Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
1 ਸਮੂਏਲ 8:4-11

ਤਾਂ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੇ ਇਕੱਠੇ ਹੋਕੇ ਇੱਕ ਸਭਾ ਕੀਤੀ ਅਤੇ ਉਹ ਸਮੂਏਲ ਨੂੰ ਮਿਲਣ ਲਈ ਰਾਮਾਹ ਵਿੱਚ ਗਏ। ਬਜ਼ੁਰਗਾਂ ਨੇ ਸਮੂਏਲ ਨੂੰ ਕਿਹਾ, “ਤੂੰ ਹੁਣ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਸਹੀ ਮਾਰਗ ਉੱਤੇ ਨਹੀਂ ਚੱਲ ਰਹੇ, ਉਹ ਤੇਰੇ ਨਕਸ਼ੇ ਕਦਮਾਂ ਉੱਤੇ ਨਹੀਂ ਚੱਲਦੇ ਸੋ ਸਾਨੂੰ ਕੋਈ ਅਜਿਹਾ ਬਾਦਸ਼ਾਹ ਦੇ ਜੋ ਬਾਕੀ ਕੌਮਾਂ ਵਾਂਗ ਸਾਡੇ ਉੱਤੇ ਰਾਜ ਕਰ ਸੱਕੇ।”

ਉਨ੍ਹਾਂ ਬਜ਼ੁਰਗਾਂ ਨੇ ਜੋ ਇਹ ਆਖਿਆ ਕਿ ਸਾਨੂੰ ਕੋਈ ਅਜਿਹਾ ਪਾਤਸ਼ਾਹ ਦੇ ਜੋ ਸਾਡਾ ਨਿਆਉਂ ਕਰੇ ਤਾਂ ਸਮੂਏਲ ਨੇ ਇਸ ਨੂੰ ਦੁਰਵਿੱਚਾਰ ਸਮਝਿਆ ਤਾਂ ਸਮੂਏਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਯਹੋਵਾਹ ਨੇ ਸਮੂਏਲ ਨੂੰ ਕਿਹਾ, “ਤੂੰ ਉਹੀ ਕਰ ਜੋ ਤੈਨੂੰ ਲੋਕੀ ਆਖਦੇ ਹਨ। ਉਨ੍ਹਾਂ ਨੇ ਤੈਨੂੰ ਰੱਦ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਮੈਨੂੰ ਰੱਦ ਕੀਤਾ ਹੈ। ਇਸਦਾ ਮਤਲਬ ਉਹ ਮੈਨੂੰ ਆਪਣਾ ਪਾਤਸ਼ਾਹ ਨਹੀਂ ਠਹਿਰਾਉਣਾ ਚਾਹੁੰਦੇ। ਉਹ ਮੇਰੇ ਖਿਲਾਫ਼ ਉਹੀ ਗੱਲਾਂ ਕਰ ਰਹੇ ਹਨ ਜੋ ਉਹ ਮੇਰੇ ਉਨ੍ਹਾਂ ਨੇ ਮਿਸਰ ਤੋਂ ਬਾਹਰ ਕੱਢਣ ਦੇ ਦਿਨ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਹੁਣ ਉਹ ਉਹੀ ਤੇਰੇ ਨਾਲ ਕਰ ਰਹੇ ਹਨ। ਇਸ ਲਈ ਤੂੰ ਉਨ੍ਹਾਂ ਦੀ ਸੁਣ ਅਤੇ ਉਹੀ ਕਰ ਜੋ ਉਹ ਕਹਿੰਦੇ ਹਨ ਪਰ ਤੂੰ ਉਨ੍ਹਾਂ ਨੂੰ ਖਬਰਦਾਰ ਕਰ ਦੇ। ਉਨ੍ਹਾਂ ਨੂੰ ਦੱਸ ਕਿ ਜਿਹੜਾ ਪਾਤਸ਼ਾਹ ਉਨ੍ਹਾਂ ਉੱਪਰ ਰਾਜ ਕਰੇਗਾ ਉਸੀ ਡੌਲ-ਚਾਲ ਕਿਹੋ ਜਿਹੀ ਹੋਵੇਗੀ!”

