Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 118:1-2

118 ਯਹੋਵਾਹ ਦਾ ਮਾਨ ਕਰੋ ਕਿਉਂਕਿ ਉਹ ਪਰਮੇਸ਼ੁਰ ਹੈ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਇਸਰਾਏਲ ਆਖ,
    “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”

ਜ਼ਬੂਰ 118:14-24

14 ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ।
    ਯਹੋਵਾਹ ਮੈਨੂੰ ਬਚਾਉਂਦਾ ਹੈ।
15 ਤੁਸੀਂ ਨੇਕ ਲੋਕਾਂ ਦੇ ਘਰੀਂ ਫ਼ਤਿਹ ਦਾ ਜਸ਼ਨ ਸੁਣ ਸੱਕਦੇ ਹੋ।
    ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ।
16 ਯਹੋਵਾਹ ਦੇ ਹੱਥ ਜਿੱਤ ਵਿੱਚ ਉੱਠੇ ਹੋਏ ਹਨ,
    ਯਹੋਵਾਹ ਨੇ ਫ਼ੇਰ ਆਪਣੀ ਮਹਾਨ ਸ਼ਕਤੀ ਦਰਸਾਈ ਹੈ।

17 ਮੈਂ ਜੀਵਾਂਗਾ, ਮਰਾਂਗਾ ਨਹੀਂ
    ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ।
18 ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ।
    ਪਰ ਉਸ ਨੇ ਮੈਨੂੰ ਮਰਨ ਨਹੀਂ ਦਿੱਤਾ ਸੀ।
19 ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ,
    ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
20 ਉਹ ਦਰਵਾਜੇ ਯਹੋਵਾਹ ਦੇ ਹਨ।
    ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸੱਕਦੇ ਹਨ।
21 ਹੇ ਯਹੋਵਾਹ, ਮੇਰੀ ਪ੍ਰਾਰਥਨਾ ਦਾ ਉੱਤਰ ਦੇਣ ਲਈ ਮੈਂ ਤੁਹਾਨੂੰ ਧੰਨਵਾਦ ਕਰਦਾ ਹਾਂ।
    ਮੈਨੂੰ ਬਚਾਉਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।

22 ਉਹ ਪੱਥਰ ਜਿਸਦੀ ਉਸਾਰੀਆਂ ਨੂੰ ਲੋੜ ਨਹੀਂ ਸੀ, ਨੀਂਹ ਦਾ ਪੱਥਰ ਬਣ ਗਿਆ ਸੀ।
23 ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ
    ਕਿ ਇਹ ਗੱਲ ਵਿਸਮਾਦ ਭਰੀ ਹੈ।
24 ਅੱਜ ਦਾ ਦਿਨ, ਪਰਮੇਸ਼ੁਰ ਦੁਆਰਾ ਬਣਾਇਆ ਹੋਇਆ ਦਿਨ ਹੈ।
    ਆਉ ਅੱਜ ਹੀ ਖੁਸ਼ੀ ਮਨਾਈਏ ਅਤੇ ਪ੍ਰਸੰਨ ਹੋਈਏ!

