Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 34:1-8

ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ।

34 ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ।
    ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ।
    ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।
ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ।
    ਆਉ ਉਸ ਦੇ ਨਾਂ ਦਾ ਆਦਰ ਕਰੀਏ।
ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ।
    ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
ਮਦਦ ਲਈ, ਪਰਮੇਸ਼ੁਰ ਵੱਲ ਤੱਕੋ।
    ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।
ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ।
    ਅਤੇ ਯਹੋਵਾਹ ਨੇ ਮੈਨੂੰ ਸੁਣਿਆ।
    ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ।
    ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ।
    ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।

ਜ਼ਬੂਰ 34:19-22

19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ।
    ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ।
    ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।
21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ।
    ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ।
    ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ।
    ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।

ਅੱਯੂਬ 42:7-9

ਯਹੋਵਾਹ ਦਾ ਅੱਯੂਬ ਨੂੰ ਉਸਦੀ ਦੌਲਤ ਵਾਪਸ ਦੇਣਾ

ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸ ਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, “ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ। ਇਸ ਲਈ ਅਲੀਫਜ਼, ਸੱਤ ਬਲਦ ਅਤੇ ਸੱਤ ਭੇਡੂ ਲੈ ਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈ ਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜ੍ਹਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾ, ਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।”

ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।

ਮਰਕੁਸ 8:22-26

ਯਿਸੂ ਦਾ ਬੈਤਸੈਦਾ ਵਿੱਚ ਇੱਕ ਅੰਨ੍ਹੇ ਨੂੰ ਠੀਕ ਕਰਨਾ

22 ਯਿਸੂ ਅਤੇ ਉਸ ਦੇ ਚੇਲੇ ਬੈਤਸੈਦਾ ਨੂੰ ਆਏ। ਉੱਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸ ਨੂੰ ਛੋਹੇ। 23 ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ੜਕੇ ਉਸ ਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅੱਖਾਂ ਤੇ ਥੁੱਕਿਆ ਅਤੇ ਆਪਣੇ ਹੱਥ ਉਸ ਉੱਤੇ ਰੱਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸੱਕਦਾ ਹੈ?”

24 ਅੰਨ੍ਹੇ ਆਦਮੀ ਨੇ ਨਜ਼ਰ ਪੱਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁੱਖਾਂ ਵਾਂਗ ਦਿਸਦੇ ਹਨ।”

25 ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ। 26 ਯਿਸੂ ਨੇ ਉਸ ਆਦਮੀ ਨੂੰ ਘਰ ਵਾਪਸ ਜਾਣ ਲਈ ਆਖਿਆ ਅਤੇ ਚਿਤਾਵਨੀ ਦਿੱਤੀ, “ਸ਼ਹਿਰ ਵਿੱਚ ਨਾ ਜਾਵੀਂ।”

Punjabi Bible: Easy-to-Read Version (ERV-PA)

2010 by World Bible Translation Center