10 ਉਨ੍ਹਾਂ ਲੋਕਾਂ ਨੇ ਪਾਤਸ਼ਾਹ ਦੀ ਮੰਗ ਕੀਤੀ ਤਾਂ ਸਮੂਏਲ ਨੂੰ ਉਨ੍ਹਾਂ ਨੂੰ ਉਹ ਸਭ ਕੁਝ ਕਿਹਾ ਜੋ ਉਸ ਨੂੰ ਯਹੋਵਾਹ ਨੇ ਆਖਿਆ ਸੀ। 11 ਸਮੂਏਲ ਨੇ ਕਿਹਾ, “ਜੇਕਰ ਤੁਹਾਡੇ ਉੱਪਰ ਜੋ ਹੋਰ ਪਾਤਸ਼ਾਹ ਆਵੇਗਾ ਉਹ ਤੁਹਾਡੇ ਉੱਪਰ ਇੰਝ ਰਾਜ ਕਰੇਗਾ: ਉਹ ਤੁਹਾਡੇ ਕੋਲੋਂ ਤੁਹਾਡੇ ਪੁੱਤਰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਆਪਣੀ ਸੇਵਾ ਕਰਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਅਤੇ ਉਨ੍ਹਾਂ ਨੂੰ ਆਪਣੇ ਰੱਥਾਂ ਦੇ ਲਈ ਅਤੇ ਆਪਣੇ ਘੁੜ-ਸਵਾਰ ਬਣਾਕੇ ਲੜਨ ਲਈ ਮਜ਼ਬੂਰ ਕਰੇਗਾ। ਤੁਹਾਡੇ ਪੁੱਤਰ ਪਾਤਸ਼ਾਹ ਦੇ ਰੱਥ ਦੇ ਅੱਗੇ ਉਸ ਦੇ ਰੱਖਵਾਲੇ ਬਣਕੇ ਉਸਦੀ ਰਾਖੀ ਕਰਦੇ ਉਸ ਦੇ ਅੱਗੇ-ਅੱਗੇ ਭੱਜਣਗੇ।

1 ਸਮੂਏਲ 8:12-15

12 “ਪਾਤਸ਼ਾਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਕਰੇਗਾ। ਉਨ੍ਹਾਂ ਵਿੱਚੋਂ ਕੁਝ 1,000 ਮਨੁੱਖਾਂ ਦੇ ਉੱਪਰ ਅਫ਼ਸਰ ਲੱਗਣਗੇ ਅਤੇ ਕੁਝ 50 ਦੇ ਉੱਪਰ।

“ਤੁਹਾਡੇ ਕੁਝ ਪੁੱਤਰਾਂ ਤੋਂ ਪਾਤਸ਼ਾਹ ਹੱਲ ਚਲਵਾਏਗਾ ਅਤੇ ਵਾਢੀ ਕਰਵਾਏਗਾ। ਕੁਝ ਤੁਹਾਡੇ ਪੁੱਤਰਾਂ ਨੂੰ ਪਾਤਸ਼ਾਹ ਔਜ਼ਾਰ ਬਨਾਉਣ ਦਾ ਹੁਕਮ ਦੇਵੇਗਾ ਤਾਂ ਜੋ ਉਹ ਸ਼ਸਤਰ ਜੰਗ ਵਿੱਚ ਵਰਤੇ ਜਾਣ ਅਤੇ ਉਨ੍ਹਾਂ ਨੂੰ ਉਹ ਆਪਣੇ ਰੱਥ ਲਈ ਕਈ ਕੁਝ ਬਨਾਉਣ ਲਈ ਮਜ਼ਬੂਰ ਕਰੇਗਾ।

13 “ਪਾਤਸ਼ਾਹ ਤੁਹਾਡੀਆਂ ਸਾਰੀਆਂ ਧੀਆਂ ਤੁਹਾਡੇ ਕੋਲੋਂ ਲੈ ਲਵੇਗਾ। ਤੁਹਾਡੀਆਂ ਕੁਝ ਧੀਆਂ ਨੂੰ ਉਹ ਆਪਣੇ ਲਈ ਇਤਰ ਬਨਾਉਣ ਦਾ ਹੁਕਮ ਦੇਵੇਗਾ ਅਤੇ ਕੁਝ ਨੂੰ ਸੇਵਕਾਂ ਦਾਸੀਆਂ ਵਾਲੇ ਕੰਮ ਰੋਟੀ ਬਨਾਉਣ ਤੇ ਦੇਖ-ਰੇਖ ਕਰਨ ਦੇ ਕੰਮ ਕਰਨ ਨੂੰ ਮਜ਼ਬੂਰ ਕਰੇਗਾ।