ਯਹੋਸ਼ੁਆ 10:16-27

16 ਪਰ ਲੜਾਈ ਦੇ ਦੌਰਾਨ ਪੰਜ ਰਾਜੇ ਭੱਜ ਗਏ। ਉਹ ਮੱਕੇਦਾਹ ਦੇ ਨੇੜੇ ਇੱਕ ਗੁਫ਼ਾ ਵਿੱਚ ਛੁਪ ਗਏ। 17 ਪਰ ਕਿਸੇ ਨੇ ਉਨ੍ਹਾਂ ਨੂੰ ਉਸ ਗੁਫ਼ਾ ਵਿੱਚ ਛੁੱਪੇ ਹੋਇਆ ਲੱਭ ਲਿਆ। ਯਹੋਸ਼ੁਆ ਨੂੰ ਇਸਦਾ ਪਤਾ ਲੱਗਿਆ। 18 ਯਹੋਸ਼ੁਆ ਨੇ ਆਖਿਆ, “ਗੁਫ਼ਾ ਦੇ ਪ੍ਰਵੇਸ਼ ਵੱਡੇ-ਵੱਡੇ ਪਥਰਾਂ ਨਾਲ ਬੰਦ ਕਰ ਦਿਉ। ਕੁਝ ਆਦਮੀਆਂ ਨੂੰ ਗੁਫ਼ਾ ਦੀ ਰਾਖੀ ਲਈ ਪਹਿਰੇ ਤੇ ਬਿਠਾ ਦਿਉ। 19 ਪਰ ਖੁਦ ਉੱਥੇ ਨਹੀਂ ਠਹਿਰਨਾ ਦੁਸ਼ਮਣ ਦਾ ਪਿੱਛਾ ਕਰਨਾ ਜਾਰੀ ਰੱਖੋ। ਉਨ੍ਹਾਂ ਉੱਤੇ ਪਿੱਛਿਓ ਦੀ ਵਾਰ ਕਰਨਾ ਜਾਰੀ ਰੱਖੋ। ਦੁਸ਼ਮਣ ਨੂੰ ਆਪਣੇ ਸ਼ਹਿਰਾਂ ਵਿੱਚ ਵਾਪਸ ਨਾ ਆਉਣ ਦਿਉ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਨ੍ਹਾਂ ਉੱਪਰ ਜਿੱਤ ਦਿੱਤੀ ਹੈ।”

20 ਇਸ ਲਈ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਦੁਸ਼ਮਣ ਨੂੰ ਮਾਰ ਮੁਕਾਇਆ। ਪਰ ਦੁਸ਼ਮਣਾ ਵਿੱਚੋਂ ਕੁਝ ਬੰਦੇ ਆਪਣੇ ਸ਼ਹਿਰਾਂ ਵਿੱਚ ਜਾਣ ਅਤੇ ਛੁਪ ਜਾਣ ਵਿੱਚ ਸਫ਼ਲ ਹੋ ਗਏ ਜਿਨ੍ਹਾਂ ਦੇ ਆਲੇ-ਦੁਆਲੇ ਕੰਧਾਂ ਸਨ। ਇਹ ਆਦਮੀ ਨਹੀਂ ਮਰੇ। 21 ਲੜਾਈ ਤੋਂ ਮਗਰੋਂ, ਯਹੋਸ਼ੁਆ ਦੇ ਬੰਦੇ ਉਸ ਕੋਲ ਮੱਕੇਦਾਹ ਵਿਖੇ ਆਏ। ਉਸ ਦੇਸ਼ ਦੇ ਲੋਕਾਂ ਵਿੱਚੋਂ ਕੋਈ ਵੀ ਇੰਨਾ ਬਹਾਦਰ ਨਹੀਂ ਸੀ ਕਿ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਕੁਝ ਆਖ ਸੱਕੇ।

