Revised Common Lectionary (Semicontinuous)
ਨਿਰਦੇਸ਼ਕ ਲਈ। ਦਾਊਦ ਦਾ ਇੱਕ ਗੀਤ।
11 ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ।
ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ।
ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।”
2 ਮੰਦੇ ਆਦਮੀ ਸ਼ਿਕਾਰੀ ਵਾਂਗ ਹਨ, ਜਿਹੜੇ ਆਪਣੇ-ਆਪ ਨੂੰ ਹਨੇਰੇ ਦੀ ਚਾਦਰ ਹੇਠਾਂ ਲੁਕੋ ਲੈਂਦੇ ਹਨ
ਅਤੇ ਹਮਲਾ ਕਰਨ ਲਈ ਵਾਪਸ ਮੁੜਦੇ ਹਨ।
ਉਹ ਆਪਣੀ ਕਮਾਣ ਉੱਤੇ ਝੁਕ ਕੇ ਤੀਰਾਂ ਦਾ ਨਿਸ਼ਾਨਾਂ ਸਿੱਧਾ ਨੇਕ ਇਨਸਾਨਾਂ, ਅਤੇ ਇਮਾਨਦਾਰ ਲੋਕਾਂ ਦੇ ਦਿਲਾਂ ਤੇ ਸਾਧਦੇ ਹਨ।
3 ਕੀ ਹੋਵੇਗਾ ਜੇਕਰ ਉਹ ਸਭ ਕੁਝ ਤਬਾਹ ਕਰ ਦੇਣ ਜੋ ਚੰਗਾ ਹੈ?
ਤਦ ਚੰਗੇ ਲੋਕ ਕੀ ਕਰਨਗੇ?
4 ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ।
ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ
ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ।
ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।
5 ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ,
ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ।
6 ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ।
ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।
7 ਪਰਮੇਸ਼ੁਰ ਚੰਗਾ ਹੈ।
ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ।
ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।
15 ਉਸ ਨੇ ਮੰਦਰ ਦੀਆਂ ਅੰਦਰਲੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜ ਨਾਲ ਢੱਕ ਦਿੱਤੀਆਂ ਅਤੇ ਉਸ ਨੇ ਫ਼ਰਸ਼ ਨੂੰ ਸਰੂ ਦੀ ਲੱਕੜ ਨਾਲ ਢੱਕ ਦਿੱਤਾ। 