Revised Common Lectionary (Semicontinuous)
ਏਲੀਯਾਹ ਨੂੰ ਉੱਠਾਉਣ ਦੀ ਯਹੋਵਾਹ ਦੀ ਵਿਉਂਤ
2 ਜਦੋਂ ਯਹੋਵਾਹ, ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਵੱਲ ਚੁੱਕਣ ਹੀ ਵਾਲਾ ਸੀ, ਏਲੀਯਾਹ, ਅਤੇ ਅਲੀਸ਼ਾ ਗਿਲਗਾਲ ਤੋਂ ਜਾ ਰਹੇ ਸਨ।
2 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਕਿਰਪਾ ਕਰਕੇ ਇੱਥੇ ਰੁਕ ਜਾ ਕਿਉਂ ਕਿ ਯਹੋਵਾਹ ਨੇ ਮੈਨੂੰ ਬੈਤਏਲ ਤੀਕ ਜਾਣ ਲਈਂ ਕਿਹਾ ਹੈ।”
ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਅਤੇ ਤੇਰੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਮੈਂ ਤੈਨੂੰ ਛੱਡ ਕੇ ਨਾ ਜਾਵਾਂਗਾ।” ਤਦ ਇਹ ਦੋਨੋ ਮਨੁੱਖ ਬੈਤਏਲ ਨੂੰ ਤੁਰ ਪਏ।
3 ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤਏਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸ ਨੂੰ ਕਹਿਣ ਲੱਗਾ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?”
ਅਲੀਸ਼ਾ ਨੇ ਕਿਹਾ, “ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।”
4 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਅਲੀਸ਼ਾ ਤੂੰ ਇੱਥੇ ਠਹਿਰ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ।”
ਪਰ ਅਲੀਸ਼ਾ ਨੇ ਕਿਹਾ, “ਮੈਂ ਇਕਰਾਰ ਕੀਤਾ ਸੀ ਕਿ ਜਦ ਤੱਕ ਯਹੋਵਾਹ ਜਿਉਂਦਾ ਰਹੇਗਾ ਤੇ ਜਦ ਤੀਕ ਤੂੰ ਜਿਉਂਦਾ ਰਹੇਂਗਾ, ਮੈਂ ਤੈਨੂੰ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਉਹ ਦੋਨੋ ਫ਼ੇਰ ਯਰੀਹੋ ਨੂੰ ਤੁਰ ਪਏ।
5 ਯਰੀਹੋ ਵਿੱਚ ਇੱਕ ਨਬੀਆਂ ਦੀ ਟੋਲੀ ਅਲੀਸ਼ਾ ਕੋਲ ਆਈ ਅਤੇ ਆਕੇ ਉਸ ਨੂੰ ਕਹਿਣ ਲਗੀ, “ਕੀ ਤੂੰ ਜਾਣਦਾ ਹੈਂ ਕਿ ਅੱਜ ਯਹੋਵਾਹ ਤੇਰੇ ਸੁਆਮੀ ਨੂੰ ਤੇਰੇ ਤੋਂ ਜੁਦਾਅ ਕਰ ਦੂਰ ਲੈ ਜਾਵੇਗਾ?”
ਏਲੀਯਾਹ ਨੇ ਜਵਾਬ ਦਿੱਤਾ, “ਹਾਂ, ਮੈਂ ਜਾਣਦਾ ਹਾਂ, ਪਰ ਇਸ ਬਾਰੇ ਕੋਈ ਗੱਲ ਨਾ ਕਰੋ।”
6 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਤੂੰ ਇੱਥੇ ਰੁਕ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰਦਨ ਦਰਿਆ ਦੇ ਕੰਢੇ ਤੇ ਜਾਣ ਨੂੰ ਕਿਹਾ ਹੈ।”
ਅਲੀਸ਼ਾ ਨੇ ਆਖਿਆ, “ਮੈਂ ਯਹੋਵਹਾ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਜਦ ਤਕ ਯਹੋਵਾਹ ਅਤੇ ਤੂੰ ਜਿਉਂਦਾ ਹੈਂ, ਮੈਂ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਦੋਵੇਂ ਚੱਲੇ ਗਏ।
7 ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ 50 ਦੇ ਕਰੀਬ ਮਨੁੱਖ ਸਨ, ਜਿਨ੍ਹਾਂ ਉਨ੍ਹਾਂ ਦਾ ਪਿੱਛਾ ਕੀਤਾ। ਏਲੀਯਾਹ ਅਤੇ ਅਲੀਸ਼ਾ ਯਰਦਨ ਦਰਿਆ ਕੋਲ ਠਹਿਰ ਗਏ ਅਤੇ ਉਹ 50 ਮਨੁੱਖ ਉਨ੍ਹਾਂ ਤੋਂ ਕਾਫ਼ੀ ਦੂਰ ਜਾਕੇ ਠਹਿਰ ਗਏ। 8 ਏਲੀਯਾਹ ਨੇ ਆਪਣਾ ਕੋਟ ਲਾਹ ਕੇ ਵਲੇਟਿਆ ਅਤੇ ਇਸ ਨਾਲ ਪਾਣੀ ਨੂੰ ਮਾਰਿਆ। ਇਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿੱਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚੱਲੇ ਗਏ।
9 ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?”
