Revised Common Lectionary (Semicontinuous)
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ। ਜਦੋਂ ਸ਼ਾਊਲ ਨੇ ਲੋਕਾਂ ਨੂੰ ਦਾਊਦ ਦੇ ਘਰ ਦੀ ਨਿਗਰਾਨੀ ਕਰਨ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਭੇਜਿਆ ਸੀ।
59 ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ।
ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।
2 ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ।
ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ।
3 ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ,
ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ।
ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ।
4 ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨੱਸੇ ਆਏ ਹਨ।
ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ?
5 ਤੁਸੀਂ ਇਸਰਾਏਲ ਦੇ ਪਰਮੇਸ਼ੁਰ, ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਹੋ।
ਉੱਠੋ ਅਤੇ ਉਨ੍ਹਾਂ ਲੋਕਾਂ ਨੂੰ ਦੰਡ ਦੇਵੋ।
ਉਨ੍ਹਾਂ ਦੁਸ਼ਟ ਗੱਦਾਰਾਂ ਉੱਤੇ ਤਰਸ ਨਾ ਕਰੋ।
6 ਇਹ ਮੰਦੇ ਲੋਕ ਕੁੱਤਿਆਂ ਵਰਗੇ ਹਨ
ਜਿਹੜੇ ਸ਼ਾਮ ਨੂੰ ਸ਼ਹਿਰ ਅੰਦਰ ਭੌਕਦੇ ਹੋਏ
ਅਵਾਰਾ ਘੁੰਮਦੇ ਆ ਵੜਦੇ ਹਨ।
7 ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ।
ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ
ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।
8 ਯਹੋਵਾਹ, ਇਨ੍ਹਾਂ ਉੱਤੇ ਹੱਸੋ।
ਇਨ੍ਹਾਂ ਲੋਕਾਂ ਦਾ ਮਜ਼ਾਕ ਉਡਾਉ।
9 ਮੈਂ ਤੁਹਾਡੇ ਲਈ ਉਸਤਤਿ ਦੇ ਗੀਤ ਗਾਵਾਂਗਾ।
ਹੇ ਪਰਮੇਸ਼ੁਰ, ਤੁਸੀਂ ਹੀ ਉੱਚੇ ਪਰਬਤਾਂ ਅੰਦਰ, ਮੇਰਾ ਸੁਰੱਖਿਅਤ ਟਿਕਾਣਾ ਹੋ।
10 ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ।
ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ।
11 ਹੇ ਪਰਮੇਸ਼ੁਰ, ਜੇਕਰ ਤੁਸੀਂ ਉਨ੍ਹਾਂ ਨੂੰ ਸਿਰਫ਼ ਮਾਰੋਂਗੇ ਸ਼ਾਇਦ ਮੇਰੇ ਲੋਕ ਭੁੱਲ ਜਾਣ।
ਇਸ ਲਈ ਮੇਰੇ ਮਾਲਕ ਅਤੇ ਰੱਖਿਅਕ, ਉਨ੍ਹਾਂ ਨੂੰ ਖਿੰਡਾ ਦਿਉ ਅਤੇ ਉਨ੍ਹਾਂ ਨੂੰ ਆਪਣੀ ਸ਼ਕਤੀ ਨਾਲ ਹਰਾ ਦਿਉ।
12 ਉਹ ਮੰਦੇ ਲੋਕ ਗਾਲ੍ਹਾਂ ਕੱਢਦੇ ਹਨ ਅਤੇ ਝੂਠ ਬੋਲਦੇ ਹਨ।
ਉਨ੍ਹਾਂ ਨੂੰ ਉਨ੍ਹਾਂ ਦੇ ਆਖੇ ਦਾ ਦੰਡ ਦਿਉ।
ਉਨ੍ਹਾਂ ਦੇ ਗੁਨਾਹ ਨੂੰ ਹੀ ਉਨ੍ਹਾਂ ਨੂੰ ਘੇਰਨ ਦਿਉ।
13 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਤਬਾਹ ਕਰ ਦਿਉ।
ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਉ।
ਫ਼ੇਰ ਦੁਨੀਆਂ ਦੇ ਸਾਰੇ ਲੋਕ ਜਾਣ ਲੈਣਗੇ ਕਿ ਪਰਮੇਸ਼ੁਰ ਇਸਰਾਏਲ ਵਿੱਚ ਰਾਜ ਕਰਦਾ ਹੈ।
14 ਉਹ ਮੰਦੇ ਲੋਕ ਸ਼ਾਮ ਨੂੰ ਭੌਕਦੇ ਕੁੱਤਿਆਂ ਵਾਂਗ
ਘੁੰਮਦੇ ਸ਼ਹਿਰ ਅੰਦਰ ਆਉਂਦੇ ਹਨ।
15 ਉਹ ਭੋਜਨ ਦੀ ਤਲਾਸ਼ ਕਰਨਗੇ
ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ।
16 ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ।
ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ।
ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ।
17 ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ।
ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
ਈਜ਼ਬਲ ਦੀ ਭਿਆਨਕ ਮੌਤ
30 ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ। 31 ਜਦੋਂ ਯੇਹੂ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਉਸ ਨੇ ਆਖਿਆ, “ਜਿਮਰੀ [a] ਤੂੰ, ਜਿਸਨੇ ਆਪਣੇ ਹੀ ਸੁਆਮੀ ਨੂੰ ਮਾਰ ਦਿੱਤਾ, ਕੀ ਤੂੰ ਅਮਨ ਲਈ ਆਇਆ ਹੈਂ।”
32 ਯੇਹੂ ਨੇ ਬਾਰੀ ਵੱਲ ਤੱਕਿਆ ਅਤੇ ਆਖਿਆ, “ਕੌਣ ਹੈ ਮੇਰੇ ਵੱਲ? ਕੌਣ ਹੈ?”
