Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 47

ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ।

47 ਤੁਸੀਂ ਸਮੂਹ ਲੋਕੋ, ਤਾੜੀ ਮਾਰੋ।
    ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।
ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ।
    ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।
ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ।
    ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।
ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ।
    ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।

ਯਹੋਵਾਹ ਆਪਣੇ ਤਖਤ ਉੱਤੇ ਬਿਗਲ
    ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।
ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
    ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ।
    ਉਸਤਤਿ ਦੇ ਗੀਤ ਗਾਵੋ।
ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ।
    ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ
    ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ।
ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ,
    ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।

ਬਿਵਸਥਾ ਸਾਰ 34:1-7

ਮੂਸਾ ਦਾ ਦੇਹਾਂਤ

34 ਮੂਸਾ ਨਬੋ ਪਰਬਤ ਉੱਪਰ ਚੜ੍ਹ ਗਿਆ। ਮੂਸਾ ਮੋਆਬ ਦੀ ਯਰਦਨ ਨਦੀ ਵਿੱਚੋਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਚੱਲਾ ਗਿਆ। ਇਹ ਥਾਂ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ। ਯਹੋਵਾਹ ਨੇ ਮੂਸਾ ਨੂੰ ਗਿਲਆਦ ਤੋਂ ਦਾਨ ਤੱਕ ਦੀ ਸਾਰੀ ਧਰਤੀ ਦਿਖਾਈ। ਯਹੋਵਾਹ ਨੂੰ ਉਸ ਨੂੰ ਨਫ਼ਤਾਲੀ, ਅਫ਼ਰਾਈਮ ਅਤੇ ਮਨੱਸ਼ਹ ਦੀ ਸਾਰੀ ਧਰਤੀ ਦਿਖਾਈ। ਉਸ ਨੇ ਉਸ ਨੂੰ ਭੁਮੱਧ ਸਾਗਰ ਤੱਕ ਦੀ ਯਹੂਦਾਹ ਦੀ ਸਰੀ ਧਰਤੀ ਦਿਖਾਈ। ਯਹੋਵਾਹ ਨੇ ਮੂਸਾ ਨੂੰ ਨੇਗੇਵ ਅਤੇ ਉਹ ਵਾਦੀ ਦਿਖਾਈ ਜਿਹੜੀ ਸੋਆਰ ਤੋਂ ਯਰੀਹੋ ਨੂੰ, ਪਾਮ ਦੇ ਰੁੱਖਾਂ ਵਾਲੇ ਸ਼ਹਿਰ ਵੱਲ ਜਾਂਦੀ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹੀ ਉਹ ਧਰਤੀ ਹੈ ਜਿਸਦਾ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਮੈਂ ਇਹ ਧਰਤੀ ਤੁਹਾਡੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਮੈਂ ਤੁਹਾਨੂੰ ਇਹ ਧਰਤੀ ਦਿਖਾ ਦਿੱਤੀ ਹੈ, ਪਰ ਤੂੰ ਉੱਥੇ ਜਾ ਨਹੀਂ ਸੱਕਦਾ।’”

ਫ਼ੇਰ ਮੂਸਾ, ਯਹੋਵਾਹ ਦਾ ਸੇਵਕ, ਉੱਥੇ ਮੋਆਬ ਦੀ ਧਰਤੀ ਉੱਤੇ ਮਰ ਗਿਆ। ਯਹੋਵਾਹ ਨੇ ਮੂਸਾ ਨੂੰ ਦੱਸਿਆ ਸੀ ਕਿ ਇਹ ਗੱਲ ਵਾਪਰੇਗੀ। ਯਹੋਵਾਹ ਨੇ ਮੂਸਾ ਨੂੰ ਮੋਆਬ ਵਿੱਚ ਦਫ਼ਨ ਕਰ ਦਿੱਤਾ। ਇਹ ਥਾਂ ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਅੰਦਰ ਸੀ। ਪਰ ਅੱਜ ਤੱਕ ਵੀ ਕੋਈ ਬੰਦਾ ਇਹ ਨਹੀਂ ਜਾਣਦਾ ਕਿ ਮੂਸਾ ਦੀ ਕਬਰ ਠੀਕ ਕਿਹੜੇ ਥਾਵੇਂ ਹੈ। ਮੂਸਾ ਜਦੋਂ ਮਰਿਆ, ਉਹ 120 ਵਰ੍ਹਿਆ ਦਾ ਸੀ। ਉਹ ਪਹਿਲਾਂ ਵਾਂਗ ਹੀ ਤਕੜਾ ਸੀ ਅਤੇ ਉਸ ਦੀਆਂ ਅੱਖਾਂ ਦੀ ਦ੍ਰਿਸ਼ਟੀ ਚੰਗੀ ਸੀ।

ਯੂਹੰਨਾ 16:4-11

ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ।

ਪਵਿੱਤਰ ਆਤਮਾ ਦਾ ਕਾਰਜ

“ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦੱਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ। ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘੱਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾ ਰਿਹਾ ਹੈ। ਤੁਹਾਡੇ ਦਿਲ ਦੁੱਖ ਨਾਲ ਭਰਪੂਰ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਦੱਸੀਆਂ ਹਨ। ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚੱਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।

“ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਗਲਤ ਹਨ। ਕਿਉਂ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਹ ਸਹਾਇਕ ਸਾਬਤ ਕਰੇਗਾ ਕਿ ਲੋਕ ਪਾਪ ਦੇ ਬਾਰੇ ਦੋਸ਼ੀ ਹਨ। 10 ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵੱਧੇਰੇ ਨਹੀਂ ਵੇਖ ਸੱਕੋਂਗੇ। 11 ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।

Punjabi Bible: Easy-to-Read Version (ERV-PA)

2010 by World Bible Translation Center