Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
Error: Book name not found: Bar for the version: Punjabi Bible: Easy-to-Read Version
ਮਲਾਕੀ 3:1-4

ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।

“ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ। ਉਹ ਲੇਵੀਆਂ ਨੂੰ ਸਾਫ਼ ਕਰੇਗਾ। ਉਹ ਉਨ੍ਹਾਂ ਨੂੰ ਪਵਿੱਤਰ ਬਣਾਵੇਗਾ ਜਿਵੇਂ ਚਾਂਦੀ ਨੂੰ ਅੱਗ ਵਿੱਚ ਪਾਕੇ ਪਵਿੱਤਰ ਤੇ ਸਾਫ਼ ਕੀਤਾ ਜਾਂਦਾ ਹੈ। ਫ਼ਿਰ ਉਹ ਯਹੋਵਾਹ ਦੇ ਅੱਗੇ ਭੇਟਾ ਲਿਆਉਣਗੇ-ਅਤੇ ਉਹ ਸਾਰੇ ਕੰਮ ਠੀਕ ਢੰਗ ਨਾਲ ਕਰਨਗੇ। ਫ਼ਿਰ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੀਆਂ ਭੇਟਾ ਪ੍ਰਵਾਣ ਕਰ ਲਵੇਗਾ ਜਿਵੇਂ ਕਿ ਪਹਿਲਾਂ ਹੁੰਦਾ ਸੀ। ਜਿਵੇਂ ਕਿ ਅਤੀਤ ਵਿੱਚ ਬਹੁਤ ਸਮਾਂ ਪਹਿਲਾਂ ਉਹ ਭੇਟਾ ਪ੍ਰਵਾਣ ਕਰਦਾ ਸੀ।

ਲੂਕਾ 1:68-79

68 “ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ,
    ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ
    ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।
69 ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ
    ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ।
70 ਉਸ ਨੇ ਅਜਿਹਾ ਉਸ ਵਾਦੇ ਲਈ ਕੀਤਾ ਜਿਹੜਾ
    ਉਸ ਨੇ ਬਹੁਤ ਪਹਿਲਾਂ ਆਪਣੇ ਨਬੀਆਂ ਰਾਹੀਂ ਕੀਤਾ ਸੀ।
71 ਉਸ ਨੇ ਸਾਨੂੰ ਸਾਡੇ ਵੈਰੀਆਂ ਤੋਂ
    ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਹੱਥਾਂ ਤੋਂ ਬਚਾਉਣ ਦਾ ਵਾਦਾ ਕੀਤਾ ਜੋ ਸਾਨੂੰ ਨਫ਼ਰਤ ਕਰਦੇ ਹਨ।
72 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ
    ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।
73 ਉਸ ਨੇ ਅਬਰਾਹਾਮ, ਸਾਡੇ ਪੂਰਵਜ ਨਾਲ ਇਕਰਾਰ ਕੀਤਾ
74     ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ
ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ
75     ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ।

76 “ਹੇ ਬਾਲਕ, ਹੁਣ ਤੂੰ ਅੱਤ ਉੱਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ
    ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।
77 ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ
    ਦੀ ਮਾਫ਼ੀ ਰਾਹੀਂ ਬਚਾਏ ਜਾਣਗੇ।

78 “ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ,
    ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ।
79 ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ।
    ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।”

ਫ਼ਿਲਿੱਪੀਆਂ ਨੂੰ 1:3-11

ਪੌਲੁਸ ਦੀ ਪ੍ਰਾਰਥਨਾ

ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ। ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ। ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।

ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।

ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ:

ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ; 10 ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ। 11 ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸੱਕੋਂ।

ਲੂਕਾ 3:1-6

ਯੂਹੰਨਾ ਦੇ ਪ੍ਰਚਾਰ(A)

ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ:

ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ,

ਹੇਰੋਦੇਸ ਯਹੂਦਿਯਾ ਦਾ ਹਾਕਮ,

ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰੱਖੋਨੀਤਿਸ,

ਲੁਸਨਿਯੁਸ ਅਬਿਲੇਨੇ ਦਾ ਹਾਕਮ।

ਅਨਾਸ ਅਤੇ ਕਯਾਫ਼ਾ ਸਰਦਾਰ ਜਾਜਕ ਸਨ। ਉਸ ਸਮੇਂ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ, ਉਜਾੜ ਵਿੱਚ ਪਰਮੇਸ਼ੁਰ ਦਾ ਸੰਦੇਸ਼ ਪਹੁੰਚਿਆ। ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ। ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:

“ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ:
‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ
    ਉਸ ਦੇ ਮਾਰਗ ਨੂੰ ਸਿੱਧਾ ਕਰੋ।
ਹਰ ਘਾਟੀ ਭਰੀ ਜਾਵੇਗੀ, ਹਰ ਪਹਾੜ
    ਅਤੇ ਟਿੱਬਾ ਪੱਧਰਾ ਕੀਤਾ ਜਾਵੇਗਾ।
ਟੇਢੇ ਰਾਹਾਂ ਨੂੰ ਸਿੱਧਿਆਂ ਕੀਤਾ ਜਾਵੇਗਾ
    ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।
ਅਤੇ ਹਰ ਇੱਕ ਮਨੁੱਖ ਪਰਮੇਸ਼ੁਰ ਦੀ
    ਮੁਕਤੀ ਬਾਰੇ ਜਾਣ ਜਾਵੇਗਾ।’” (B)

Punjabi Bible: Easy-to-Read Version (ERV-PA)

2010 by World Bible Translation Center