16 ਉਸ ਨੇ ਮੰਦਰ ਦੇ ਪਿੱਛਲੇ ਹਿੱਸੇ ਵਿੱਚ 20 ਹੱਥ ਦਾ ਇੱਕ ਕਮਰਾ ਬਣਵਾਇਆ ਅਤੇ ਇਸ ਕਮਰੇ ਦੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜੇ ਨਾਲ ਢੱਕ ਦਿੱਤੀਆਂ। ਇਸ ਕਮਰੇ ਨੂੰ ਅੱਤ ਪਵਿੱਤਰ ਸਥਾਨ ਹੋਣ ਲਈ ਪਹਿਲਾਂ ਹੀ ਮਿਥਿਆ ਗਿਆ ਸੀ। 17 ਇਸ ਅੱਤ ਪਵਿੱਤਰ ਅਸਥਾਨ ਦੇ ਸਾਹਮਣੇ ਮੰਦਰ ਦਾ ਮੁੱਖ ਭਾਗ ਸੀ। ਇਹ ਕਮਰਾ 40 ਹੱਥ ਲੰਬਾ ਸੀ। 18 ਇਸ ਕਮਰੇ ਦੀਆਂ ਦੀਵਾਰਾਂ ਨੂੰ ਦਿਆਰ ਦੇ ਫ਼ਟਾਂ ਨਾਲ ਕੱਜਿਆ ਗਿਆ-ਇਸ ਨਾਲ ਦੀਵਾਰ ਤੇ ਲੱਗੇ ਪੱਥਰ ਨਜ਼ਰ ਨਹੀਂ ਸੀ ਆਉਂਦੇ ਅਤੇ ਇਨ੍ਹਾਂ ਦਿਆਰ ਦੇ ਫਟਾਂ ਉੱਪਰ ਉਨ੍ਹਾਂ ਨੇ ਫੁੱਲ ਵੇਲ-ਬੂਟਿਆਂ ਦੀ ਨਕਾਸ਼ੀ ਕੀਤੀ। ਇਹ ਫ਼ੁੱਲਾਂ ਦੀ ਨਕਾਸ਼ੀ ਤੇ ਵੇਲ ਤੇ ਲੱਗੇ ਫ਼ੁੱਲ ਜਾਰ ਦੀ ਸ਼ਕਲ ਦੇ ਬਣਕੇ ਸੁੱਕੇ ਹੋਏ ਸਖਤ ਫ਼ੁੱਲਾਂ ਦਾ ਪ੍ਰਭਾਵ ਪਾਉਂਦੇ ਸਨ।
19 ਮੰਦਰ ਵਿੱਚ ਅੰਦਰਲੇ ਪਾਸੇ ਵਿੱਚ ਇੱਕ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸੱਕੇ। 20 ਇਹ ਕਮਰਾ ਸਾਢੇ 20 ਹੱਥ ਲੰਬਾ ਤੇ ਸਾਢੇ 20 ਹੱਥ ਹੀ ਚੌੜਾ ਅਤੇ 20 ਹੱਥ ਉੱਚਾ ਸੀ। 21 ਸੁਲੇਮਾਨ ਨੇ ਇਸ ਕਮਰੇ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਕਮਰੇ ਦੇ ਸਾਹਮਣੇ ਇੱਕ ਜਗਵੇਦੀ ਬਣਵਾਈ ਅਤੇ ਇਸ ਨੂੰ ਸੋਨੇ ਨਾਲ ਢੱਕ ਦਿੱਤਾ ਅਤੇ ਇਸਦੇ ਦੁਆਲੇ ਸੋਨੇ ਦੇ ਸੰਗਲ ਪੁਆਏ। ਇਸ ਕਮਰੇ ਵਿੱਚ, ਕਰੂਬੀ ਫਰਿਸਤਿਆਂ ਦੀਆਂ ਦੋ ਮੂਰਤਾਂ ਰੱਖੀਆਂ ਗਈਆਂ ਸਨ ਅਤੇ ਇਨ੍ਹਾਂ ਨੂੰ ਵੀ ਸੋਨੇ ਨਾਲ ਢੱਕਿਆ ਗਿਆ ਸੀ। 22 ਇਉਂ ਸਾਰੇ ਦਾ ਸਾਰਾ ਮੰਦਰ ਹੀ ਸੋਨੇ ਨਾਲ ਕੱਜਿਆ ਗਿਆ ਇੱਥੋਂ ਤੱਕ ਕਿ ਅੱਤ ਪਵਿੱਤਰ ਅਸਥਾਨ ਦੇ ਸਾਹਮਣੇ ਜਗਵੇਦੀ ਨੂੰ ਵੀ ਸੋਨੇ ਨਾਲ ਕੱਜਿਆ ਗਿਆ।
23 ਕਾਮਿਆਂ ਨੇ ਵਿੱਚਲੇ ਕਮਰੇ ਵਿੱਚ ਖੰਭਾ ਵਾਲੇ ਦੋ ਕਰੂਬੀ ਫ਼ਰਿਸ਼ਤੇ ਜ਼ੈਤੂਨ ਦੀ ਲੱਕੜ ਤੋਂ ਬਣਾਏ ਜਿਨ੍ਹਾਂ ਨੂੰ ਖੰਭ ਵੀ ਲਾਏ, ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਅਸਥਾਨ ਉੱਪਰ ਰੱਖਿਆ ਗਿਆ। ਹਰ ਦੂਤ ਸਵਾ 5 ਹੱਥ ਲੰਬਾ ਸੀ। 