Revised Common Lectionary (Semicontinuous)
118 ਯਹੋਵਾਹ ਦਾ ਮਾਨ ਕਰੋ ਕਿਉਂਕਿ ਉਹ ਪਰਮੇਸ਼ੁਰ ਹੈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
2 ਇਸਰਾਏਲ ਆਖ,
“ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”
19 ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ,
ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
20 ਉਹ ਦਰਵਾਜੇ ਯਹੋਵਾਹ ਦੇ ਹਨ।
ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸੱਕਦੇ ਹਨ।
21 ਹੇ ਯਹੋਵਾਹ, ਮੇਰੀ ਪ੍ਰਾਰਥਨਾ ਦਾ ਉੱਤਰ ਦੇਣ ਲਈ ਮੈਂ ਤੁਹਾਨੂੰ ਧੰਨਵਾਦ ਕਰਦਾ ਹਾਂ।
ਮੈਨੂੰ ਬਚਾਉਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।
22 ਉਹ ਪੱਥਰ ਜਿਸਦੀ ਉਸਾਰੀਆਂ ਨੂੰ ਲੋੜ ਨਹੀਂ ਸੀ, ਨੀਂਹ ਦਾ ਪੱਥਰ ਬਣ ਗਿਆ ਸੀ।
23 ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ
ਕਿ ਇਹ ਗੱਲ ਵਿਸਮਾਦ ਭਰੀ ਹੈ।
24 ਅੱਜ ਦਾ ਦਿਨ, ਪਰਮੇਸ਼ੁਰ ਦੁਆਰਾ ਬਣਾਇਆ ਹੋਇਆ ਦਿਨ ਹੈ।
ਆਉ ਅੱਜ ਹੀ ਖੁਸ਼ੀ ਮਨਾਈਏ ਅਤੇ ਪ੍ਰਸੰਨ ਹੋਈਏ!
25 ਲੋਕਾਂ ਆਖਿਆ, “ਯਹੋਵਾਹ ਦੀ ਉਸਤਤਿ ਕਰੋ!
ਯਹੋਵਾਹ ਨੇ ਅਸਾਂ ਨੂੰ ਬਚਾਇਆ!
26 ਯਹੋਵਾਹ ਦਾ ਨਾਮ ਲੈ ਕੇ ਆਉਣ ਵਾਲੇ ਬੰਦੇ ਦਾ ਸਵਾਗਤ ਕਰੋ।”
ਜਾਜਕਾਂ ਨੇ ਜਵਾਬ ਦਿੱਤਾ, “ਅਸੀਂ ਯਹੋਵਾਹ ਦੇ ਘਰ ਅੰਦਰ ਤੁਹਾਡਾ ਸਵਾਗਤ ਕਰਦੇ ਹਾਂ।
27 ਯਹੋਵਾਹ ਹੀ ਪਰਮੇਸ਼ੁਰ ਹੈ।
ਅਤੇ ਉਹ ਅਸਾਂ ਨੂੰ ਪ੍ਰਵਾਨ ਕਰਦਾ ਹੈ।
ਬਲੀ ਲਈ ਲੇਲਾ ਬੰਨ੍ਹ ਦਿਉ, ਅਤੇ ਇਸ ਨੂੰ ਚੁੱਕ ਕੇ ਜਗਵੇਦੀ ਦੇ ਸਿੰਗਾਂ ਉੱਤੇ ਲੈ ਚੱਲੋ।”
28 ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ ਅਤੇ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।
ਮੈਂ ਤੁਹਾਡੀ ਉਸਤਤਿ ਕਰਦਾ ਹਾਂ।
29 ਯਹੋਵਾਹ ਦੀ ਉਸਤਤਿ ਕਰੋ ਕਿਉਂ ਕਿ ਉਹ ਭਲਾ ਹੈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
10 “ਤੁਸੀਂ ਲੋਕ ਆਖ ਰਹੇ ਹੋ, ‘ਸਾਡਾ ਦੇਸ਼ ਸਖਣਾ ਮਾਰੂਬਲ ਹੈ। ਇੱਥੇ ਨਾ ਮਨੁੱਖ ਰਹਿੰਦੇ ਨੇ ਅਤੇ ਨਾ ਪਸ਼ੂ।’ ਇੱਥੇ ਹੁਣ ਯਰੂਸ਼ਲਮ ਦੀਆਂ ਗਲੀਆਂ ਵਿੱਚ ਅਤੇ ਯਹੂਦਾਹ ਦੇ ਕਸਬਿਆਂ ਵਿੱਚ ਚੁੱਪ ਹੈ। ਪਰ ਛੇਤੀ ਹੀ ਇੱਥੇ ਸ਼ੋਰ ਹੋਵੇਗਾ। 11 ਇੱਥੇ ਖੁਸ਼ੀ ਅਤੇ ਆਨੰਦ ਦੀਆਂ ਆਵਾਜ਼ਾਂ ਆਉਣਗੀਆਂ। ਇੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਸੁਣਨਗੀਆਂ। ਇੱਥੇ ਉਨ੍ਹਾਂ ਲੋਕਾਂ ਦੀਆਂ ਆਵਾਜ਼ਾਂ ਸੁਣਾਈ ਦੇਣਗੀਆਂ ਜਿਹੜੇ ਯਹੋਵਾਹ ਦੇ ਮੰਦਰ ਲਈ ਦਾਤਾਂ ਲਿਆ ਰਹੇ ਹੋਣਗੇ। ਉਹ ਲੋਕ ਆਖਣਗੇ, ‘ਉਸਤਤ ਕਰੋ ਸਰਬ ਸ਼ਕਤੀਮਾਨ ਯਹੋਵਾਹ ਦੀ! ਯਹੋਵਾਹ ਨੇਕ ਹੈ! ਯਹੋਵਾਹ ਦੀ ਮਿਹਰ ਹਮੇਸ਼ਾ ਜਾਰੀ ਰਹਿੰਦੀ ਹੈ!’ ਲੋਕ ਇਹ ਗੱਲਾਂ ਇਸ ਲਈ ਆਖਣਗੇ ਕਿਉਂ ਕਿ ਮੈਂ ਯਹੂਦਾਹ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਇਹ ਉਸੇ ਤਰ੍ਹਾਂ ਹੋਵੇਗਾ ਜਿਵੇਂ ਆਦਿ ਵਿੱਚ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
