Revised Common Lectionary (Semicontinuous)
12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ? 13 ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ। 14 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ। 15 ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
16 “ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗੜ੍ਹੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸੱਕਦੇ ਹੋ ਤੇ ਤੁਸੀਂ ਇਸ ਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
17 “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ। 18 ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸ ਦੇ ਮਸੀਹ ਨੂੰ ਦੁੱਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ। 19 ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸੱਕੇ।
ਨਿਰਦੇਸ਼ਕ ਲਈ। ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ।
4 ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ!
ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ!
ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!
2 ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ?
ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ।
ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।
3 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ।
ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।
4 ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ।
ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ।
ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।
5 ਯਹੋਵਾਹ ਵਿੱਚ ਯਕੀਨ ਰੱਖੋ
ਅਤੇ ਧਰਮੀ ਗੱਲਾਂ ਕਰੋ।
6 ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ?
ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”
7 ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ!
ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ।
ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ।
8 ਮੈਂ ਸ਼ਾਂਤੀ ਨਾਲ ਸੌਁਦਾ ਹਾਂ।
ਕਿਉਂਕਿ ਹੇ ਯਹੋਵਾਹ, ਤੂੰ ਮੈਨੂੰ ਸੁਰੱਖਿਅਤ ਰੱਖਦਾ ਹੈਂ ਜਦੋਂ ਮੈਂ ਨੀਂਦਰ ਵਿੱਚ ਹੁੰਦਾ ਹਾਂ।
ਅਸੀਂ ਪਰਮੇਸ਼ੁਰ ਦੇ ਬੱਚੇ ਹਾਂ
3 ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ। 2 ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ। 3 ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ।
4 ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋੜਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ। 5 ਤੁਸੀਂ ਜਾਣਦੇ ਹੋ ਕਿ ਮਸੀਹ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਆਇਆ ਸੀ। ਮਸੀਹ ਵਿੱਚ ਕੋਈ ਪਾਪ ਨਹੀਂ ਸੀ। 6 ਇਸ ਲਈ ਜਿਹੜਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸ ਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ।
7 ਪਿਆਰੇ ਬੱਚਿਓ, ਕਿਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸੱਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹੜਾ ਸਹੀ ਹੈ।
ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ(A)
36 ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
37 ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ। 38 ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ? 39 ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖੋ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸਰੀਰ ਇਵੇਂ ਦਾ ਤਾਂ ਨਹੀਂ ਹੁੰਦਾ।”
40 ਜਦੋਂ ਯਿਸੂ ਨੇ ਉਨ੍ਹਾਂ ਨੂੰ ਇਹ ਕੁਝ ਆਖਿਆ, ਉਸ ਨੇ ਇਸਦੇ ਨਾਲ ਆਪਣੇ ਹੱਥ ਅਤੇ ਪੈਰ ਵਿਖਾਏ। 41 ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸੱਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇੱਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?” 42 ਉਨ੍ਹਾਂ ਨੇ ਉਸ ਨੂੰ ਭੁੱਜੀ ਮੱਛੀ ਦਾ ਟੁਕੜਾ ਦਿੱਤਾ। 43 ਯਿਸੂ ਨੇ ਉਨ੍ਹਾਂ ਕੋਲੋਂ ਲੈ ਕੇ ਉਨ੍ਹਾਂ ਦੇ ਸਾਹਮਣੇ ਉਹ ਖਾ ਲਿਆ।
44 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”
45 ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸੱਕਣ। 46 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਜੀਅ ਉੱਠੇਗਾ। 47-48 ਜੋ ਕੁਝ ਵਾਪਰਿਆ ਹੈ ਤੁਸੀਂ ਉਸ ਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁੱਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੂਹਾਨੂੰ ਇਹ ਸੰਦੇਸ਼ ਮੇਰੇ ਨਾਮ ਤੇ ਯਰੂਸ਼ਲਮ ਤੋਂ ਲੈ ਕੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਪਰਚਾਰ ਕਰਨਾ ਚਾਹੀਦਾ ਹੈ।
2010 by World Bible Translation Center