Revised Common Lectionary (Semicontinuous)
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ।
47 ਤੁਸੀਂ ਸਮੂਹ ਲੋਕੋ, ਤਾੜੀ ਮਾਰੋ।
ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।
2 ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ।
ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।
3 ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ।
ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।
4 ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ।
ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।
5 ਯਹੋਵਾਹ ਆਪਣੇ ਤਖਤ ਉੱਤੇ ਬਿਗਲ
ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।
6 ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
7 ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ।
ਉਸਤਤਿ ਦੇ ਗੀਤ ਗਾਵੋ।
8 ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ।
ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
9 ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ
ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ।
ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ,
ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।
ਮੂਸਾ ਪਰਮੇਸ਼ੁਰ ਨੂੰ ਮਿਲਦਾ ਹੈ
15 ਤਾਂ ਮੂਸਾ ਪਹਾੜ ਉੱਪਰ ਗਿਆ। ਅਤੇ ਬੱਦਲ ਨੇ ਪਰਬਤ ਨੂੰ ਕੱਜ ਲਿਆ। 16 ਯਹੋਵਾਹ ਦਾ ਪਰਤਾਪ ਹੇਠਾਂ ਸੀਨਈ ਪਰਬਤ ਉੱਤੇ ਆਇਆ। ਬੱਦਲ ਨੇ ਛੇ ਦਿਨਾਂ ਤੱਕ ਪਰਬਤ ਨੂੰ ਕੱਜੀ ਰੱਖਿਆ। ਸੱਤਵੇਂ ਦਿਨ ਯਹੋਵਾਹ ਨੇ ਬੱਦਲ ਵਿੱਚੋਂ ਮੂਸਾ ਨਾਲ ਗੱਲ ਕੀਤੀ। 17 ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸੱਕਦੇ ਸਨ। ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ।
18 ਤਾਂ ਮੂਸਾ ਪਰਬਤ ਉੱਤੇ ਹੋਰ ਉਤਾਂਹ ਬੱਦਲ ਵਿੱਚ ਗਿਆ। ਮੂਸਾ ਪਰਬਤ ਉੱਤੇ 40 ਦਿਨ 40 ਰਾਤਾਂ ਰਿਹਾ।
9 ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕੱਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁੱਖ, ਰਾਜ ਅਤੇ ਸਹਿਣਸ਼ਕਤੀ। ਮੈਂ ਪਾਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ। 10 ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ। 11 ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”
12 ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ। 13 ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। 14 ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ। 15 ਉਸ ਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ। 16 ਉਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸ ਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।
17 ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ। 18 ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
2010 by World Bible Translation Center