12 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਹ ਥਾਂ ਹੁਣ ਖਾਲੀ ਹੈ। ਇੱਥੇ ਬੰਦੇ ਅਤੇ ਪਸ਼ੂ ਨਹੀਂ ਰਹਿੰਦੇ ਹਨ। ਪਰ ਇੱਥੇ ਯਹੂਦਾਹ ਦੇ ਸਾਰੇ ਕਸਬਿਆਂ ਵਿੱਚ ਲੋਕ ਹੋਣਗੇ। ਇੱਥੇ ਆਜੜੀ ਹੋਣਗੇ, ਅਤੇ ਇੱਥੇ ਉਹ ਚਰਾਂਦਾ ਹੋਣਗੀਆਂ ਜਿੱਥੇ ਉਹ ਆਪਣੇ ਇੱਜੜਾਂ ਨੂੰ ਆਰਾਮ ਕਰਾਉਣਗੇ। 13 ਜਦੋਂ ਭੇਡਾਂ ਸਾਹਮਣੇ ਚਲਦੀਆਂ ਹਨ ਤਾਂ ਆਜੜੀ ਆਪਣੀਆਂ ਭੇਡਾਂ ਦੀ ਗਿਣਤੀ ਕਰਦੇ ਹਨ। ਲੋਕੀ ਦੇਸ਼ ਵਿੱਚ ਸਭ ਬਾਈਁ ਆਪਣੀਆਂ ਭੇਡਾਂ ਦੀ ਗਿਣਤੀ ਕਰ ਰਹੇ ਹੋਣਗੇ-ਪਹਾੜੀ ਇਲਾਕੇ ਵਿੱਚ, ਪੱਛਮੀ ਤਰਾਈ ਵਿੱਚ, ਨਿਜੀਬ ਵਿੱਚ ਅਤੇ ਯਹੂਦਾਹ ਦੇ ਹੋਰ ਸਾਰੇ ਕਸਬਿਆਂ ਵਿੱਚ ਵੀ।”
ਚੰਗੀ ਟਹਿਣੀ
14 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਖਾਸ ਇਕਰਾਰ ਕੀਤਾ ਸੀ। ਉਹ ਸਮਾਂ ਆ ਰਿਹਾ ਹੈ ਜਦੋਂ ਮੈਂ ਓਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। 15 ਉਸ ਸਮੇਂ, ਮੈਂ ਦਾਊਦ ਦੇ ਪਰਿਵਾਰ ਵਿੱਚੋਂ ਇੱਕ ਚੰਗੀ ‘ਟਹਿਣੀ’ ਉਗਾਵਾਂਗਾ। ਉਹ ਚੰਗੀ ‘ਟਹਿਣੀ’ ਉਹੀ ਗੱਲਾਂ ਕਰੇਗੀ ਜਿਹੜੀਆਂ ਦੇਸ਼ ਲਈ ਚੰਗੀਆਂ ਅਤੇ ਸਹੀ ਹਨ। 16 ਇਸ ‘ਟਹਿਣੀ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਲੋਕੀ ਯਰੂਸ਼ਲਮ ਵਿੱਚ ਨਿਸ਼ਚਿੰਤ ਹੋਕੇ ਰਹਿਣਗੇ। ਉਸ ਟਹਿਣੀ ਦਾ ਨਾਮ ਹੈ: ‘ਸਾਡਾ ਯਹੋਵਾਹ ਨੇਕ ਹੈ।’”
ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ(A)
32 ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ। 33 ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ। 34 ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”
ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ(A)
46 ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ। 47 ਉਸ ਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
48 ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
49 ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!”
ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।” 50 ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸ ਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।
51 ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?”
ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”
52 ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
2010 by World Bible Translation Center