Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 147:1-11

147 ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਭਲਾ ਹੈ।
    ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ।
    ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।
ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ।
    ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ।
    ਜਿਹੜੇ ਕੈਦ ਹੋ ਗਏ ਸਨ।
ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ।
    ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ ਪੱਟੀ ਕਰਦਾ ਹੈ।
ਪਰਮੇਸ਼ੁਰ ਤਾਰਿਆ ਦੀ ਗਿਣਤੀ ਕਰਦਾ ਹੈ
    ਅਤੇ ਉਹ ਹਰ ਇੱਕ ਦਾ ਨਾਮ ਜਾਣਦਾ ਹੈ।
ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ।
    ਉਸ ਦੇ ਗਿਆਨ ਦੀ ਕੋਈ ਹੱਦ ਨਹੀਂ।
ਯਹੋਵਾਹ ਨਿਆਸਰਿਆ ਦਾ ਆਸਰਾ ਹੈ,
    ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ।
ਯਹੋਵਾਹ ਦਾ ਧੰਨਵਾਦ ਕਰੋ ਰਬਾਬ ਵਾਸਤੇ
    ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ।
ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ।
    ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ।
ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
ਯਹੋਵਾਹ ਜਾਨਵਰਾ ਨੂੰ ਭੋਜਨ ਦਿੰਦਾ ਹੈ,
    ਯਹੋਵਾਹ ਪੰਛੀਆ ਦੇ ਬੱਚਿਆਂ ਨੂੰ ਭੋਜਨ ਦਿੰਦਾ ਹੈ।
10 ਯੁੱਧ ਦੇ ਘੋੜੇ ਅਤੇ ਬਲਵਾਨ ਯੋਧੇ ਉਸ ਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ।
11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
    ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ।

ਜ਼ਬੂਰ 147:20

20 ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ।
    ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿੱਖਾਏ।

ਯਹੋਵਾਹ ਦੀ ਉਸਤਤਿ ਕਰੋ।

ਕਹਾਉਤਾਂ 12:10-21

10 ਇੱਕ ਨੇਕ ਬੰਦਾ ਆਪਣੇ ਜਾਨਵਰਾਂ ਦੀਆਂ ਜਰੂਰਤਾਂ ਦੀ ਦੇਖਭਾਲ ਵੀ ਕਰਦਾ ਹੈ। ਪਰ ਦੁਸ਼ਟ ਹਰ ਸਾਕੇ ਵਿੱਚ ਜਾਲਮ ਹੁੰਦੇ ਹਨ।

11 ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ।

12 ਦੁਸ਼ਟ ਦੁਸ਼ਟ-ਆਦਮੀਆਂ ਦੀਆਂ ਲੁੱਟਾਂ ਦੀ ਇੱਛਾ ਕਰਦੇ ਹਨ, ਪਰ ਧਰਮੀ ਉੱਨਤੀ ਕਰਦਾ ਹੈ।

13 ਇੱਕ ਦੁਸ਼ਟ ਵਿਅਕਤੀ ਆਪਣੀਆਂ ਮੂਰਖ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।

14 ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸ ਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।

15 ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ।

16 ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ।

17 ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ।

18 ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।

19 ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ।

20 ਜਿਹੜੇ ਬੰਦੇ ਬਦ ਗੱਲਾਂ ਵਿਤਾਉਂਦੇ ਹਨ ਘ੍ਰਿਣਾਯੋਗ ਹਨ ਪਰ ਜਿਹੜੇ ਲੋਕ ਸ਼ਾਂਤੀ ਨੂੰ ਪ੍ਰੋਤਸਾਹਨ ਦਿੰਦੇ ਹਨ, ਖੁਸ਼ ਹਨ।

21 ਇੱਕ ਧਰਮੀ ਵਿਅਕਤੀ ਕਿਸੇ ਵੀ ਕਠਿਣਾਈਆਂ ਦਾ ਸਾਹਮਣਾ ਨਹੀਂ ਕਰੇਗਾ, ਪਰ ਦੁਸ਼ਟ ਲੋਕ ਹਮੇਸ਼ਾਂ ਮੁਸੀਬਤਾਂ ਦਾ ਸਾਹਮਣਾ ਕਰਨਗੇ।

ਗਲਾਤੀਆਂ ਨੂੰ 5:2-15

ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ। ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ। ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ। ਅਸੀਂ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਤੇ ਅਸੀਂ ਆਤਮਾ ਰਾਹੀਂ ਸਾਨੂੰ ਦਿੱਤੀ ਜਾਣ ਵਾਲੀ ਉਸ ਉਮੀਦ ਦਾ ਇੰਤਜ਼ਾਰ ਕਰ ਰਹੇ ਹਾਂ। ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।

ਤੁਸੀਂ ਬੜੀ ਚੰਗੀ ਦੌੜ, ਦੌੜ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ? ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ। ਹੁਸ਼ਿਆਰ ਰਹੋ। “ਬੱਸ ਥੋੜਾ ਜਿਹਾ ਖਮੀਰ ਆਟੇ ਦੀ ਪੂਰੀ ਤੌਣ ਨੂੰ ਉਭਾਰ ਦਿੰਦਾ ਹੈ।” 10 ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵੱਖਰੇ ਵਿੱਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।

11 ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿੱਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮੱਸਿਆ ਪੈਦਾ ਨਾ ਹੋਈ ਹੁੰਦੀ। 12 ਮੇਰੀ ਖਾਹਿਸ਼ ਹੈ ਜਿਹੜੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖੱਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ।

13 ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ। 14 ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।” [a] 15 ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।

Punjabi Bible: Easy-to-Read Version (ERV-PA)

2010 by World Bible Translation Center