22 ਯਹੋਸ਼ੁਆ ਨੇ ਆਖਿਆ, “ਉਨ੍ਹਾਂ ਪੱਥਰਾਂ ਨੂੰ ਹਟਾ ਦਿਉ ਜਿਨ੍ਹਾਂ ਨੇ ਗੁਫ਼ਾ ਦੇ ਦਾਖਲੇ ਨੂੰ ਬੰਦ ਕੀਤਾ ਹੋਇਆ ਹੈ। ਉਨ੍ਹਾਂ ਪੰਜਾ ਰਾਜਿਆਂ ਨੂੰ ਮੇਰੇ ਕੋਲ ਲਿਆਉ।” 23 ਇਸ ਲਈ ਯਹੋਸ਼ੁਆ ਦੇ ਆਦਮੀ ਪੰਜਾ ਰਾਜਿਆਂ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ। ਉਹ ਯਰੂਸ਼ਲਮ, ਹਬਰੋਨ, ਯਰਮੂਥ, ਲਾਕੀਸ਼ ਅਤੇ ਅਗਲੋਨ ਦੇ ਰਾਜੇ ਸਨ। 24 ਉਹ ਪੰਜਾ ਰਾਜਿਆਂ ਨੂੰ ਯਹੋਸ਼ੁਆ ਕੋਲ ਲੈ ਆਏ। ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਉਸ ਥਾਂ ਬੁਲਾਇਆ। ਯਹੋਸ਼ੁਆ ਨੇ ਆਪਣੀ ਫ਼ੌਜ ਦੇ ਅਧਿਕਾਰੀਆਂ ਨੂੰ ਆਖਿਆ, “ਇੱਥੇ ਆਉ! ਆਪਣੇ ਪੈਰ ਇਨ੍ਹਾਂ ਰਾਜਿਆਂ ਦੀ ਗਰਦਨਾ ਉੱਤੇ ਰੱਖ ਦਿਉ।” ਇਸ ਲਈ ਯਹੋਸ਼ੁਆ ਦੀ ਫ਼ੌਜ ਦੇ ਅਫ਼ਸਰ ਨੇੜੇ ਆ ਗਏ। ਉਨ੍ਹਾਂ ਨੇ ਆਪਣੇ ਪੈਰਾਂ ਨੂੰ ਰਾਜਿਆਂ ਦੀਆਂ ਗਰਦਨ ਉੱਤੇ ਰੱਖ ਦਿੱਤਾ।

25 ਫ਼ੇਰ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਆਖਿਆ, “ਤਕੜੇ ਹੋਵੋ ਅਤੇ ਬਹਾਦਰ ਬਣੋ! ਭੈਭੀਤ ਨਾ ਹੋਵੋ। ਮੈ ਤੁਹਾਨੂੰ ਦਰਸਾਉਂਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰੇ ਦੁਸ਼ਮਣਾ ਨਾਲ ਕੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਭਵਿੱਖ ਵਿੱਚ ਲੜੋਂਗੇ।”

26 ਫ਼ੇਰ ਯਹੋਸ਼ੁਆ ਨੇ ਪੰਜਾ ਰਾਜਿਆਂ ਨੂੰ ਕਤਲ ਕਰ ਦਿੱਤਾ। ਉਸ ਨੇ ਉਨ੍ਹਾਂ ਦੀਆਂ ਲੋਥਾਂ ਨੂੰ ਪੰਜਾਂ ਰੁੱਖਾਂ ਉੱਤੇ ਲਟਕਾ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਸ਼ਾਮ ਤੱਕ ਰੁੱਖਾਂ ਉੱਤੇ ਲਟਕੇ ਰਹਿਣ ਦਿੱਤਾ। 27 ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਲੋਥਾਂ ਰੁੱਖਾਂ ਉੱਤੋਂ ਉਤਾਰਨ ਲਈ ਆਖਿਆ। ਇਸ ਲਈ ਉਨ੍ਹਾਂ ਨੇ ਲੋਥਾਂ ਉਸੇ ਗੁਫ਼ਾ ਵਿੱਚ ਸੁੱਟ ਦਿੱਤੀਆਂ ਜਿੱਥੇ ਰਾਜੇ ਛੁੱਪੇ ਹੋਏ ਸਨ ਅਤੇ ਗੁਫ਼ਾ ਦੇ ਪ੍ਰਵੇਸ਼ ਨੂੰ ਵੱਡੇ ਪਥਰਾਂ ਨਾਲ ਢੱਕ ਦਿੱਤਾ। ਉਹ ਲੋਥਾਂ ਅੱਜ ਵੀ ਉਸੇ ਗੁਫ਼ਾ ਵਿੱਚ ਹਨ।

1 ਕੁਰਿੰਥੀਆਂ ਨੂੰ 5:6-8

ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।” ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸੱਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ੍ਹ ਚੁੱਕਿਆ ਹੈ। ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।

Punjabi Bible: Easy-to-Read Version (ERV-PA)

2010 by World Bible Translation Center