Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਯਿਰਮਿਯਾਹ 33:14-16

ਚੰਗੀ ਟਹਿਣੀ

14 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਖਾਸ ਇਕਰਾਰ ਕੀਤਾ ਸੀ। ਉਹ ਸਮਾਂ ਆ ਰਿਹਾ ਹੈ ਜਦੋਂ ਮੈਂ ਓਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। 15 ਉਸ ਸਮੇਂ, ਮੈਂ ਦਾਊਦ ਦੇ ਪਰਿਵਾਰ ਵਿੱਚੋਂ ਇੱਕ ਚੰਗੀ ‘ਟਹਿਣੀ’ ਉਗਾਵਾਂਗਾ। ਉਹ ਚੰਗੀ ‘ਟਹਿਣੀ’ ਉਹੀ ਗੱਲਾਂ ਕਰੇਗੀ ਜਿਹੜੀਆਂ ਦੇਸ਼ ਲਈ ਚੰਗੀਆਂ ਅਤੇ ਸਹੀ ਹਨ। 16 ਇਸ ‘ਟਹਿਣੀ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਲੋਕੀ ਯਰੂਸ਼ਲਮ ਵਿੱਚ ਨਿਸ਼ਚਿੰਤ ਹੋਕੇ ਰਹਿਣਗੇ। ਉਸ ਟਹਿਣੀ ਦਾ ਨਾਮ ਹੈ: ‘ਸਾਡਾ ਯਹੋਵਾਹ ਨੇਕ ਹੈ।’”

ਜ਼ਬੂਰ 25:1-10

ਦਾਊਦ ਦਾ ਇੱਕ ਗੀਤ।

25 ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ,
    ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
    ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ।
    ਪਰ ਗਦਾਰ ਨਾਉਮੀਦ ਹੋਣਗੇ
    ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।

ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ।
    ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ।
    ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ।
    ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ।
    ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ।
    ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।

ਯਹੋਵਾਹ ਸੱਚਮੁੱਚ ਸ਼ੁਭ ਹੈ।
    ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ
    ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ
    ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।

1 ਥੱਸਲੁਨੀਕੀਆਂ ਨੂੰ 3:9-13

ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸੱਕਦੇ। 10 ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉੱਥੇ ਆ ਸੱਕੀਏ ਤੇ ਤੁਹਾਨੂੰ ਮਿਲ ਸੱਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸੱਕੀਏ।

11 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ। 12 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵੱਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ। 13 ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸੱਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਪਵਿੱਤਰ ਲੋਕਾਂ ਨਾਲ ਆਵੇਗਾ।

ਲੂਕਾ 21:25-36

ਘਬਰਾਉਣਾ ਨਹੀਂ(A)

25 “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ। 26 ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ। 27 ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ। 28 ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”

ਮੇਰੇ ਸ਼ਬਦ ਹਮੇਸ਼ਾ ਲਈ ਰਹਿਣਗੇ(B)

29 ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ। 30 ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ। 31 ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”

32 “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ। 33 ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”

ਹਰ ਵਕਤ ਤਿਆਰ ਰਹਿਣਾ

34 “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ। 35 ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ। 36 ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”

Punjabi Bible: Easy-to-Read Version (ERV-PA)

2010 by World Bible Translation Center