ਅਲੀਸ਼ਾ ਨੇ ਕਿਹਾ, “ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।”
10 ਏਲੀਯਾਹ ਨੇ ਕਿਹਾ, “ਤੂੰ ਕੁਝ ਅਜਿਹਾ ਮੰਗਿਆ ਜੋ ਕਿ ਬਹੁਤ ਮੁਸ਼ਕਿਲ ਹੈ! ਜੇਕਰ ਤੂੰ ਮੈਨੂੰ ਉਸ ਵੇਲੇ ਵੇਖੇਂ ਜਦੋਂ ਮੈਂ ਤੈਥੋਂ ਦੂਰ ਲਿਜਾਇਆ ਜਾਵਾਂਗਾ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਤੂੰ ਨਹੀਂ ਵੇਖੇਂਗਾ, ਤਾਂ ਇਹ ਨਹੀਂ ਵਾਪਰੇਗਾ।”
ਪਰਮੇਸ਼ੁਰ ਦਾ ਏਲੀਯਾਹ ਨੂੰ ਸੁਰਗਾਂ ’ਚ ਲੈ ਜਾਣਾ
11 ਏਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉੱਠਾਇਆ ਗਿਆ।
12 ਅਲੀਸ਼ਾ ਨੇ ਇਹ ਸਭ ਵੇਖਿਆ ਤਾਂ ਉੱਚੀ ਅਵਾਜ਼ ਵਿੱਚ ਚਿਲਾਇਆ, “ਹੇ ਮੇਰੇ ਪਿਤਾ! ਮੇਰੇ ਪਿਤਾ! ਇਸਰਾਏਲ ਦੇ ਘੋੜੇ ਤੇ ਰੱਥ!”
ਜਦੋਂ ਅਲੀਸ਼ਾ ਨੂੰ ਏਲੀਯਾਹ ਹੋਰ ਨਾ ਦਿਖਿਆ, ਅਲੀਸ਼ਾ ਨੇ ਕਸੱਕੇ ਆਪਣੇ ਕੱਪੜਿਆਂ ਨੂੰ ਫ਼ੜਿਆ ਅਤੇ ਆਪਣੀ ਉਦਾਸੀ ਦਰਸਾਉਣ ਲਈ ਇਨ੍ਹਾਂ ਨੂੰ ਦੋ ਟੁਕੜਿਆਂ ਵਿੱਚ ਪਾੜ ਦਿੱਤਾ।
ਆਸਾਫ਼ ਦਾ ਇੱਕ ਗੀਤ।
50 ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ।
ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
2 ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
3 ਸਾਡਾ ਪਰਮੇਸ਼ੁਰ, ਆ ਰਿਹਾ ਹੈ।
ਅਤੇ ਉਹ ਚੁੱਪ ਨਹੀਂ ਰਹੇਗਾ।
ਅੱਗ ਉਸ ਦੇ ਅੱਗੇ ਬਲਦੀ ਹੈ।
ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
4 ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ
ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
5 ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ।
ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”
6 ਪਰਮੇਸ਼ੁਰ ਨਿਰੰਕਾਰ ਹੈ,
ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
3 ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ। 4 ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ। 5 ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ। 6 ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ(A)
2 ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉੱਥੇ ਉਸ ਦੇ ਨਾਲ ਸਨ। ਜਦੋਂ ਹਾਲੇ ਉਸ ਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਸੀ। 3 ਉਸ ਦੇ ਕੱਪੜੇ ਚਮਕੀਲੇ ਚਿੱਟੇ ਹੋ ਗਏ ਅਤੇ ਉਹ ਇੰਨੇ ਚਿੱਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿੱਟੇ ਕਰਨ ਯੋਗ ਨਹੀਂ। 4 ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।
5 ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇੱਥੇ ਹੋਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।” 6 ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸ ਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ।
7 ਤਦ ਇੱਕ ਬੱਦਲ ਆਇਆ ਅਤੇ ਉਸ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸ ਨੂੰ ਸੁਣੋ।”
8 ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉੱਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।
9 ਯਿਸੂ ਅਤੇ ਚੇਲੇ ਜਦੋਂ ਪਹਾੜ ਤੋਂ ਉੱਤਰ ਰਹੇ ਸਨ ਤਾਂ ਯਿਸੂ ਨੇ ਚੇਲਿਆਂ ਨੂੰ ਹੁਕਮ ਦਿੱਤਾ, “ਤੁਸੀਂ ਜੋ ਕੁਝ ਵੇਖਿਆ ਹੈ, ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕਰਨੀ। ਓੁਨੀ ਦੇਰ ਇੰਤਜ਼ਾਰ ਕਰੋ ਜਦ ਤੱਕ ਕਿ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾਂ ਜੀ ਉੱਠੇਗਾ।”
2010 by World Bible Translation Center