14 “ਪਾਤਸ਼ਾਹ ਤੁਹਾਡੀਆਂ ਸਭ ਤੋਂ ਵੱਧੀਆਂ ਪੈਲੀਆਂ, ਦਾਖਾਂ ਦੇ ਬਾਗ਼ ਅਤੇ ਜੈਤੂਨ ਦੇ ਬੇਲੇ ਨੂੰ ਤੁਹਾਡੇ ਕੋਲੋਂ ਲੈ ਲਵੇਗਾ। ਉਹ ਤੁਹਾਡੇ ਕੋਲੋਂ ਇਹ ਸਭ ਕੁਝ ਲੈ ਕੇ ਆਪਣੇ ਅਫ਼ਸਰਾਂ ਨੂੰ ਦੇ ਦੇਵੇਗਾ। 15 ਉਹ ਤੁਹਾਡੇ ਅਨਾਜ ਅਤੇ ਅੰਗੂਰਾਂ ਦਾ ਦਸਵੰਧ ਤੁਹਾਡੇ ਕੋਲੋਂ ਲੈ ਲਵੇਗਾ। ਅਤੇ ਇਹ ਵਸਤਾਂ ਉਹ ਆਪਣੇ ਸੇਵਕਾਂ ਅਤੇ ਅਫ਼ਸਰਾਂ ਨੂੰ ਵੰਡ ਦੇਵੇਗਾ।

1 ਸਮੂਏਲ 8:16-20

16 “ਇਹ ਪਾਤਸ਼ਾਹ ਤੁਹਾਡੇ ਮਰਦਾਂ ਅਤੇ ਔਰਤਾਂ ਨੂੰ ਆਪਣੇ ਦਾਸ ਬਣਾਵੇਗਾ। ਉਹ ਤੁਹਾਡੇ ਸਭ ਤੋਂ ਵੱਧੀਆਂ ਨਸਲ ਦੇ ਜਾਨਵਰ ਅਤੇ ਖੋਤੇ ਤੁਹਾਡੇ ਕੋਲੋਂ ਲੈ ਕੇ ਉਨ੍ਹਾਂ ਨੂੰ ਆਪਣੇ ਕੰਮ ਵਿੱਚ ਲਿਆਵੇਗਾ। 17 ਉਹ ਤੁਹਾਡੇ ਇੱਜੜਾਂ ਦੇ ਦਸਵੰਧ ਲੈ ਲਵੇਗਾ।

“ਫ਼ੇਰ ਤੁਸੀਂ ਖੁਦ ਹੀ ਪਾਤਸ਼ਾਹ ਦੇ ਗੁਲਾਮ ਬਣ ਜਾਵੋਂਗੇ। 18 ਅਤੇ ਜਦੋਂ ਉਹ ਵਕਤ ਆਵੇਗਾ ਤਾਂ ਤੁਸੀਂ ਦੁਹਾਈ ਦੇ ਦੇਕੇ ਰੋਵੋਂਗੇ ਕਿ ਅਸੀਂ ਕਿਸ ਨੂੰ ਪਾਤਸ਼ਾਹ ਚੁਣਿਆ ਪਰ ਉਸ ਵਕਤ ਯਹੋਵਾਹ ਤੁਹਾਡੀ ਇੱਕ ਵੀ ਨਹੀਂ ਸੁਣੇਗਾ।”

