Revised Common Lectionary (Semicontinuous)
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
124 ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ?
ਇਸਰਾਏਲ, ਜਵਾਬ ਦਿਉ।
2 ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ
ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?
3 ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ
ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।
4 ਸਾਡੇ ਦੁਸ਼ਮਣਾ ਦੀਆਂ ਫ਼ੌਜਾਂ
ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ,
ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।
5 ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ
ਅਤੇ ਸਾਨੂੰ ਡੋਬ ਦਿੰਦੇ।
6 ਯਹੋਵਾਹ ਦੀ ਉਸਤਤਿ ਕਰੋ!
ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।
7 ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ।
ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।
8 ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ।
ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਸਿਆਣਪ ਤੁਹਾਨੂੰ ਵਿਭਚਾਰ ਤੋਂ ਦੂਰ ਰੱਖੇਗੀ
7 ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। 2 ਜੇਕਰ ਤੁਸੀਂ ਮੇਰਾ ਹੁਕਮ ਮੰਨੋ ਤੁਸੀਂ ਜਿਉਵੋਂਗੇ। ਮੇਰੀਆਂ ਸਿੱਖਿਆਵਾਂ ਨੂੰ ਆਪਣੀ ਅੱਖ ਦੀ ਪੁਤਲੀ ਵਾਂਗ ਅਨਮੋਲ ਬਣਾਕੇ ਰੱਖੋ। 3 ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ। 4 ਸਿਆਣਪ ਨੂੰ ਆਖ, “ਤੂੰ ਮੇਰੀ ਭੈਣ ਹੈਂ!” ਅਤੇ ਸਮਝਦਾਰੀ ਨੂੰ ਆਪਣੇ ਪਰਿਵਾਰ ਦਾ ਸਦੱਸ ਕਹੋ।
7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ। 8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ:
“ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ,
ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ,
ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” (A)
9 ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ। 10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ। 11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ। 12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ। 13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ। 15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ। 16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
2010 by World Bible Translation Center