Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 120

ਮੰਦਰ ਜਾਣ ਵਾਲਿਆ ਲਈ ਇੱਕ ਗੀਤ।

120 ਮੈਂ ਮੁਸੀਬਤ ਵਿੱਚ ਸਾਂ।
    ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ।
    ਅਤੇ ਉਸ ਨੇ ਮੈਨੂੰ ਬਚਾਇਆ!
ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂੜ ਬੋਲਿਆ ਹੈ।
    ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ।

ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ?
    ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?
ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿੱਖਾ ਤੀਰ ਅਤੇ ਗਰਮ ਕੋਲੇ ਮਿਲਣਗੇ।

ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ।
    ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।
ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁੱਕਿਆ ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ।
ਮੈਂ ਆਖਿਆ ਕਿ ਮੈਂ ਅਮਨ ਦੀ ਇੱਛਾ ਕਰਦਾ ਹਾਂ।
ਫ਼ੇਰ ਵੀ ਉਹ ਯੁੱਧ ਚਾਹੁੰਦੇ ਹਨ।

ਅਜ਼ਰਾ 1

ਕੋਰਸ਼ ਦੀ ਕੈਦੀਆਂ ਨੂੰ ਵਾਪਸ ਘੱਲਣ ’ਚ ਮਦਦ

ਪਹਿਲੇ ਵਰ੍ਹੇ [a] ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪੜ੍ਹਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:

ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ:

ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ। ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ; ਉਹ ਪਰਮੇਸ਼ੁਰ ਹੈ, ਜੋ ਕਿ ਯਰੂਸ਼ਲਮ ਵਿੱਚ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਰਮੇਸ਼ੁਰ ਦਾ ਜਨ ਹੈ ਜੋ ਤੁਹਾਡੇ ’ਚ ਰਹਿੰਦਾ ਹੈ ਤਾਂ ਮੈਂ ਪ੍ਰਾਰਥਨਾ ਕਰਾਂਗਾ ਕਿ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਜਾਕੇ ਇਸਰਾਏਲ ਦੇ ਯਹੋਵਾਹ ਦੇ ਮੰਦਰ ਦਾ ਨਿਰਮਾਣ ਕਰੇ। ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬੱਚਿਆਂ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸ ਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।

ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਉਨ੍ਹਾਂ ਦੇ ਸਾਰੇ ਗੁਆਂਢੀਆਂ ਨੇ ਉਤਸਾਹਿਤ ਕਰਨ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਅਤੇ ਚਾਂਦੀ ਤੋਂ ਬਣੇ ਭਾਂਡੇ, ਸਾਮਾਨ, ਪਸ਼ੂ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਦਿੱਤੀਆਂ। ਇਹ ਸੁਗਾਤਾਂ ਉਨ੍ਹਾਂ ਸੁਗਾਤਾਂ ਤੋਂ ਇਲਾਵਾ ਸਨ ਜੋ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਿੱਤੀਆਂ ਸਨ। ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ। ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ੱਬਸਰ ਨੂੰ ਦੇ ਦਿੱਤੀਆਂ।

ਮਿਬਰਦਾਬ ਨੇ ਯਹੋਵਾਹ ਦੇ ਮੰਦਰ ਚੋ ਜੋ ਵਸਤਾਂ ਲਿਆਂਦੀਆਂ ਉਨ੍ਹਾਂ ਦੀ ਗਿਣਤੀ ਇਉਂ ਸੀ! 30 ਬਾਲੀਆਂ ਸੋਨੇ ਦੀਆਂ, 1,000 ਚਾਂਦੀ ਦੇ ਬਾਲ, ਅਤੇ 29 ਛੁਰੀਆਂ। 10 ਤੀਹ ਸੋਨੇ ਦੇ ਕਟੋਰੇ, ਚਾਂਦੀ ਦੇ ਸੋਨੇ ਵਾਂਗ ਦੇ 410 ਕਟੋਰੇ ਅਤੇ 1,000 ਹੋਰ ਭਾਂਡੇ।

11 ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।

2 ਕੁਰਿੰਥੀਆਂ ਨੂੰ 1:12-19

ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ

12 ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ। 13 ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਨ ਅਤੇ ਸਮਝਣ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ। 14 ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਣ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।

15 ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸੱਕਦੇ ਸੀ। 16 ਮੈਂ ਆਪਣੀ ਮਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸੱਕਾਂਗਾ। 17 ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਯੋਜਨਾਵਾਂ ਬਿਨਾ ਚੰਗੀ ਤਰ੍ਹਾਂ ਸੋਚਿਆਂ ਬਣਾਈਆਂ ਸਨ? ਜਾਂ ਸ਼ਾਇਦ ਤੁਸੀਂ ਇਹ ਸੋਚ ਰਹੇ ਹੋਵੋਂ ਕਿ ਉਵੇਂ ਵਿਉਂਤਿਆ ਜਿਵੇਂ ਹੋਰ ਦੁਨੀਆਂ ਕਰਦੀ ਹੈ ਅਤੇ ਆਖਦੀ ਹੈ, “ਹਾਂ, ਹਾਂ” ਅਤੇ ਉਸੇ ਸਮੇਂ, “ਨਾ, ਨਾ”।

18 ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸੱਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ। 19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।

Punjabi Bible: Easy-to-Read Version (ERV-PA)

2010 by World Bible Translation Center