Revised Common Lectionary (Semicontinuous)
ਬੇਥ
9 ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ,
ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?
10 ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ।
ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।
11 ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ।
ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
12 ਹੇ ਯਹੋਵਾਹ, ਤੂੰ ਧੰਨ ਹੈਂ,
ਮੈਨੂੰ ਆਪਣੇ ਨੇਮ ਸਿੱਖਾ।
13 ਮੈਂ ਤੁਹਾਡੇ ਸਿਆਣੇ ਨਿਆਂਿਆ ਬਾਰੇ ਗੱਲਾਂ ਕਰਾਂਗਾ।
14 ਮੈਨੂੰ ਤੁਹਾਡੇ ਕਰਾਰ ਦਾ ਅਧਿਐਨ ਕਰਨਾ
ਸਭ ਕਾਸੇ ਨਾਲੋਂ ਵੱਧੇਰੇ ਚੰਗਾ ਲੱਗਦਾ ਹੈ।
15 ਮੈਂ ਤੁਹਾਡੇ ਅਸੂਲਾਂ ਬਾਰੇ ਚਰਚਾ ਕਰਦਾ ਹਾਂ।
ਮੈਂ ਤੁਹਾਡੀ ਜੀਵਨ ਜਾਂਚ ਉੱਤੇ ਚੱਲਦਾ ਹਾਂ।
16 ਮੈਨੂੰ ਤੁਹਾਡੇ ਨੇਮ ਪਸੰਦ ਹਨ।
ਮੈਂ ਤੁਹਾਡੇ ਸ਼ਬਦ ਨਹੀਂ ਭੁੱਲਾਂਗਾ।
ਯਹੋਵਾਹ ਹੀ ਕੇਵਲ ਇੱਕੋ-ਇੱਕ ਪਰਮੇਸ਼ੁਰ ਹੈ
44 “ਯਾਕੂਬ, ਤੂੰ ਮੇਰਾ ਸੇਵਕ ਹੈਂ। ਸੁਣ ਮੇਰੀ ਗੱਲ! ਇਸਰਾਏਲ, ਮੈਂ ਤੈਨੂੰ ਚੁਣਿਆ ਸੀ। ਸੁਣ ਉਹ ਗੱਲਾਂ ਜਿਹੜੀਆਂ ਮੈਂ ਆਖਦਾ ਹਾਂ! 2 ਮੈਂ ਯਹੋਵਾਹ ਹਾਂ, ਅਤੇ ਮੈਂ ਤੈਨੂੰ ਸਾਜਿਆ ਸੀ। ਮੈਂ ਹੀ ਉਹ ਹਾਂ ਜਿਸਨੇ ਤੈਨੂੰ ਉਵੇਂ ਬਣਾਇਆ ਸੀ ਜਿਵੇਂ ਕਿ ਤੂੰ ਹੈਂ। ਮੈਂ ਉਦੋਂ ਤੋਂ ਤੇਰੀ ਸਹਾਇਤਾ ਕੀਤੀ ਜਦੋਂ ਤੋਂ ਤੂੰ ਆਪਣੀ ਮਾਤਾ ਦੇ ਗਰਭ ਵਿੱਚ ਸੀ। ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋਵੋ। ਯਿਸ਼ੁਰੂਨ, ਮੈਂ ਤੈਨੂੰ ਚੁਣਿਆ ਸੀ।
3 “ਮੈਂ ਪਿਆਸੇ ਬੰਦਿਆਂ ਲਈ ਪਾਣੀ ਵਰ੍ਹਾਵਾਂਗਾ। ਮੈਂ ਸੁੱਕੀ ਧਰਤੀ ਉੱਤੇ ਨਦੀਆਂ ਵਗਾਵਾਂਗਾ। ਮੈਂ ਤੁਹਾਡੇ ਬੱਚਿਆਂ ਉੱਤੇ ਆਪਣੀ ਆਤਮਾ ਦੀ ਬੁਛਾੜ ਕਰਾਂਗਾ। ਇਹ ਤੁਹਾਡੇ ਪਰਿਵਾਰ ਵੱਲ ਵਗਦੀ ਪਾਣੀ ਦੀ ਨਦੀ ਵਾਂਗ ਹੋਵੇਗੀ। 4 ਉਹ ਦੁਨੀਆਂ ਦੇ ਲੋਕਾਂ ਵਿੱਚਕਾਰ ਵੱਧਣ ਫ਼ੁੱਲਣਗੇ। ਉਹ ਪਾਣੀ ਦੀਆਂ ਨਹਿਰਾਂ ਕੰਢੇ ਉੱਗੇ ਹੋਏ ਰੁੱਖਾਂ ਵਰਗੇ ਹੋਣਗੇ।
5 “ਇੱਕ ਬੰਦਾ ਆਖੇਗਾ, ‘ਮੈਂ ਯਹੋਵਾਹ ਦਾ ਬੰਦਾ ਹਾਂ।’ ਦੂਸਰਾ ਬੰਦਾ ‘ਯਾਕੂਬ ਦਾ’ ਨਾਮ ਇਸਤੇਮਾਲ ਕਰੇਗਾ। ਕੋਈ ਹੋਰ ਬੰਦਾ ਆਪਣਾ ਦਸਤਖਰ ਕਰੇਗਾ ‘ਮੈਂ ਯਹੋਵਾਹ ਦਾ ਬੰਦਾ ਹਾਂ।’ ਅਤੇ ਕੋਈ ਦੂਸਰਾ ਬੰਦਾ ‘ਇਸਰਾਏਲ’ ਨਾਮ ਦਾ ਇਸਤੇਮਾਲ ਕਰੇਗਾ।”
