Revised Common Lectionary (Semicontinuous)
ਚੌਥਾ ਭਾਗ
(ਜ਼ਬੂਰ 90-106)
ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ।
90 ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
2 ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ
ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ।
ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
3 ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ।
ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
4 ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ
ਅਤੇ ਰਾਤ ਦੀ ਤਰ੍ਹਾਂ ਹਨ।
5 ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ।
ਅਸੀਂ ਘਾਹ ਦੀ ਤਰ੍ਹਾਂ ਹਾਂ।
6 ਘਾਹ ਸਵੇਰ ਵੇਲੇ ਉਘਦਾ ਹੈ,
ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।
7 ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ।
ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।
8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ।
ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ।
ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ।
ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ।
ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
11 ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ।
ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।
12 ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ
ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।
13 ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ।
ਆਪਣੇ ਸੇਵਕਾਂ ਉੱਪਰ ਮਿਹਰ ਕਰੋ।
14 ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ।
ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।
15 ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ।
ਹੁਣ ਸਾਨੂੰ ਖੁਸ਼ੀ ਲੈਣ ਦਿਉ।
16 ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ
ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ।
17 ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ।
ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ
ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।
24 ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ। 25 ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ। 26 ਮੈਂ ਉਸੇ ਤਰ੍ਹਾਂ ਦੇ ਨਿਆਂਕਾਰ ਵਾਪਸ ਲਿਆਵਾਂਗਾ ਜਿਹੋ ਜਿਹੇ ਸ਼ੁਰੂ ਵਿੱਚ ਤੁਹਾਡੇ ਕੋਲ ਸਨ। ਤੁਹਾਡੇ ਸਲਾਹਕਾਰ ਉਨ੍ਹਾਂ ਸਲਾਹਕਾਰਾਂ ਵਰਗੇ ਹੋਣਗੇ ਜਿਹੜੇ ਬਹੁਤ ਪਹਿਲੋਂ ਹੁੰਦੇ ਸਨ। ਫ਼ੇਰ ਤੁਸੀਂ ‘ਨੇਕ ਅਤੇ ਵਫ਼ਾਦਾਰ ਸ਼ਹਿਰ’ ਦੇ ਵਾਸੀ ਅਖਵਾਓਗੇ।”
27 ਸੀਯੋਨ ਨਿਆਂ ਦੁਆਰਾ ਮੁਕਤ ਕਰਵਾਇਆ ਜਾਵੇਗਾ, ਅਤੇ ਉਸ ਵਿੱਚ ਉਹ ਜਿਹੜੇ, ਪਰਮੇਸ਼ੁਰ ਵੱਲ ਪਰਤਦੇ ਹਨ ਚੰਗਿਆਈ ਦੁਆਰਾ ਮੁਕਤ ਕਰਵਾਏ ਜਾਣਗੇ। 28 ਪਰ ਸਾਰੇ ਮੁਜਰਿਮ ਅਤੇ ਪਾਪੀ ਤਬਾਹ ਹੋ ਜਾਣਗੇ। ਉਹ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੇ ਅਨੁਯਾਈ ਨਹੀਂ ਹਨ।
29 ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ। 30 ਇਹ ਇਸ ਲਈ ਵਾਪਰੇਗਾ ਕਿਉਂਕਿ ਤੁਸੀਂ ਲੋਕ ਓਕ ਦੇ ਉਸ ਰੁੱਖ ਵਾਂਗ ਹੋਵੋਂਗੇ ਜਿਸਦੇ ਪੱਤੇ ਸੁੱਕ ਗਏ ਹਨ। ਤੁਸੀਂ ਉਸ ਬਾਗ ਵਰਗੇ ਹੋਵੋਗੇ ਜਿਹੜਾ ਪਾਣੀ ਦੀ ਕਮੀ ਕਾਰਣ ਮਰ ਰਿਹਾ ਹੋਵੇ। 31 ਸ਼ਕਤੀਸ਼ਾਲੀ ਲੋਕ ਲਕੜੀ ਦੇ ਛੋਟੇ ਟੁਕੜਿਆਂ ਵਰਗੇ ਹੋਣਗੇ। ਅਤੇ ਉਹ ਗੱਲਾਂ ਜਿਹੜੀਆਂ ਉਹ ਲੋਕ ਕਰਦੇ ਹਨ ਉਹ ਚਂਗਿਆੜੀਆਂ ਵਰਗੀਆਂ ਹੋਣਗੀਆਂ ਜਿਹੜੀਆਂ ਅੱਗ ਲਾਉਂਦੀਆਂ ਹਨ ਸ਼ਕਤੀਸ਼ਾਲੀ ਲੋਕ ਅਤੇ ਉਨ੍ਹਾਂ ਦੇ ਅਮਲ ਸੜ ਜਾਵਣਗੇ। ਅਤੇ ਕੋਈ ਵੀ ਬੰਦਾ ਉਸ ਅੱਗ ਨੂੰ ਬੁਝਾ ਨਹੀਂ ਸੱਕੇਗਾ।
ਸਾਨੂੰ ਸਬੂਤ ਦੇਵੋ(A)
29 ਜਦੋਂ ਉਸ ਦੇ ਕੋਲ ਬਹੁਤ ਲੋਕੀ ਇਕੱਠੇ ਹੁੰਦੇ ਗਏ ਤਾਂ ਉਸ ਨੇ ਆਖਿਆ, “ਇਹ ਭ੍ਰਿਸ਼ਟ ਪੀੜ੍ਹੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ। 30 ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਲਈ ਹੋਵੇਗਾ। 31 ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।
32 “ਨਿਆਂ ਦੇ ਦਿਨ ਨੀਨਵਾਹ ਦੇ ਲੋਕ ਖੜ੍ਹੇ ਹੋਣਗੇ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵੱਧੇਰੇ ਮਹਾਨ ਕੋਈ ਇੱਥੇ ਹੈ।
2010 by World Bible Translation Center