Revised Common Lectionary (Semicontinuous)
99 ਯਹੋਵਾਹ ਰਾਜਾ ਹੈ।
ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ।
ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ।
ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।
2 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ।
ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ।
3 ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ।
ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ।
ਪਰਮੇਸ਼ੁਰ ਪਵਿੱਤਰ ਹੈ।
4 ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ।
ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ।
ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।
5 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ,
ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ [a] ਉੱਤੇ ਉਪਾਸਨਾ ਕਰੋ।
6 ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ।
ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ।
ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ
ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
7 ਪਰਮੇਸ਼ੁਰ ਬੱਦਲ ਦੇ ਥੰਮ ਵਿੱਚੋਂ ਬੋਲਿਆ
ਉਨ੍ਹਾਂ ਨੇ ਉਸ ਦੇ ਹੁਕਮ ਮੰਨੇ
ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੇਮ ਪ੍ਰਦਾਨ ਕੀਤਾ।
8 ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ।
ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ।
ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।
9 ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ,
ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ।
ਪਰਮੇਸ਼ੁਰ ਸੱਚਮੁੱਚ ਪਵਿੱਤਰ।
ਯਹੋਵਾਹ ਇਸਰਾਏਲ ਨਾਲ ਹੋਵੇਗਾ
9 “ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢਣ ਲਈ ਜਾਵੋਂਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂੰਹਦੀਆਂ ਹਨ! 2 ਉੱਥੋਂ ਦੇ ਲੋਕ ਲੰਮੇ ਅਤੇ ਮਜ਼ਬੂਤ ਹਨ। ਉਹ ਅਨਾਕੀ ਹਨ। ਤੁਸੀਂ ਉਨ੍ਹਾਂ ਬਾਰੇ ਜਾਣਦੇ ਹੋ। ਤੁਸੀਂ ਇਹ ਕਥਨ ਸੁਣਿਆ, ‘ਕੋਈ ਵੀ ਕਦੇ ਵੀ ਅਨਾਕੀਆਂ ਦੇ ਵਿਰੁੱਧ ਜਿੱਤ ਨਹੀਂ ਸੱਕਦਾ।’ 3 ਪਰ ਤੁਸੀਂ ਯਕੀਨ ਕਰ ਸੱਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ।
4 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਉਨ੍ਹਾਂ ਕੌਮਾਂ ਨੂੰ ਬਾਹਰ ਭਜਾ ਦੇਵੇਗਾ। ਪਰ ਕਦੇ ਵੀ ਇਹ ਨਾ ਸੋਚੋ, ‘ਯਹੋਵਾਹ ਸਾਨੂੰ ਇਸ ਧਰਤੀ ਉੱਤੇ ਰਹਿਣ ਲਈ ਇਸ ਵਾਸਤੇ ਲਿਆਇਆ ਕਿਉਂਕਿ ਅਸੀਂ ਇੰਨੇ ਚੰਗੇ ਲੋਕ ਹਾਂ!’ ਇਹ ਕਾਰਣ ਨਹੀਂ ਹੈ! ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਲਈ ਬਾਹਰ ਧੱਕਿਆ ਕਿਉਂਕਿ ਉਹ ਬੁਰੀਆਂ ਸਨ-ਇਸ ਲਈ ਨਹੀਂ ਕਿ ਤੁਸੀਂ ਚੰਗੇ ਸੀ। 5 ਤੁਸੀਂ ਉਨ੍ਹਾਂ ਦੀ ਧਰਤੀ ਲੈਣ ਲਈ ਜਾ ਰਹੇ ਹੋ, ਪਰ ਇਸ ਲਈ ਨਹੀਂ ਕਿਉਂਕਿ ਤੁਸੀਂ ਚੰਗੇ ਹੋ ਅਤੇ ਠੀਕ ਢੰਗ ਨਾਲ ਜਿਉਂਦੇ ਹੋ। ਤੁਸੀਂ ਉੱਥੇ ਜਾ ਰਹੇ ਹੋ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਬਾਹਰ ਧੱਕ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਬਦੀ ਦਾ ਜੀਵਨ ਜੀਵਿਆ ਅਤੇ ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਇਕਰਾਰ ਦੀ ਪਾਲਣਾ ਕਰੇ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ।
ਪਤਰਸ ਦਾ ਲੋਕਾਂ ਨੂੰ ਉਪਦੇਸ਼ ਦੇਣਾ
11 ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਿਆ ਹੋਇਆ ਸੀ ਤੇ ਲੋਕ ਉਸ ਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌੜੇ ਆਏ।
12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ? 13 ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ। 14 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ। 15 ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
16 “ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗੜ੍ਹੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸੱਕਦੇ ਹੋ ਤੇ ਤੁਸੀਂ ਇਸ ਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
2010 by World Bible Translation Center