Revised Common Lectionary (Semicontinuous)
93 ਯਹੋਵਾਹ ਰਾਜਾ ਹੈ।
ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ।
ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ।
ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ।
ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।
3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ।
ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
4 ਸਾਗਰ ਦੀਆਂ ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
ਪਰ ਉੱਚਾ ਯਹੋਵਾਹ ਹੋਰ ਵੀ ਵੱਧ ਸ਼ਕਤੀਸ਼ਾਲੀ ਹੈ।
5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ।
ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।
ਯਹੋਵਾਹ ਨੂੰ ਚੇਤੇ ਰੱਖੋ
11 “ਇਸ ਲਈ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਕਰਨ ਲਈ ਉਹ ਆਖਦਾ ਹੈ। ਤੁਹਾਨੂੰ ਹਮੇਸ਼ਾ ਉਸ ਦੇ ਕਾਨੂੰਨਾ, ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। 2 ਅੱਜ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਯਾਦ ਕਰੋ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਸਿੱਖਿਆ ਦੇਣ ਲਈ ਕੀਤੀਆਂ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਇਹ ਸਭ ਗੱਲਾਂ ਵਾਪਰਦਿਆਂ ਦੇਖੀਆਂ। ਤੁਸੀਂ ਦੇਖਿਆ ਅਤੇ ਅਨੁਭਵ ਕੀਤਾ ਕਿ ਯਹੋਵਾਹ ਕਿੰਨਾ ਮਹਾਨ ਹੈ ਅਤੇ ਉਹ ਕਿੰਨਾ ਸ਼ਕਤੀਸ਼ਾਲੀ ਹੈ, ਅਤੇ ਉਹ ਇੰਨੀਆਂ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ। 3 ਤੁਹਾਡੇ ਬੱਚਿਆਂ ਨੇ ਨਹੀਂ, ਤੁਸਾਂ ਉਸ ਦੇ ਕਰਿਸ਼ਮੇ ਦੇਖੇ। ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਉਸ ਨੇ ਮਿਸਰ ਵਿੱਚ, ਮਿਸਰ ਦੇ ਰਾਜੇ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤੀਆਂ। 4 ਤੁਹਾਡੇ ਬੱਚਿਆਂ ਨੇ ਨਹੀਂ, ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ ਨੇ ਮਿਸਰੀ ਫ਼ੌਜ ਨਾਲ ਕੀਤੀਆਂ-ਉਨ੍ਹਾਂ ਦੇ ਰੱਥਾਂ ਅਤੇ ਰੱਥਵਾਨਾ ਨਾਲ ਜਦੋਂ ਉਹ ਤੁਹਾਡਾ ਪਿੱਛਾ ਕਰ ਰਹੇ ਸਨ, ਪਰ ਤੁਸੀਂ ਦੇਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਲਾਲ ਸਾਗਰ ਦੇ ਪਾਣੀ ਨਾਲ ਢੱਕ ਦਿੱਤਾ। ਤੁਸੀਂ ਯਹੋਵਾਹ ਨੂੰ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਦਿਆਂ ਦੇਖਿਆ। 5 ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਾਸਤੇ ਮਰੂਥਲ ਵਿੱਚ ਇਸ ਥਾਂ ਪਹੁੰਚਣ ਤੱਕ ਕੀਤੀਆਂ। 6 ਤੁਸੀਂ ਦੇਖਿਆ ਕਿ ਰਊਬੇਨ ਪਰਿਵਾਰ-ਸਮੂਹ ਦੇ ਅਲੀਆਬ ਦੇ ਪੁੱਤਰਾਂ, ਦਾਥਾਨ ਅਤੇ ਅਬੀਰਾਮ ਨਾਲ ਯਹੋਵਾਹ ਨੇ ਕੀ ਕੀਤਾ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਸਨ ਜਦੋਂ ਧਰਤੀ ਮੂੰਹ ਵਾਂਗ ਖੁਲ੍ਹ ਗਈ ਅਤੇ ਉਨ੍ਹਾਂ ਨੂੰ ਨਿਗਲ ਗਈ। ਉਸ ਨੇ ਉਨ੍ਹਾਂ ਦੇ ਪਰਿਵਾਰਾਂ, ਉਨ੍ਹਾਂ ਦੇ ਤੰਬੁਆਂ ਅਤੇ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਨੌਕਰਾਂ ਨੂੰ ਨਿਗਲ ਲਿਆ। 7 ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੇ ਮਹਾਨ ਕਾਰਨਾਮੇ ਦੇਖੇ ਜਿਹੜੇ ਯਹੋਵਾਹ ਨੇ ਕੀਤੇ।
