Revised Common Lectionary (Semicontinuous)
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ
43 ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ। 2 ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ। 3 ਕਿਉਂਕਿ ਮੈਂ, ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਇਸਰਾਏਲ ਦਾ ਪਵਿੱਤਰ ਪੁਰੱਖ, ਤੇਰਾ ਰੱਖਿਅਕੱ ਹਾਂ। ਮੈਂ ਮਿਸਰ ਦੇ ਦਿੱਤਾ, ਤੇਰੀ ਅਦਾਇਗੀ ਕਰਨ ਲਈ। ਮੈਂ ਇਬੋਪੀਆ ਤੇ ਸੇਬਾ ਦੇ ਦਿੱਤੇ ਤੈਨੂੰ ਆਪਣਾ ਬਨਾਉਣ ਲਈ। 4 ਤੁਸੀਂ ਮੇਰੇ ਲਈ ਬਹੁਤ ਮਹੱਤਵਪੂਰਣ ਹੋ, ਇਸ ਲਈ ਮੈਂ ਤੁਹਾਡਾ ਆਦਰ ਕਰਾਂਗਾ। ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਮੈਂ ਸਾਰੇ ਲੋਕਾਂ ਅਤੇ ਕੌਮਾਂ ਦਾ ਦਾਨ ਕਰ ਦਿਆਂਗਾ ਤਾਂ ਜੋ ਤੂੰ ਜਿਉਂ ਸੱਕੇਁ।”
5 “ਇਸ ਲਈ ਡਰੋ ਨਾ! ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੇ ਬੱਚਿਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਤੁਹਾਡੇ ਪਾਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਪੂਰਬ ਅਤੇ ਪੱਛਮ ਵੱਲੋਂ ਇਕੱਠਿਆਂ ਕਰਾਂਗਾ । 6 ਮੈਂ ਉੱਤਰ ਨੂੰ ਆਖਾਂਗਾ: ਮੇਰੇ ਬੰਦਿਆਂ ਨੂੰ ਮੇਰੇ ਹਵਾਲੇ ਕਰ ਦਿਓ! ਮੈਂ ਦੱਖਣ ਨੂੰ ਆਖਾਂਗਾ: ਮੇਰੇ ਬੱਚਿਆਂ ਨੂੰ ਕੈਦੀ ਬਣਾ ਕੇ ਨਾ ਰੱਖੋ! ਮੇਰੇ ਪੁੱਤਰਾਂ ਅਤੇ ਧੀਆਂ ਨੂੰ ਦੂਰ ਦੁਰਾਡੀਆਂ ਥਾਵਾਂ ਤੋਂ ਮੇਰੇ ਪਾਸ ਲਿਆਵੋ! 7 ਉਨ੍ਹਾਂ ਸਮੂਹ ਲੋਕਾਂ ਨੂੰ ਮੇਰੇ ਪਾਸ ਲਿਆਵੋ ਜਿਹੜੇ ਮੇਰੇ ਹਨ ਉਹ ਲੋਕ ਜਿਨ੍ਹਾਂ ਨੂੰ ਮੇਰਾ ਨਾਮ ਮਿਲਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਲਈ ਸਾਜਿਆ ਸੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ, ਅਤੇ ਉਹ ਮੇਰੇ ਹਨ।”
ਦਾਊਦ ਦਾ ਇੱਕ ਗੀਤ।
29 ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ।
ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
2 ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ।
ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
3 ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ,
ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
4 ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ
ਅਤੇ ਤੇਜ ਨੂੰ ਦਰਸ਼ਾਉਂਦਾ ਹੈ।
5 ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ।
ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵੱਢਦੀ ਹੈ।
6 ਯਹੋਵਾਹ ਲਬਾਨੋਨ ਨੂੰ ਹਿਲਾ ਦਿੰਦਾ ਹੈ।
ਇਹ ਛੋਟੇ ਵੱਛੇ ਦੇ ਨੱਚਣ ਵਰਗਾ ਲੱਗਦਾ ਹੈ।
ਸਿਰਯੋਨ ਹਿਲਦਾ ਹੈ।
ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।
7 ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।
8 ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ।
ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
9 ਯਹੋਵਾਹ ਦੀ ਆਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ।
ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ।
ਪਰ ਉਸ ਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।
10 ਹੜ੍ਹ ਵੇਲੇ ਯਹੋਵਾਹ ਰਾਜਾ ਸੀ।
ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ।
ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।
14 ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ। 15 ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ। 16 ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ। 17 ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
15 ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿੱਚਾਰ ਕਰ ਰਹੇ ਸਨ ਕਿ “ਹੋ ਸੱਕਦਾ ਉਹ ਖੁਦ ਮਸੀਹ ਹੋਵੇ।”
16 ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁੱਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। 17 ਉਸ ਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂੜੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹੜੀ ਕਿ ਕਦੇ ਬੁੱਝਣ ਵਾਲੀ ਨਹੀਂ ਹੈ।”
ਯੂਹੰਨਾ ਨੇ ਯਿਸੂ ਨੂੰ ਬਪਤਿਸਮਾ ਦਿੱਤਾ(A)
21 ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ, 22 ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”
2010 by World Bible Translation Center