Revised Common Lectionary (Semicontinuous)
93 ਯਹੋਵਾਹ ਰਾਜਾ ਹੈ।
ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ।
ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ।
ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ।
ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।
3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ।
ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
4 ਸਾਗਰ ਦੀਆਂ ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
ਪਰ ਉੱਚਾ ਯਹੋਵਾਹ ਹੋਰ ਵੀ ਵੱਧ ਸ਼ਕਤੀਸ਼ਾਲੀ ਹੈ।
5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ।
ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।
ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ
7 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ। 2 ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ। 3 ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨਾਲ ਵੀ ਵਿਆਹ ਨਾ ਕਰਨਾ, ਅਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਉਨ੍ਹਾਂ ਹੋਰਨਾਂ ਕੌਮਾਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰਨ ਦੇਣਾ। 4 ਕਿਉਂ ਜੋ ਉਹ ਲੋਕ ਤੁਹਾਡੇ ਬੱਚਿਆਂ ਨੂੰ ਮੇਰੇ ਪਿੱਛੇ ਲੱਗਣ ਤੋਂ ਹਟਾ ਦੇਣਗੇ। ਫ਼ੇਰ ਤੁਹਾਡੇ ਬੱਚੇ ਹੋਰਨਾਂ ਦੇਵਤਿਆਂ ਦੀ ਸੇਵਾ ਕਰਨਗੇ। ਅਤੇ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਤੁਹਾਨੂੰ ਛੇਤੀ ਹੀ ਤਬਾਹ ਕਰ ਦੇਵੇਗਾ।
ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਉ
5 “ਇਹ ਗੱਲ ਹੈ ਜਿਹੜੀ ਤੁਹਾਨੂੰ ਇਨ੍ਹਾਂ ਕੌਮਾਂ ਨਾਲ ਕਰਨੀ ਚਾਹੀਦੀ ਹੈ: ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਭੰਨ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਯਾਦਗਾਰੀ ਪੱਥਰਾਂ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਦੇ ਅਸ਼ੇਰਾਹ ਥਂਮਾਂ ਨੂੰ ਚੀਰ ਸੁੱਟੋ ਅਤੇ ਉਨ੍ਹਾਂ ਦੇ ਬੁੱਤਾਂ ਨੂੰ ਸਾੜ ਦੇਵੋ! 6 ਕਿਉਂਕਿ ਤੁਸੀਂ ਯਹੋਵਾਹ ਦੇ ਆਪਣੇ ਲੋਕ ਹੋ। ਧਰਤੀ ਉੱਤਲੇ ਸਾਰੇ ਲੋਕਾਂ ਵਿੱਚੋਂ, ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕਾਂ ਵਜੋਂ ਚੁਣਿਆ, ਉਹ ਲੋਕ ਜਿਹੜੇ ਸਿਰਫ਼ ਉਸ ਦੇ ਹਨ। 7 ਯਹੋਵਾਹ ਨੇ ਤੁਹਾਨੂੰ ਕਿਉਂ ਪਿਆਰ ਕੀਤਾ ਅਤੇ ਚੁਣਿਆ? ਇਹ ਇਸ ਲਈ ਨਹੀਂ ਸੀ ਕਿ ਤੁਸੀਂ ਇੰਨੀ ਵੱਡੀ ਕੌਮ ਹੈ। ਸਾਰੇ ਲੋਕਾਂ ਵਿੱਚੋਂ ਤੁਸੀਂ ਤਾਂ ਸਭ ਤੋਂ ਘੱਟ ਗਿਣਤੀ ਵਿੱਚ ਸੀ! 8 ਪਰ ਯਹੋਵਾਹ ਤੁਹਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ। ਉਸ ਨੇ ਤੁਹਾਨੂੰ ਗੁਲਾਮੀ ਤੋਂ ਅਤੇ ਫ਼ਿਰਊਨ, ਮਿਸਰ ਦੇ ਰਾਜੇ ਦੀ ਪਕੜ ਤੋਂ ਆਜ਼ਾਦ ਕਰਵਾਇਆ। ਕਿਉਂ ਜੋ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਉਹ ਤੁਹਾਡੇ ਪੁਰਖਿਆਂ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਨਾ ਚਾਹੁੰਦਾ ਸੀ।
9 “ਇਸ ਲਈ ਚੇਤੇ ਰੱਖੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੀ ਤੁਹਾਡਾ ਇੱਕੋ ਇੱਕ ਪਰਮੇਸ਼ੁਰ ਹੈ, ਅਤੇ ਤੁਸੀਂ ਉਸ ਉੱਤੇ ਭਰੋਸਾ ਕਰ ਸੱਕਦੇ ਹੋ। ਉਹ ਆਪਣਾ ਇਕਰਾਰਨਾਮਾ ਨਿਭਾਉਂਦਾ ਹੈ। ਉਹ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਪਿਆਰ ਅਤੇ ਮਿਹਰ ਦਰਸਾਉਂਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਦੇ ਹਨ, ਉਹ ਆਪਣਾ ਪਿਆਰ ਅਤੇ ਮਿਹਰ ਹਜ਼ਾਰਾ ਪੀੜੀਆਂ ਤੱਕ ਦਰਸਾਉਂਦਾ ਰਹਿੰਦਾ ਹੈ। 10 ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਢਿੱਲ ਨਹੀਂ ਲਾਵੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। 11 ਇਸ ਲਈ ਤੁਹਾਨੂੰ ਉਨ੍ਹਾਂ ਆਦੇਸ਼ਾਂ, ਕਾਨੂੰਨਾ ਅਤੇ ਬਿਧੀਆਂ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।
ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ
11 ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ। 12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
2010 by World Bible Translation Center