19 ਪਰ ਲੋਕਾਂ ਨੇ ਸਮੂਏਲ ਦੀ ਇੱਕ ਨਾ ਸੁਣੀ। ਉਨ੍ਹਾਂ ਕਿਹਾ, “ਨਹੀਂ! ਸਾਨੂੰ ਆਪਣੇ ਲਈ ਨਵਾਂ ਸ਼ਾਸਕ ਚਾਹੀਦਾ ਹੈ, ਜੋ ਸਾਡੇ ਉੱਤੇ ਰਾਜ ਕਰ ਸੱਕੇ। 20 ਫ਼ਿਰ ਅਸੀਂ ਵੀ ਸਾਰੀਆਂ ਕੌਮਾਂ ਵਰਗੇ ਹੋ ਜਾਵਾਂਗੇ। ਸਾਡਾ ਪਾਤਸ਼ਾਹ ਸਾਡੇ ਅੱਗੇ-ਅੱਗੇ ਤੁਰੇ, ਜੋ ਸਾਡੇ ਲਈ ਲੜ ਸੱਕੇ।”

1 ਸਮੂਏਲ 11:14-15

14 ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਆਓ, ਆਪਾਂ ਗਿਲਗਾਲ ਨੂੰ ਚੱਲੀਏ। ਅਸੀਂ ਗਿਲਗਾਲ ਵਿਖੇ ਫ਼ਿਰ ਤੋਂ ਸ਼ਾਊਲ ਨੂੰ ਰਾਜਾ ਤਸਦੀਕ ਕਰਾਂਗੇ।”

15 ਫ਼ਿਰ ਸਾਰੇ ਲੋਕ ਗਿਲਗਾਲ ਨੂੰ ਗਏ। ਉੱਥੇ ਯਹੋਵਾਹ ਦੇ ਸਾਹਮਣੇ, ਲੋਕਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ। ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।

ਜ਼ਬੂਰ 138

ਦਾਊਦ ਦਾ ਇੱਕ ਗੀਤ।

138 ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ।
    ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।
ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ।
    ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ।
ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।
ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ।
    ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।

ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ।
    ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।
ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ।
    ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ।
ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ।
    ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ।
ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ।
    ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ।
    ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।
ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ।
    ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।

2 ਕੁਰਿੰਥੀਆਂ ਨੂੰ 4:13-5:1

13 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” [a] ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ। 14 ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ। ਅਤੇ ਸਾਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਜਿਵਾਲੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸ ਦੇ ਸਨਮੁੱਖ ਖੜ੍ਹੇ ਹੋਵਾਂਗੇ। 15 ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸ ਲਈ ਪਰਮੇਸ਼ੁਰ ਦੀ ਕਿਰਪਾ ਵੱਧ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵੱਧ ਤੋਂ ਵੱਧ ਧੰਨਵਾਦ ਹੋਣਗੇ।

ਵਿਸ਼ਵਾਸ ਅਨੁਸਾਰ ਜਿਉਣਾ

16 ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ। 17 ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ। 18 ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸੱਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋੜੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸੱਕਦੇ, ਸਦੀਵੀ ਹਨ।

ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹੜਾ ਸਦੀਵੀ ਹੈ।

ਮਰਕੁਸ 3:20-35

ਕੁਝ ਲੋਕਾਂ ਨੇ ਆਖਿਆ ਯਿਸੂ ਨੂੰ ਬਆਲ-ਜ਼ਬੂਲ ਚਿੰਬੜਿਆ ਹੋਇਆ ਹੈ(A)

20 ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਯਿਸੂ ਅਤੇ ਉਸ ਦੇ ਚੇਲੇ ਰੋਟੀ ਵੀ ਨਾ ਖਾ ਸੱਕੇ। 21 ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸ ਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁੱਧ-ਬੁੱਧ ਵਿੱਚ ਨਹੀਂ ਸੀ।

22 ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।”

23 ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕੱਢ ਸੱਕਦਾ ਹੈ। 24 ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸੱਕਦਾ। 25 ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸੱਕਦਾ। 26 ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।

27 “ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ।

28 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ, 29 ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”

30 ਯਿਸੂ ਨੇ ਇਹ ਇਸ ਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵੱਸ ਹੈ।

ਯਿਸੂ ਦੇ ਚੇਲੇ ਹੀ ਉਸਦਾ ਸੱਚਾ ਪਰਿਵਾਰ ਹਨ(B)

31 ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ। 32 ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸ ਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।”

33 ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?” 34 ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ। 35 ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”

Punjabi Bible: Easy-to-Read Version (ERV-PA)

2010 by World Bible Translation Center