Revised Common Lectionary (Semicontinuous)
ਦਾਊਦ ਦਾ ਇੱਕ ਗੀਤ।
27 ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ।
ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ।
ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ।
ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
2 ਦੁਸ਼ਟ ਲੋਕ ਮੇਰੇ ਤੇ ਹਮਲਾ ਕਰ ਸੱਕਦੇ ਹਨ।
ਉਹ ਮੇਰੇ ਸ਼ਰੀਰ ਨੂੰ ਤਲਵਾਰ ਨਾਲ ਵੱਢਣ ਦੀ ਕੋਸ਼ਿਸ਼ ਕਰ ਸੱਕਦੇ ਹਨ।
ਮੇਰੇ ਦੁਸ਼ਮਣ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਸੱਕਦੇ ਹਨ।
ਪਰ ਉਹ ਔਕੜਨਗੇ ਅਤੇ ਡਿੱਗਣਗੇ।
3 ਪਰ ਭਾਵੇਂ ਪੂਰੀ ਫ਼ੌਜ ਮੈਨੂੰ ਘੇਰ ਲਵੇ, ਫ਼ੇਰ ਵੀ ਮੈਂ ਨਹੀਂ ਡਰਾਂਗਾ।
ਭਾਵੇਂ ਯੁੱਧ ਵਿੱਚ ਲੋਕ ਮੇਰੇ ਉੱਤੇ ਹਮਲਾ ਕਰਨ, “ਮੈਨੂੰ ਕੋਈ ਡਰ ਨਹੀਂ ਹੋਵੇਗਾ।
ਕਿਉਂਕਿ ਮੈਨੂੰ ਯਹੋਵਾਹ ਵਿੱਚ ਯਕੀਨ ਹੈ।”
4 ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ,
ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ,
ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ।
ਅਤੇ ਉਸਦਾ ਮਹਿਲ ਵੇਖ ਸੱਕਾਂ।
5 ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ।
ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ,
ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ।
6 ਮੇਰੇ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਹੈ।
ਪਰ ਉਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ ਮੇਰੀ ਮਦਦ ਕਰੇਗਾ।
ਫ਼ੇਰ ਮੈਂ ਉਸ ਦੇ ਤੰਬੂ ਵਿੱਚ ਬਲੀ ਦੇ ਤੌਰ ਤੇ ਜੈ-ਕਾਰੇ ਚੜ੍ਹਾਵਾਂਗਾ।
ਅਤੇ ਮੈਂ ਗਾਵਾਂਗਾ ਅਤੇ ਯਹੋਵਾਹ ਨੂੰ ਸਤਿਕਾਰਨ ਲਈ ਸਾਜ ਵਜਾਵਾਂਗਾ।
7 ਯਹੋਵਾਹ, ਮੇਰੀ ਪੁਕਾਰ ਨੂੰ ਸੁਣ ਅਤੇ ਹੁੰਘਾਰਾ ਭਰ।
ਮੇਰੇ ਤੇ ਦਯਾਵਾਨ ਹੋ।
8 ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ।
ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ।
ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁੱਖ ਆ ਗਿਆ ਹਾਂ।
9 ਯਹੋਵਾਹ, ਆਪਣੇ ਸੇਵਕ ਕੋਲੋਂ ਮੁੱਖ ਨਾ ਮੋੜੋ।
ਮੇਰੀ ਸਹਾਇਤਾ ਕਰੋ।
ਮੈਨੂੰ ਦੂਰ ਨਾ ਧੱਕੋ, ਮੈਨੂੰ ਛੱਡ ਕੇ ਨਾ ਜਾਓ।
ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ।
10 ਮੇਰੇ ਮਾਪਿਆਂ ਨੇ ਮੈਨੂੰ ਛੱਡ ਦਿੱਤਾ ਸੀ।
ਪਰ ਯਹੋਵਾਹ ਨੇ ਮੇਰੀ ਬਾਂਹ ਫ਼ੜੀ ਅਤੇ ਮੈਨੂੰ ਆਪਣਾ ਬਣਾਇਆ।
11 ਹੇ ਯਹੋਵਾਹ, ਲੋਕ ਵੇਖ ਰਹੇ ਹਨ ਕਿ ਮੈਂ ਕੋਈ ਗਲਤੀ ਕਰਾਂ।
ਇਸ ਲਈ ਮੈਨੂੰ ਸਹੀ ਗੱਲਾਂ ਕਰਨੀਆਂ ਸਿੱਖਾ।
12 ਮੈਨੂੰ ਮੇਰੇ ਦੁਸ਼ਮਣਾਂ ਦੇ ਘਾਤਕ ਫ਼ੰਦਿਆਂ ਵਿੱਚ ਨਾ ਫ਼ਸਣ ਦੇਵੋ।