6 ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ। 7 ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਇੱਥੇ ਹੈ, ਤਾਂ ਉਸ ਦੇਵਤੇ ਨੂੰ ਹੁਣ ਬੋਲਣਾ ਚਾਹੀਦਾ ਹੈ। ਉਸ ਦੇਵਤੇ ਨੂੰ ਆਉਣਾ ਚਾਹੀਦਾ ਹੈ ਅਤੇ ਇਹ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਮੇਰੇ ਵਰਗਾ ਹੈ। ਉਸ ਦੇਵਤੇ ਨੂੰ ਮੈਨੂੰ ਦੱਸਣਾ ਚਾਹੀਦਾ ਹੈ ਕਿ ਉਸ ਸਮੇਂ ਤੋਂ ਲੈ ਕੇ ਕੀ ਵਾਪਰਿਆ ਹੈ ਜਦੋਂ ਤੋਂ ਮੈਂ ਆਪਣੇ ਪ੍ਰਾਚੀਨ ਲੋਕਾਂ ਨੂੰ ਸਾਜਿਆ ਸੀ। ਉਸ ਦੇਵਤੇ ਨੂੰ ਇਹ ਦਰਸਾਉਣ ਲਈ ਸੰਕੇਤ ਦੇਣੇ ਚਾਹੀਦੇ ਹਨ ਕਿ ਉਹ ਭਵਿੱਖ ਵਿੱਚ ਵਾਪਰਨ ਬਾਰੇ ਜਾਣਦਾ ਹੈ।
8 “ਭੈਭੀਤ ਨਾ ਹੋਵੋ! ਫ਼ਿਕਰ ਨਾ ਕਰੋ। ਮੈਂ ਹਮੇਸ਼ਾ ਤੁਹਾਨੂੰ ਦੱਸਿਆ ਹੈ ਕਿ ਕੀ ਵਾਪਰੇਗਾ। ਤਸੀਁ ਮੇਰੇ ਗਵਾਹ ਹੋ। ਇੱਥੇ ਕੋਈ ਦੂਸਰਾ ਪਰਮੇਸ਼ੁਰ ਨਹੀਂ ਹੈ ਸਿਰਫ਼ ਮੈਂ ਹੀ ਹਾਂ ਇੱਕ। ਇੱਥੇ ਕੋਈ ਹੋਰ ‘ਆਸਰਾ’ ਨਹੀਂ ਹੈ ਮੈਂ ਜਾਣਦਾ ਹਾਂ ਕਿ ਸਿਰਫ਼ ਮੈਂ ਹੀ ਹਾਂ ਉਹ।”
ਪਤਰਸ ਨੇ ਲੋਕਾਂ ਨੂੰ ਕਿਹਾ
14 ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ। 15 ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵੱਜੇ ਹਨ। 16 ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ
17 ‘ਪਰਮੇਸ਼ੁਰ ਆਖਦਾ ਹੈ
ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ।
ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ
ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ
ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
18 ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ
ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।
19 ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ
ਅਤੇ ਧਰਤੀ ਉੱਤੇ ਲਹੂ,
ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
20 ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ,
ਲਹੂ ਵਰਗਾ ਲਾਲ ਹੋ ਜਾਵੇਗਾ।
ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
21 ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’ (A)
22 “ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ। 23 ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ। 24 ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ।
2010 by World Bible Translation Center