ਤਦ ਯੇਹੂ ਵੱਲ ਬਾਰੀ ਵਿੱਚੋਂ ਦੋ-ਤਿੰਨ ਖੋਜਿਆਂ ਨੇ ਝਾਕਿਆ। 33 ਯੇਹੂ ਨੇ ਉਨ੍ਹਾਂ ਨੂੰ ਆਖਿਆ, “ਈਜ਼ਬਲ ਨੂੰ ਹੇਠਾਂ ਸੁੱਟ ਦੇਵੋ।”
ਤਦ ਖੋਜਿਆਂ ਨੇ ਉਸ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਦੇ ਖੂਨ ਦੇ ਛਿੱਟੇ ਕੰਧਾਂ ਅਤੇ ਘੋੜਿਆਂ ਉੱਪਰ ਪੈ ਗਏ। ਫ਼ੇਰ ਉਸ ਦੇ ਸ਼ਰੀਰ ਨੂੰ ਘੋੜਿਆਂ ਨੇ ਲਿਤਾੜ ਸੁੱਟਿਆ। 34 ਤ੍ਦ ਯੇਹੂ ਘਰ ਅੰਦਰ ਪ੍ਰਵੇਸ਼ ਕੀਤਾ ਤੇ ਅੰਦਰ ਜਾਕੇ ਖਾਧਾ-ਪੀਤਾ। ਫ਼ਿਰ ਉਸ ਨੇ ਕਿਹਾ, “ਵੇਖੋ ਇਸ ਸਰਾਪੀ ਔਰਤ ਵੱਲ ਅਤੇ ਇਸ ਨੂੰ ਦੱਬ ਦੇਵੋ ਕਿਉਂ ਕਿ ਇਹ ਪਾਤਸ਼ਾਹ ਦੀ ਧੀ ਹੈ।”
35 ਫ਼ਿਰ ਕੁਝ ਆਦਮੀ ਈਜ਼ਬਲ ਨੂੰ ਦਫ਼ਨਾਉਣ ਗਏ ਪਰ ਉਨ੍ਹਾਂ ਨੂੰ ਉਸਦੀ ਲਾਸ਼ ਹੀ ਨਾ ਲੱਭੀ। ਉਨ੍ਹਾਂ ਨੂੰ ਸਿਰਫ਼ ਉਸਦੀ ਖੋਪੜੀ, ਪੈਰ ਤੇ ਹੱਥਾਂ ਦੀਆਂ ਤਲੀਆਂ ਹੀ ਲੱਭੀਆਂ। 36 ਤਦ ਉਨ੍ਹਾਂ ਨੇ ਵਾਪਸ ਆਕੇ ਯੇਹੂ ਨੂੰ ਦੱਸਿਆ ਤਾਂ ਯੇਹੂ ਨੇ ਆਖਿਆ, “ਇਹ ਯਹੋਵਾਹ ਦੇ ਉਹੀ ਬਚਨ ਹਨ ਜਿਹੜੇ ਉਸ ਨੇ ਆਪਣੇ ਸੇਵਕ ਏਲੀਯਾਹ ਤਿਬਸ਼ੀ ਦੇ ਰਾਹੀਂ ਆਖੇ ਸਨ ਕਿ ਯਿਜ਼ਰਏਲ ਦੇ ਖੇਤਾਂ ਵਿੱਚ ਕੁੱਤੇ ਈਜ਼ਬਲ ਦਾ ਸ਼ਰੀਰ ਖਾਣਗੇ। 37 ਈਜ਼ਬਲ ਦੀ ਲਾਸ਼ ਯਿਜ਼ਰਏਲ ਦੇ ਖੇਤਾਂ ਵਿੱਚ ਪਈ ਇੰਝ ਖਾਦ ਬਣ ਜਾਵੇਗੀ ਕਿ ਕੋਈ ਵੀ ਇਹ ਨਾ ਪਛਾਣ ਸੱਕੇਗਾ ਕਿ ਇਹ ਉਸ ਦੀ ਲੋਥ ਹੈ।”
ਯਿਸੂ ਦਾ ਇੱਕ ਬਾਲਕ ਨੂੰ ਠੀਕ ਕਰਨਾ ਜਿਸ ਅੰਦਰ ਭਰਿਸ਼ਟ ਆਤਮਾ ਸੀ(A)
37 ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾੜੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ। 38 ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ। 39 ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸ ਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸ ਨੂੰ ਕਦੀ ਵੀ ਨਹੀਂ ਛੱਡਦਾ। 40 ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕੱਢ ਦੇਣ ਪਰ ਉਹ ਅਜਿਹਾ ਨਾ ਕਰ ਸੱਕੇ।”
41 ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀੜ੍ਹੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇੱਥੇ ਲਿਆ।”
42 ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ। 43 ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ।
ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ(B)
ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
2010 by World Bible Translation Center