24-26 ਦੋਵੇਂ ਕਰੂਬੀ ਫਰਿਸ਼ਤੇ ਇੱਕੋ ਨਾਪ ਅਤੇ ਇੱਕੋ ਢੰਗ ਦੇ ਬਣੇ ਹੋਏ ਸਨ। ਹਰੇਕ ਦੇ 5 ਹੱਥ ਲੰਬੇ ਦੋ ਖੰਭ ਸਨ। ਇੱਕ ਖੰਭ ਦੇ ਕੋਨੇ ਤੋਂ ਦੂਜੇ ਤਾਈਂ ਦਾ ਫ਼ਾਸਲਾ 10 ਹੱਥ ਸੀ। ਦੋਵੇਂ ਕਰੂਬੀ ਫ਼ਰਿਸਤੇ 10 ਹੱਥ ਉੱਚੇ ਸਨ। 27 ਉਸ ਨੇ ਦੋਨਾਂ ਕਰੂਬੀ ਫਰਿਸ਼ਤਿਆਂ ਨੂੰ ਮੰਦਰ ਦੇ ਅੰਦਰਲੇ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ। ਇੱਕ ਕਰੂਬੀ ਫਰਿਸ਼ਤੇ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਫਰਿਸ਼ਤੇ ਦਾ ਖੰਭ ਦੂਜੀ ਕੰਧ ਨਾਲ ਲੱਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਮੰਦਰ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ। 28 ਅਤੇ ਉਸ ਨੇ ਇਨ੍ਹਾਂ ਦੋਨੋ ਕਰੂਬੀ ਫਰਿਸ਼ਤਿਆਂ ਉੱਤੇ ਵੀ ਸੋਨਾ ਚੜ੍ਹਾਇਆ ਹੋਇਆ ਸੀ।
29 ਮੰਦਰ ਦੀਆਂ ਸਾਰੀਆਂ ਦੀਵਾਰਾਂ ਉੱਪਰ ਕਰੂਬੀਆਂ, ਖਜ਼ੂਰਾਂ, ਖਿੜੇ ਹੋਏ ਫ਼ੁੱਲਾਂ ਦੀਆਂ ਮੂਰਤਾਂ ਸਨ ਜੋ ਉਸ ਨੇ ਉਕਰ ਕੇ ਅੰਦਰਲੇ ਵਾਰ ਅਤੇ ਬਾਹਰ ਵਾਰ ਬਣਵਾਈਆਂ ਹੋਈਆਂ ਸਨ। 30 ਅਤੇ ਦੋਨੋ ਕਮਰਿਆਂ ਦੇ ਫ਼ਰਸ਼ਾਂ ਉੱਪਰ ਵੀ ਸੋਨਾ ਚੜ੍ਹਾਇਆ ਹੋਇਆ ਸੀ।
31 ਮਜ਼ਦੂਰਾਂ ਨੇ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਤੋਂ ਬਣਾਏ ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਤੇ ਲਗਾਇਆ। ਦਰਵਾਜ਼ੇ ਦੇ ਦੁਆਲੇ ਫ਼ਰੇਮ ਦੇ ਪੰਜ ਪਾਸੇ ਸਨ। 32 ਉਨ੍ਹਾਂ ਨੇ ਇਹ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਦੇ ਬਣਾਕੇ ਉਸ ਉੱਪਰ ਕਰੂਬੀ ਫਰਿਸ਼ਤਿਆਂ ਦੀਆਂ, ਖਜ਼ੂਰ ਦੇ ਬਿਰਛ ਅਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਇਨ੍ਹਾਂ ਉੱਪਰ ਸੋਨਾ ਚੜ੍ਹਾਇਆ।
33 ਅਤੇ ਉਨ੍ਹਾਂ ਨੇ ਮੁਖ ਕਮਰੇ ਦੇ ਪ੍ਰਵੇਸ਼ ਦੁਆਰ ਲਈ ਵੀ ਦਰਵਾਜ਼ੇ ਬਣਾਏ ਅਤੇ ਉਸ ਲਈ ਵੀ ਉਨ੍ਹਾਂ ਨੇ ਜੈਤੂਨ ਦੀ ਲੱਕੜ ਦੀ ਚੁਗਾਠ ਬਣਾਈ। 34 ਉਸ ਦੇ ਦੋਨੋ ਬੂਹੇ ਚੀਲ ਦੀ ਲੱਕੜ ਦੇ ਸਨ। 35 ਉੱਥੇ ਦੋ ਦਰਵਾਜ਼ੇ ਬਣਾਏ ਗਏ ਅਤੇ ਹਰ ਦਰਵਾਜ਼ੇ ਦੇ ਦੋ ਹਿੱਸੇ ਸਨ ਜਿਹੜੇ ਕਿ ਆਪਸ ਵਿੱਚ ਭੀੜੇ (ਢੋਏ) ਜਾਂਦੇ ਸਨ ਅਤੇ ਉਨ੍ਹਾਂ ਉੱਪਰ ਵੀ ਉਨ੍ਹਾਂ ਕਰੂਬੀ ਫਰਿਸ਼ਤਿਆਂ, ਖਜੂਰਾਂ ਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਸਨ ਫ਼ਿਰ ਉਨ੍ਹਾਂ ਨੂੰ ਉਸ ਨੇ ਸੋਨੇ ਨਾਲ ਢੱਕਿਆ।