8 “ਇਸ ਲਈ ਤੁਹਾਨੂੰ ਉਹ ਹਰ ਆਦੇਸ਼ ਮੰਨਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਦਾ ਹਾਂ। ਫ਼ੇਰ ਤੁਸੀਂ ਮਜ਼ਬੂਤ ਹੋ ਜਾਵੋਂਗੇ। ਅਤੇ ਤੁਸੀਂ ਯਰਦਨ ਨਦੀ ਦੇ ਪਾਰ ਜਾ ਸੱਕੋਂਗੇ ਅਤੇ ਉਸ ਧਰਤੀ ਨੂੰ ਪ੍ਰਾਪਤ ਕਰ ਸੱਕੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਣ ਲਈ ਤਿਆਰ ਹੋ। 9 ਫ਼ੇਰ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋਂਗੇ। ਯਹੋਵਾਹ ਨੇ ਉਹ ਧਰਤੀ ਤੁਹਾਡੇ ਪੁਰਖਿਆਂ ਅਤੇ ਉਨ੍ਹਾਂ ਦੇ ਸਾਰੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਹ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹੈ। 10 ਜਿਹੜੀ ਧਰਤੀ ਤੁਹਾਨੂੰ ਮਿਲੇਗੀ ਉਹ ਮਿਸਰ ਦੀ ਧਰਤੀ ਵਰਗੀ ਨਹੀਂ ਹੈ, ਜਿੱਥੇ ਤੁਸੀਂ ਆਏ ਹੋ। ਮਿਸਰ ਵਿੱਚ, ਤੁਸੀਂ ਆਪਣੇ ਬੀਜ ਬੀਜਦੇ ਸੀ, ਅਤੇ ਫ਼ੇਰ ਆਪਣੇ ਪੈਰਾਂ ਦੀ ਵਰਤੋਂ ਕਰਕੇ ਨਹਿਰ ਵਿੱਚੋਂ ਪਾਣੀ ਕੱਢ ਕੇ ਉਨ੍ਹਾਂ ਪੌਦਿਆਂ ਨੂੰ ਸਿਂਜਦੇ ਸੀ। ਤੁਸੀਂ ਆਪਣੇ ਖੇਤਾਂ ਨੂੰ ਉਸੇ ਤਰ੍ਹਾਂ ਪਾਣੀ ਲਾਉਂਦੇ ਸੀ ਜਿਵੇਂ ਸਬਜ਼ੀਆਂ ਦੇ ਬਗੀਚੇ ਨੂੰ ਲਾਈਦਾ ਹੈ। 11 ਪਰ ਜਿਹੜੀ ਧਰਤੀ ਤੁਹਾਨੂੰ ਛੇਤੀ ਹੀ ਮਿਲਣ ਵਾਲੀ ਹੈ, ਇਸ ਤਰ੍ਹਾਂ ਦੀ ਨਹੀਂ ਹੈ। ਇਸ ਧਰਤੀ ਵਿੱਚ ਪਹਾੜੀਆਂ ਅਤੇ ਵਾਦੀਆਂ ਹਨ ਅਤੇ ਇਸ ਨੂੰ ਆਕਾਸ਼ ਤੋਂ ਮੀਂਹ ਪ੍ਰਾਪਤ ਹੁੰਦਾ ਹੈ। 12 ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ।
13 “ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, 14 ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ! ਫ਼ੇਰ ਤੁਸੀਂ ਆਪਣਾ ਅਨਾਜ, ਆਪਣੀ ਨਵੀਂ ਮੈਅ, ਆਪਣਾ ਤੇਲ ਹਾਸਿਲ ਕਰ ਸੱਕੋਂਗੇ। 15 ਅਤੇ ਮੈਂ ਤੁਹਾਡੀਆਂ ਗਾਵਾਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।’
16 “ਪਰ ਧਿਆਨ ਰੱਖਣਾ! ਮੂਰਖ ਨਾ ਬਨਣਾ। ਮੁਖ ਮੋੜਕੇ ਹੋਰਨਾ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਨਾ ਕਰਨ ਲੱਗ ਪੈਣਾ। 17 ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਂਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ।
13 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ। 14 ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁੱਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸੱਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ। 15 ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ। 16 ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।
2010 by World Bible Translation Center