Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 8

ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ [a]। ਦਾਊਦ ਦਾ ਇੱਕ ਗੀਤ।

ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ।
    ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।

ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ।
    ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।

ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ।
    ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
“ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
    ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ?
ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
    ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”

ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ।
ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ।
    ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।
ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ।
    ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।
ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।
ਉਹ ਅਕਾਸ਼ ਵਿੱਚਲੇ ਪੰਛੀਆਂ ਉੱਤੇ
    ਅਤੇ ਸਮੁੰਦਰ ਵਿੱਚ ਤੈਰਦੀਆਂ ਮੱਛੀਆਂ ਉੱਤੇ ਰਾਜ ਕਰਦੇ ਹਨ।
ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵੱਧੇਰੇ ਅਦਭੁਤ ਹੈ।

ਕਹਾਉਤਾਂ 3:13-18

13 ਧੰਨ ਹੈ ਉਹ ਬੰਦਾ ਜਿਹੜਾ ਸਿਆਣਪ ਨੂੰ ਭਾਲਦਾ ਅਤੇ ਸਮਝਦਾਰੀ ਨੂੰ ਮਿਲਦਾ ਹੈ। 14 ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ। 15 ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ।

16 ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ। 17 ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸ ਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ। 18 ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।

ਅਫ਼ਸੀਆਂ ਨੂੰ 1:17-19

17 ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ।

18 ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ। 19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।

Punjabi Bible: Easy-to-Read Version (ERV-PA)

2010 by World Bible Translation Center