36 ਫ਼ਿਰ ਉਨ੍ਹਾਂ ਨੇ ਅੰਦਰਲਾ ਵਿਹੜਾ ਬਣਾਇਆ। ਉਨ੍ਹਾਂ ਨੇ ਇਸ ਵਿਹੜੇ ਦੇ ਆਸ-ਪਾਸ ਦੀਵਾਰ ਬਣਾਈ। ਹਰ ਦੀਵਾਰ ਤਿੰਨ ਰਦੇ ਘੜੇ ਹੋਏ ਪੱਥਰ ਦੇ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ਬਣਾਇਆ।
37 ਚੌਥੇ ਸਾਲ ਵਿੱਚ, ਜ਼ਿਵ ਦੇ ਮਹੀਨੇ ਵਿੱਚ, ਮੰਦਰ ਦੀਆਂ ਨੀਂਹਾਂ ਰੱਖੀਆਂ ਗਈਆਂ ਸਨ। 38 ਮੰਦਰ ਸਾਲ ਦੇ ਅੱਠਵੇਂ ਮਹੀਨੇ, ਬੂਲ ਦੇ ਮਹੀਨੇ ਵਿੱਚ ਖਤਮ ਹੋਇਆ। ਇਹ ਸੁਲੇਮਾਨ ਦੇ ਸ਼ਾਸਨ ਦੇ ਗਿਆਰ੍ਹਵੇਂ ਵਰ੍ਹੇ ਵਿੱਚ ਸੀ। ਮੰਦਰ ਨਕਸ਼ੇ ਅਨੁਸਾਰ ਹੀ ਬਣਇਆ ਗਿਆ ਸੀ।
16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ। 17 ਇੱਕ ਦੂਜੇ ਨਾਲ ਪ੍ਰੇਮ ਕਰੋ, ਇਹੀ ਮੇਰਾ ਤੁਹਾਨੂੰ ਹੁਕਮ ਹੈ।
ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ
18 “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ। 19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
20 “ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ। 21 ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਣਗੇ ਕਿਉਂ ਕਿ ਉਹ ਉਸ ਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ। 22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।
23 “ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ। 24 ਉਨ੍ਹਾਂ ਵਿੱਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇੱਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ। 25 ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’ [a]
2010 by World Bible Translation Center