Revised Common Lectionary (Semicontinuous)
ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ।
18 ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ,
ਮੈਂ ਤੁਹਾਨੂੰ ਪਿਆਰ ਕਰਦਾ ਹਾਂ।”
2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ।
ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ।
ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ।
ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ।
ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
3 ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ।
ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ
ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।
4 ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ।
ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕੰਜੇ ਸਨ।
ਮੈਂ ਉਸ ਹੜ੍ਹ ਅੰਦਰ ਰੁੜ੍ਹ ਚੱਲਿਆ ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ।
5 ਕਬਰ ਦੇ ਰੱਸੇ ਮੈਨੂੰ ਘੇਰੀ ਹੋਏ ਸਨ,
ਮੌਤ ਦੇ ਜਾਲ ਮੇਰੇ ਅੱਗੇ ਵਿਛੇ ਹੋਏ ਸਨ।
6 ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ।
ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ
ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ।
ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
43 ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੇਰੇ ਵਿਰੁੱਧ ਲੜਦੇ ਹਨ।
ਮੈਂ ਉਨ੍ਹਾਂ ਕੌਮਾਂ ਦਾ ਆਗੂ ਬਣਾ।
ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਮੇਰੀ ਸੇਵਾ ਕਰਨ ਦੇ।
44 ਉਹ ਲੋਕ ਮੇਰੇ ਬਾਰੇ ਸੁਣਨਗੇ ਅਤੇ ਫ਼ੌਰਨ ਮੇਰਾ ਹੁਕਮ ਮੰਨਣਗੇ।
ਉਹ ਵਿਦੇਸ਼ੀ ਮੇਰੇ ਪਾਸੋਂ ਡਰਨਗੇ।
45 ਉਹ ਵਿਦੇਸ਼ੀ ਡਰ ਨਾਲ ਕੰਬਣਗੇ।
ਉਹ ਡਰ ਨਾਲ ਕੰਬੰਦੇ ਹੋਏ ਆਪਣੀਆਂ ਛੁਪਣਗਾਹਾਂ ਵਿੱਚੋਂ ਨਿਕਲ ਆਉਣਗੇ।
46 ਯਹੋਵਾਹ ਜਿਉਂਦਾ ਜਾਗਦਾ ਹੈ।
ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ।
ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।
47 ਪਰਮੇਸ਼ੁਰ ਨੇ ਮੇਰੇ ਲਈ ਮੇਰੇ ਦੁਸ਼ਮਣਾਂ ਨੂੰ ਦੰਡ ਦਿੱਤਾ।
ਉਸ ਨੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ।
48 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ,
ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ।
ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ।
49 ਹੇ ਯਹੋਵਾਹ, ਇਸੇ ਲਈ ਮੈਂ ਕੌਮਾਂ ਦੇ ਦਰਮਿਆਨ ਤੁਹਾਡੀ ਉਸਤਤਿ ਕਰਦਾ ਹਾਂ।
ਯਹੋਵਾਹ, ਇਸੇ ਲਈ ਮੈਂ ਤੇਰੇ ਨਾਂ ਦੀ ਮਹਿਮਾ ਲਈ, ਗੀਤ ਗਾਉਂਦਾ ਹਾਂ।
50 ਯਹੋਵਾਹ ਕਈ ਯੁੱਧ ਜਿੱਤਣ ਵਿੱਚ ਆਪਣੇ ਰਾਜੇ ਦੀ ਮਦਦ ਕਰਦਾ ਹੈ।
