Revised Common Lectionary (Semicontinuous)
ਇੱਕ ਦਾਊਦ ਦਾ ਗੀਤ ਹੈ ਜਦੋਂ ਉਹ ਆਪਣੇ ਪੁੱਤਰ ਐਬਸਾਲੋਨ ਕੋਲੋਂ ਭੱਜ ਗਿਆ ਸੀ।
3 ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ।
ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।
2 ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ।
ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।”
3 ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ।
ਤੂੰ ਮੇਰੀ ਮਹਿਮਾ ਹੈਂ।
ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ।
4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ
ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।
5 ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸੱਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ।
ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ।
6 ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ
ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ।
7 ਯਹੋਵਾਹ, ਉੱਠੋ।
ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ!
ਤੁਸੀਂ ਬਹੁਤ ਬਲਵਾਨ ਹੋ!
ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।
8 ਹੇ ਯਹੋਵਾਹ, ਜਿੱਤ ਤੇਰੀ ਹੀ ਹੈ।
ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ।
5 ਫ਼ੇਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਇਹ ਆਖੋਂਗੇ: ‘ਮੇਰਾ ਪੁਰਖਾ ਇੱਕ ਖਾਣਾਬਦੋਸ਼ ਅਰਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉੱਥੇ ਰਹਿ ਪਿਆ। ਜਦੋਂ ਉਹ ਉੱਥੇ ਗਿਆ ਸੀ ਤਾਂ ਉਸਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ-ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ 6 ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ। 7 ਫ਼ੇਰ ਅਸੀਂ ਯਹੋਵਾਹ, ਸਾਡੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਪੁਕਾਰ ਕੀਤੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ। ਯਹੋਵਾਹ ਨੇ ਸਾਡੀ ਗੱਲ ਸੁਣੀ, ਸਾਡੀਆਂ ਸਮੱਸਿਆਵਾਂ, ਸਾਡੀ ਸਖ਼ਤ ਮਿਹਨਤ ਅਤੇ ਸਾਡੀਆਂ ਮੁਸੀਬਤਾਂ ਵੇਖ ਲਈਆਂ। 8 ਫ਼ੇਰ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਵਿੱਚੋਂ ਕੱਢ ਲਿਆਇਆ। ਉਸ ਨੇ ਵੱਡੇ ਕਰਿਸ਼ਮੇ ਦਿਖਾਏ। ਉਸ ਨੇ ਹੈਰਾਨੀ ਭਰੀਆਂ ਗੱਲਾਂ ਕੀਤੀਆਂ। 9 ਇਸ ਤਰ੍ਹਾਂ ਉਹ ਸਾਨੂੰ ਇਸ ਥਾਂ ਉੱਤੇ ਲੈ ਆਇਆ। ਉਸ ਨੇ ਸਾਨੂੰ ਇਹ ਧਰਤੀ ਦੇ ਦਿੱਤੀ-ਬਹੁਤ ਸਾਰੀਆਂ ਨਿਆਮਤਾ ਨਾਲ ਭਰੀ ਹੋਈ ਧਰਤੀ। 10 ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈ ਕੇ ਆਇਆ ਹਾਂ।’
“ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ।
ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ
32 ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ। 33 ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ। 34 ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।
35 ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ। 36 ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। 37 ਥੋੜੇ ਹੀ ਸਮੇਂ ਵਿੱਚ,
“ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ।
ਉਹ ਦੇਰ ਨਹੀਂ ਕਰੇਗਾ।
38 ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ,
ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ।
ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ
ਨਾਲ ਪ੍ਰਸੰਨ ਨਹੀਂ ਹੋਵਾਂਗਾ।” (A)
39 ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰੱਖਦੇ ਹਾਂ ਅਤੇ ਬਚਾਏ ਗਏ ਹਾਂ।
2010 by World Bible Translation Center