ਉਨ੍ਹਾਂ ਨੇ ਮੇਰੇ ਉੱਤੇ ਝੂਠੀਆਂ ਗਵਾਹੀਆਂ ਨਾਲ ਹਮਲਾ ਕੀਤਾ ਹੈ।
ਉਹ ਮੇਰੇ ਉੱਤੇ ਹਿੰਸਕ ਹਮਲੇ ਕਰਨ ਲਈ ਤਿਆਰ ਹਨ।
13 ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ।
14 ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।
ਮਜ਼ਬੂਤ ਅਤੇ ਬਹਾਦੁਰ ਬਣੋ,
ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।
17 ਫ਼ੇਰ ਅਬਰਾਮ ਕਦਾਰਲਾਓਮਰ ਅਤੇ ਉਸ ਦੇ ਨਾਲ ਜੁੜੇ ਰਾਜਿਆਂ ਨੂੰ ਹਰਾਉਣ ਤੋਂ ਬਾਦ ਘਰ ਪਰਤ ਆਇਆ। ਜਦੋਂ ਉਹ ਘਰ ਵਾਪਸ ਚੱਲਾ ਗਿਆ, ਸਦੂਮ ਦਾ ਰਾਜਾ ਉਸ ਨੂੰ ਸ਼ਾਵੇਹ ਦੀ ਵਾਦੀ (ਇਸ ਨੂੰ ਹੁਣ ਰਾਜੇ ਦੀ ਵਾਦੀ ਆਖਿਆ ਜਾਂਦਾ ਹੈ।) ਵਿੱਚ ਮਿਲਣ ਆਇਆ।
ਮਲਕਿ-ਸਿਦਕ
18 ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ। 19 ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ,
“ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ।
ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।
20 ਅਤੇ ਅਸੀਂ ਸਰਬ ਉੱਚ ਪਰਮੇਸ਼ੁਰ ਦੀ ਉਸਤਤ ਕਰਦੇ ਹਾਂ।
ਪਰਮੇਸ਼ੁਰ ਨੇ ਤੇਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੇਰੀ ਸਹਾਇਤਾ ਕੀਤੀ।”
ਫ਼ੇਰ ਅਬਰਾਮ ਨੇ ਮਲਕਿ-ਸਿਦਕ ਨੂੰ ਜੰਗ ਵਿੱਚ ਜਿੱਤੀ ਹੋਈ ਹਰ ਚੀਜ਼ ਦਾ ਦਸਵੰਧ ਕੱਢ ਕੇ ਦਿੱਤਾ। 21 ਸਦੂਮ ਦੇ ਰਾਜੇ ਨੇ ਅਬਰਾਮ ਨੂੰ ਆਖਿਆ, “ਤੂੰ ਇਹ ਸਾਰੀਂ ਚੀਜ਼ਾਂ ਆਪਣੇ ਲਈ ਰੱਖ ਸੱਕਦਾ ਹੈਂ। ਮੈਨੂੰ ਸਿਰਫ਼ ਮੇਰੇ ਉਹ ਲੋਕ ਵਾਪਸ ਕਰ ਦੇ ਜਿਨ੍ਹਾਂ ਨੂੰ ਦੁਸ਼ਮਣ ਫ਼ੜ ਕੇ ਲੈ ਗਏ ਸੀ।”
22 ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ 23 ਮੈਂ ਇਕਰਾਰ ਕਰਦਾ ਹਾਂ ਕਿ ਮੈਂ ਕੋਈ ਵੀ ਉਹ ਚੀਜ਼ ਨਹੀਂ ਰੱਖਾਂਗਾ ਜਿਹੜੀ ਤੇਰੀ ਹੈ-ਕੋਈ ਧਾਗਾ ਜਾਂ ਤਸਮਾ ਵੀ ਨਹੀਂ। ਮੈਂ ਨਹੀਂ ਚਾਹੁੰਦਾ ਕਿ ਤੂੰ ਇਹ ਆਖੇਂ, ‘ਮੈਂ ਅਬਰਾਮ ਨੂੰ ਅਮੀਰ ਬਣਾਇਆ।’ 24 ਸਿਰਫ਼ ਇੱਕੋ ਚੀਜ਼ ਜਿਹੜੀ ਮੈਂ ਪ੍ਰਵਾਨ ਕਰਾਂਗਾ ਉਹ ਭੋਜਨ ਹੈ ਜਿਹੜਾ ਮੇਰੇ ਜਵਾਨਾਂ ਨੇ ਖਾਧਾ ਹੈ। ਪਰ ਤੈਨੂੰ ਚਾਹੀਦਾ ਹੈ ਕਿ ਹੋਰਨਾਂ ਆਦਮੀਆਂ ਨੂੰ ਉਨ੍ਹਾਂ ਦਾ ਹਿੱਸਾ ਦੇ ਦੇਵੇ। ਉਹ ਚੀਜ਼ਾਂ ਲੈ ਲਵੋ ਜਿਹੜੀਆਂ ਅਸੀਂ ਜੰਗ ਵਿੱਚ ਜਿੱਤੀਆਂ ਹਨ ਅਤੇ ਕੁਝ ਆਨੇਰ, ਅਸ਼ਕੋਲ ਅਤੇ ਮਮਰੇ ਨੂੰ ਦੇ ਦੇਵੋ। ਇਨ੍ਹਾਂ ਆਦਮੀਆਂ ਨੇ ਮੇਰੀ ਜੰਗ ਵਿੱਚ ਸਹਾਇਤਾ ਕੀਤੀ ਸੀ।”
17 ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ। 18 ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ। 19 ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ। 20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
2010 by World Bible Translation Center