Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 14

ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।

14 ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।”
    ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ।
    ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ।

ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ।
    ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ।
ਪਰ ਹਰ ਕਿਸੇ ਨੇ ਪਰਮੇਸ਼ੁਰ ਤੋਂ ਮੁੱਖ ਮੋੜਿਆ ਹੋਇਆ ਹੈ,
    ਸਾਰੇ ਹੀ ਦੁਸ਼ਟ ਰੂਹਾਂ ਬਣ ਗਏ ਹਨ।
ਇੱਕ ਵੀ ਚੰਗੀਆਂ ਕਰਨੀਆਂ ਨਹੀਂ ਕਰਦਾ।

ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ।
    ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ
    ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ।
ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ।
    ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ।
ਪਰ ਪਰਮੇਸ਼ੁਰ ਹਮੇਸ਼ਾ ਭਗਤ ਬੰਦਿਆਂ ਦੇ ਨਾਲ ਹੈ।
    ਇਸੇ ਲਈ ਬੁਰੇ ਬੰਦਿਆਂ ਨੂੰ ਵੱਡੇਰਾ ਭੈ ਹੈ।

ਸੀਯੋਨ ਪਰਬਤ ਉੱਤੇ ਕੌਣ ਹੈ ਜੋ ਇਸਰਾਏਲ ਦੀ ਰੱਖਿਆ ਕਰ ਸੱਕਦਾ?
    ਯਹੋਵਾਹ ਹੀ ਹੈ ਜੋ ਇਸਰਾਏਲ ਨੂੰ ਬਚਾ ਸੱਕਦਾ।
ਯਹੋਵਾਹ ਦੇ ਲੋਕਾਂ ਨੂੰ ਕੈਦੀਆਂ ਵਾਂਗ ਲੈ ਲਿਆ ਗਿਆ ਹੈ।
    ਪਰ ਪਰਮੇਸ਼ੁਰ ਆਪਣੇ ਲੋਕਾਂ ਨੂੰ ਵਾਪਸ ਲਿਆਵੇਗਾ।
    ਫ਼ੇਰ ਯਾਕੂਬ (ਇਸਰਾਏਲ) ਬਹੁਤ ਖੁਸ਼ ਹੋਵੇਗਾ।

2 ਸਮੂਏਲ 10:6-12

ਅੰਮੋਨੀਆਂ ਦੇ ਖਿਲਾਫ਼ ਲੜਾਈ

ਜਦੋਂ ਅੰਮੋਨੀਆਂ ਨੇ ਵੇਖਿਆ ਕਿ ਦਾਊਦ ਹੁਣ ਸਾਨੂੰ ਆਪਣਾ ਵੈਰੀ ਸਮਝਦਾ ਹੈ ਤਾਂ ਅੰਮੋਨੀਆਂ ਦੇ ਲੋਕਾਂ ਨੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਕੋਲੋਂ 20,000 ਮਨੁੱਖ ਅਤੇ ਅੰਮੋਨੀਆਂ ਨੇ ਮਆਕਾਹ ਦੇ ਰਾਜਾ ਤੋਂ 1,000 ਮਨੁੱਖ ਅਤੇ ਟੋਬ ਦੇ ਲੋਕਾਂ ਤੋਂ 12,000 ਆਦਮੀ ਖਰੀਦੇ।

ਜਦੋਂ ਦਾਊਦ ਨੇ ਇਹ ਖਬਰ ਸੁਣੀ ਤਾਂ ਉਸ ਨੇ ਯੋਆਬ ਦੇ ਸਾਰੇ ਸੂਰਮੇ ਉੱਥੇ ਭੇਜੇ। ਤਾਂ ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਤਿਆਰ ਹੋ ਗਏ। ਉਹ ਸ਼ਹਿਰ ਦੇ ਪ੍ਰਵੇਸ਼ ਦੁਆਰ ਅੱਗੇ ਖੜੋ ਗਏ। ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਲੋਕ ਮੈਦਾਨ ਵਿੱਚ ਅੰਮੋਨੀਆਂ ਦੇ ਸੰਗ ਨਹੀਂ ਆਏ।

ਜਦੋਂ ਯੋਆਬ ਨੇ ਨਜ਼ਰ ਮਾਰੀ ਤਾਂ ਵੇਖਿਆ ਕਿ ਲੜਾਈ ’ਚ ਦੁਸ਼ਮਣ ਦਾ ਸਾਹਮਣਾ ਦੋਵੇਂ ਪਾਸੀਂ ਅੱਗੋਂ ਅਤੇ ਪਿੱਛੋਂ ਦੀ ਵੀ ਹੈ ਤਾਂ ਯੋਆਬ ਨੇ ਇਸਰਾਏਲ ਵਿੱਚੋਂ ਚੰਗੇ ਸੂਰਮੇ ਚੁਣ ਲੇ ਉਨ੍ਹਾਂ ਦੀ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ। 10 ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਪਾਲ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹਵਾਲੇ ਕਰ ਦਿੱਤਾ। 11 ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਪਰ ਹਾਵੀ ਹੋ ਜਾਣ ਤਾਂ ਤੂੰ ਮੇਰੀ ਮਦਦ ਕਰੀਂ ਅਤੇ ਜੇਕਰ ਅੰਮੋਨੀ ਤੇਰੇ ਉੱਪਰ ਹਾਵੀ ਹੋ ਜਾਣ ਤਾਂ ਮੈਂ ਆਕੇ ਤੇਰੀ ਮਦਦ ਕਰਾਂਗਾ। 12 ਬਹਾਦੁਰ ਬਣੋ! ਹੁਣ ਸਾਨੂੰ ਆਪਣੇ ਲੋਕਾਂ ਲਈ, ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਬਹਾਦੁਰੀ ਨਾਲ ਲੜਨਾ ਚਾਹੀਦਾ ਹੈ। ਯਹੋਵਾਹ ਜੋ ਠੀਕ ਸਮਝੇਗਾ ਉਹੀ ਕੁਝ ਕਰੇਗਾ।”

ਕੁਲੁੱਸੀਆਂ ਨੂੰ 3:12-17

ਤੁਹਾਡਾ ਨਵਾਂ ਜੀਵਨ ਇੱਕ ਦੂਸਰੇ ਨਾਲ

12 ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ। 13 ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ। 14 ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ। 15 ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ [a] ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।

16 ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ। 17 ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

Punjabi Bible: Easy-to-Read Version (ERV-PA)

2010 by World Bible Translation Center