Revised Common Lectionary (Semicontinuous)
15 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ। 16 ਪਰਮੇਸ਼ੁਰ ਤੁਹਾਡੇ ਕੋਲ ਇਸ ਨਬੀ ਨੂੰ ਇਸ ਲਈ ਭੇਜੇਗਾ ਕਿਉਂਕਿ ਤੁਸੀਂ ਉਸ ਨੂੰ ਅਜਿਹਾ ਹੀ ਕਰਨ ਲਈ ਆਖਿਆ ਸੀ। ਜਦੋਂ ਤੁਸੀਂ ਹੇਰੋਬ ਪਰਬਤ ਵਿਖੇ ਇਕੱਠੇ ਹੋਏ ਸੀ, ਤੁਸੀਂ ਪਰਮੇਸ਼ੁਰ ਦੀ ਆਵਾਜ਼ ਅਤੇ ਉਸ ਅੱਗ ਤੋਂ ਭੈਭੀਤ ਸੀ ਜਿਹੜੀ ਤੁਸੀਂ ਪਰਬਤ ਉੱਤੇ ਦੇਖੀ ਸੀ। ਇਸ ਲਈ ਤੁਸੀਂ ਆਖਿਆ ਸੀ, ‘ਸਾਨੂੰ ਫ਼ੇਰ ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਵਾਜ਼ ਨਾ ਸੁਣਨ ਦੇਵੋ। ਸਾਨੂੰ ਉਹ ਮਹਾਨ ਅੱਗ ਨਾ ਦੇਖਣ ਦਿਉ ਨਹੀਂ ਤਾਂ ਅਸੀਂ ਮਰ ਜਾਵਾਂਗੇ।’
17 “ਯਹੋਵਾਹ ਨੇ ਮੈਨੂੰ ਆਖਿਆ, ‘ਜੋ ਚੀਜ਼ ਇਹ ਮੰਗਦੇ ਹਨ ਉਹ ਚੰਗੀ ਹੈ। 18 ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸ ਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸ ਨੇ ਤੁਹਾਨੂੰ ਦੱਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ। 19 ਇਹ ਨਬੀ ਮੇਰੀ ਥਾਵੇਂ ਗੱਲ ਕਰੇਗਾ। ਜੇਕਰ ਕੋਈ ਮੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੇਗਾ, ਜਦੋਂ ਉਹ ਬੋਲੇਗਾ ਉਸ ਨੂੰ ਮੈਨੂੰ ਜਵਾਬ ਦੇਣ ਪਵੇਗਾ।’
ਝੂਠੇ ਨਬੀਆਂ ਦੀ ਪਛਾਣ
20 “ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸੱਕਦਾ ਹੈ ਜਿਹੜੀ ਮੈਂ ਉਸ ਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸੱਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ।
111 ਯਹੋਵਾਹ ਦੀ ਉਸਤਤਿ ਕਰੋ।
ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ
ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ।
ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
3 ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ।
ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ।
ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ।
ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ
ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ।
ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ।
ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ।
ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ।
ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ।
ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।
ਮੂਰਤੀਆਂ ਨੂੰ ਭੇਂਟ ਕੀਤੇ ਭੋਜਨ ਬਾਰੇ
8 ਹੁਣ ਮੈਂ ਕੁਰਬਾਨੀ ਦੇ ਉਸ ਮਾਸ ਬਾਰੇ ਲਿਖਾਂਗਾ ਜਿਹੜਾ ਮੂਰਤੀਆਂ ਨੂੰ ਚੜ੍ਹਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵੱਧੇਰੇ ਬਲਵਾਨ ਹੋਵੋ। 2 ਇੱਕ ਵਿਅਕਤੀ ਜਿਹੜਾ ਇਹ ਸੋਚਦਾ ਹੈ ਕਿ ਉਹ ਕੁਝ ਜਾਣਦਾ ਹੈ, ਉਹੀ ਉਹ ਨਹੀਂ ਜਾਣਦਾ ਜਿਹੜਾ ਉਸ ਨੂੰ ਜਾਨਣਾ ਚਾਹੀਦਾ ਹੈ। 3 ਪਰ ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਪ੍ਰੇਮ ਕਰਦਾ ਹੈ ਉਸ ਨੂੰ ਪਰਮੇਸ਼ੁਰ ਜਾਣਦਾ ਹੈ।
4 ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇੱਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ। 5 ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ। 6 ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇੱਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।
7 ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ। 8 ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵੱਧੇਰੇ ਨੇੜੇ ਨਹੀਂ ਲੈ ਜਾ ਸੱਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਜਾਂ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।
9 ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਵਿਸ਼ਵਾਸ ਪੱਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸੱਕਦੀ ਹੈ। 10 ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਵਿਸ਼ਵਾਸ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉੱਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸ ਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਮਾਸ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸ ਨੂੰ ਗਲਤ ਸਮਝਦਾ ਹੈ। 11 ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸੱਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ। 12 ਜਦੋਂ ਤੁਸੀਂ ਮਸੀਹ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਤੋਂ ਕੁਝ ਅਜਿਹਾ ਕਰਾਉਣ ਦਾ ਕਾਰਣ ਬਨਦੇ ਹੋ ਜੋ ਉਹ ਸੋਚਦੇ ਹਨ ਕਿ ਗਲਤ ਹੈ, ਤੁਸੀਂ ਉਨ੍ਹਾਂ ਦੇ ਖਿਲਾਫ਼ ਪਾਪ ਕਰ ਰਹੇ ਹੋ ਅਤੇ ਤੁਸੀਂ ਉਨ੍ਹਾਂ ਨੂੰ ਸੱਟ ਮਾਰ ਰਹੇ ਹੋ। ਫ਼ੇਰ ਤੁਸੀਂ ਵੀ ਮਸੀਹ ਦੇ ਖਿਲਾਫ਼ ਪਾਪ ਕਰ ਰਹੇ ਹੋ। 13 ਇਸ ਲਈ ਜਿਹੜਾ ਭੋਜਨ ਖਾਕੇ ਮੈਂ ਆਪਣੇ ਭਰਾ ਨੂੰ ਗੁਨਾਹ ਵਿੱਚ ਡੇਗਦਾ ਹਾਂ, ਮੈਂ ਫ਼ੇਰ ਕਦੇ ਵੀ ਮਾਸ ਨਹੀਂ ਖਾਵਾਂਗਾ। ਮੈਂ ਮਾਸ ਖਾਣਾ ਬੰਦ ਕਰ ਦਿਆਂਗਾ ਤਾਂ ਕਿ ਮੈਂ ਆਪਣੇ ਭਰਾ ਅਤੇ ਭੈਣ ਨੂੰ ਪਾਪ ਵਿੱਚ ਨਹੀਂ ਡਿੱਗਣ ਦੇਵਾਂਗਾ।
ਯਿਸੂ ਇੱਕ ਭਰਿਸ਼ਟ ਆਤਮਾ ਵਾਲੇ ਮਨੁੱਖ ਨੂੰ ਠੀਕ ਕਰਦਾ(A)
21 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ। 22 ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸ ਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ। 23 ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ, 24 “ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”
25 ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!” 26 ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।
27 ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।” 28 ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜੀ ਤੇਜ਼ੀ ਨਾਲ ਫ਼ੈਲੀ ਗਈ।
2010 by World Bible Translation Center