ਉਹ ਉਸਦਾ ਸੱਚਾ ਪਿਆਰ ਆਪਣੇ ਚੁਣੇ ਹੋਏ ਰਾਜੇ ਲਈ ਦਰਸਾਉਂਦਾ ਹੈ।
ਉਹ ਦਾਊਦ ਲਈ ਅਤੇ ਉਸਦੀ ਅੰਸ਼ ਲਈ ਸਦਾ ਵਾਸਤੇ ਵਫ਼ਾਦਾਰ ਹੋਵੇਗਾ।
ਸ਼ਾਊਲ ਨੇ ਦਾਊਦ ਦਾ ਪਿੱਛਾ ਕੀਤਾ
14 ਦਾਊਦ ਉਜਾੜ ਵੱਲ ਗਿਆ ਅਤੇ ਉੱਥੇ ਪਕਿਆ ਕਿਲ੍ਹਿਆਂ ਵਿੱਚ ਜਾਕੇ ਰਿਹਾ। ਦਾਊਦ ਉਜਾੜ ਦੇ ਪਹਾੜੀ ਇਲਾਕੇ ਜ਼ੀਫ਼ ਵਿੱਚ ਵੀ ਜਾਕੇ ਰਿਹਾ। ਹਰ ਰੋਜ਼ ਸ਼ਾਊਲ ਉਸ ਨੂੰ ਭਾਲਦਾ ਪਰ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਦੇ ਹੱਥ ਨਾ ਲੱਗਣ ਦਿੱਤਾ।
15 ਇੱਕ ਦਿਨ ਜਦ ਦਾਊਦ ਜ਼ੀਫ਼ ਦੀ ਉਜਾੜ ਵਿੱਚ ਹੋਰੇਸ਼ ਵਿੱਚ ਸੀ ਤਾਂ ਉਹ ਡਰ ਗਿਆ ਕਿਉਂਕਿ ਉਹ ਜਾਣਦਾ ਸੀ ਕਿ ਸ਼ਾਊਲ ਉਸਦੀ ਜਾਨ ਦੇ ਮਗਰ ਪਿਆ ਹੋਇਆ ਹੈ। 16 ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਹੋਰੇਸ਼ ਵਿੱਚ ਦਾਊਦ ਨੂੰ ਮਿਲਣ ਲਈ ਗਿਆ ਤਾਂ ਯੋਨਾਥਾਨ ਨੇ ਦਾਊਦ ਨੂੰ ਪਰਮੇਸ਼ੁਰ ਵਿੱਚ ਪੱਕਾ ਨਿਸ਼ਚਾ ਰੱਖਣ ਲਈ ਕਿਹਾ ਅਤੇ ਇਸ ਵਿੱਚ ਉਸਦੀ ਮਦਦ ਕੀਤੀ। 17 ਯੋਨਾਠਾਨ ਨੇ ਦਾਊਦ ਨੂੰ ਦੱਸਿਆ, “ਡਰ ਨਾ, ਮੇਰਾ ਪਿਤਾ ਸ਼ਾਊਲ ਤੇਰਾ ਕੁਝ ਨਹੀ ਵਿਗਾੜ ਸੱਕਦਾ। ਤੂੰ ਹੀ ਇਸਰਾਏਲ ਦਾ ਰਾਜਾ ਬਣੇਂਗਾ ਅਤੇ ਮੈਂ ਦੂਜੇ ਦਰਜੇ ਉੱਤੇ ਹੋਵਾਂਗਾ। ਇਹ ਗੱਲ ਮੇਰਾ ਪਿਉ ਵੀ ਜਾਣਦਾ ਹੈ।”
18 ਯੋਨਾਥਾਨ ਅਤੇ ਦਾਊਦ ਨੇ ਯਹੋਵਾਹ ਦੇ ਅੱਗੇ ਇਕਰਾਰਨਾਮਾ ਕੀਤਾ ਅਤੇ ਫ਼ਿਰ ਯੋਨਾਥਾਨ ਘਰ ਨੂੰ ਮੁੜ ਗਿਆ ਅਤੇ ਦਾਊਦ ਹੋਰੇਸ਼ ਵਿੱਚ ਹੀ ਰਿਹਾ।
ਤੀਤੁਸ ਤੇ ਉਸ ਦੇ ਸੰਗੀ
16 ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ। 17 ਤੀਤੁਸ ਨੇ ਉਨ੍ਹਾਂ ਚੀਜ਼ਾਂ ਨੂੰ ਹੀ ਪ੍ਰਵਾਨ ਕੀਤਾ ਜਿਨ੍ਹਾਂ ਬਾਰੇ ਅਸੀਂ ਉਸ ਨੂੰ ਕਰਨ ਲਈ ਆਖਿਆ ਸੀ। ਉਹ ਤੁਹਾਡੇ ਕੋਲ ਜਾਣ ਲਈ ਬਹੁਤ ਚਾਹਵਾਨ ਸੀ। ਇਹ ਉਸਦੀ ਆਪਣੀ ਪਸੰਦ ਸੀ। 18 ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸ ਦੇ ਖੁਸ਼ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹੈ। 19 ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।
20 ਅਸੀਂ ਸਾਵੱਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਾਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕੱਢ ਸੱਕੇ। 21 ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸ ਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸ ਨੂੰ ਲੋਕ ਸਹੀ ਸਮਝਦੇ ਹਨ।
22 ਨਾਲੇ, ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਵੀ ਘੱਲ ਰਹੇ ਹਾਂ ਜੋ ਕਿ ਹਮੇਸ਼ਾ ਸਹਾਇਤਾ ਕਰਨ ਲਈ ਤਿਆਰ ਰਹਿੰਦਾ ਹੈ। ਉਸ ਨੇ ਇਹ ਕਈਆਂ ਅਵਸਰਾਂ ਤੇ ਸਾਬਤ ਕਰ ਦਿੱਤਾ ਸੀ। ਅਤੇ ਹੁਣ ਤਾਂ ਉਹ ਹੋਰ ਵੀ ਵੱਧੇਰੇ ਸਹਾਇਤਾ ਕਰਨਾ ਚਾਹੁੰਦਾ ਹੈ ਕਿਉਂਕਿ ਉਸਦਾ ਤੁਹਾਡੇ ਵਿੱਚ ਬਹੁਤ ਵਿਸ਼ਵਾਸ ਹੈ।
23 ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ। 24 ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸ ਨੂੰ ਦੇਖ ਸੱਕੇਗੀ।
2010 by World Bible Translation Center