Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
2 ਰਾਜਿਆਂ 2:1-2

ਏਲੀਯਾਹ ਨੂੰ ਉੱਠਾਉਣ ਦੀ ਯਹੋਵਾਹ ਦੀ ਵਿਉਂਤ

ਜਦੋਂ ਯਹੋਵਾਹ, ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਵੱਲ ਚੁੱਕਣ ਹੀ ਵਾਲਾ ਸੀ, ਏਲੀਯਾਹ, ਅਤੇ ਅਲੀਸ਼ਾ ਗਿਲਗਾਲ ਤੋਂ ਜਾ ਰਹੇ ਸਨ।

ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਕਿਰਪਾ ਕਰਕੇ ਇੱਥੇ ਰੁਕ ਜਾ ਕਿਉਂ ਕਿ ਯਹੋਵਾਹ ਨੇ ਮੈਨੂੰ ਬੈਤਏਲ ਤੀਕ ਜਾਣ ਲਈਂ ਕਿਹਾ ਹੈ।”

ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਅਤੇ ਤੇਰੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਮੈਂ ਤੈਨੂੰ ਛੱਡ ਕੇ ਨਾ ਜਾਵਾਂਗਾ।” ਤਦ ਇਹ ਦੋਨੋ ਮਨੁੱਖ ਬੈਤਏਲ ਨੂੰ ਤੁਰ ਪਏ।

2 ਰਾਜਿਆਂ 2:6-14

ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਤੂੰ ਇੱਥੇ ਰੁਕ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰਦਨ ਦਰਿਆ ਦੇ ਕੰਢੇ ਤੇ ਜਾਣ ਨੂੰ ਕਿਹਾ ਹੈ।”

ਅਲੀਸ਼ਾ ਨੇ ਆਖਿਆ, “ਮੈਂ ਯਹੋਵਹਾ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਜਦ ਤਕ ਯਹੋਵਾਹ ਅਤੇ ਤੂੰ ਜਿਉਂਦਾ ਹੈਂ, ਮੈਂ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਦੋਵੇਂ ਚੱਲੇ ਗਏ।

ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ 50 ਦੇ ਕਰੀਬ ਮਨੁੱਖ ਸਨ, ਜਿਨ੍ਹਾਂ ਉਨ੍ਹਾਂ ਦਾ ਪਿੱਛਾ ਕੀਤਾ। ਏਲੀਯਾਹ ਅਤੇ ਅਲੀਸ਼ਾ ਯਰਦਨ ਦਰਿਆ ਕੋਲ ਠਹਿਰ ਗਏ ਅਤੇ ਉਹ 50 ਮਨੁੱਖ ਉਨ੍ਹਾਂ ਤੋਂ ਕਾਫ਼ੀ ਦੂਰ ਜਾਕੇ ਠਹਿਰ ਗਏ। ਏਲੀਯਾਹ ਨੇ ਆਪਣਾ ਕੋਟ ਲਾਹ ਕੇ ਵਲੇਟਿਆ ਅਤੇ ਇਸ ਨਾਲ ਪਾਣੀ ਨੂੰ ਮਾਰਿਆ। ਇਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿੱਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚੱਲੇ ਗਏ।

ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?”

ਅਲੀਸ਼ਾ ਨੇ ਕਿਹਾ, “ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।”

10 ਏਲੀਯਾਹ ਨੇ ਕਿਹਾ, “ਤੂੰ ਕੁਝ ਅਜਿਹਾ ਮੰਗਿਆ ਜੋ ਕਿ ਬਹੁਤ ਮੁਸ਼ਕਿਲ ਹੈ! ਜੇਕਰ ਤੂੰ ਮੈਨੂੰ ਉਸ ਵੇਲੇ ਵੇਖੇਂ ਜਦੋਂ ਮੈਂ ਤੈਥੋਂ ਦੂਰ ਲਿਜਾਇਆ ਜਾਵਾਂਗਾ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਤੂੰ ਨਹੀਂ ਵੇਖੇਂਗਾ, ਤਾਂ ਇਹ ਨਹੀਂ ਵਾਪਰੇਗਾ।”

ਪਰਮੇਸ਼ੁਰ ਦਾ ਏਲੀਯਾਹ ਨੂੰ ਸੁਰਗਾਂ ’ਚ ਲੈ ਜਾਣਾ

11 ਏਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉੱਠਾਇਆ ਗਿਆ।

12 ਅਲੀਸ਼ਾ ਨੇ ਇਹ ਸਭ ਵੇਖਿਆ ਤਾਂ ਉੱਚੀ ਅਵਾਜ਼ ਵਿੱਚ ਚਿਲਾਇਆ, “ਹੇ ਮੇਰੇ ਪਿਤਾ! ਮੇਰੇ ਪਿਤਾ! ਇਸਰਾਏਲ ਦੇ ਘੋੜੇ ਤੇ ਰੱਥ!”

ਜਦੋਂ ਅਲੀਸ਼ਾ ਨੂੰ ਏਲੀਯਾਹ ਹੋਰ ਨਾ ਦਿਖਿਆ, ਅਲੀਸ਼ਾ ਨੇ ਕਸੱਕੇ ਆਪਣੇ ਕੱਪੜਿਆਂ ਨੂੰ ਫ਼ੜਿਆ ਅਤੇ ਆਪਣੀ ਉਦਾਸੀ ਦਰਸਾਉਣ ਲਈ ਇਨ੍ਹਾਂ ਨੂੰ ਦੋ ਟੁਕੜਿਆਂ ਵਿੱਚ ਪਾੜ ਦਿੱਤਾ। 13 ਏਲੀਯਾਹ ਦਾ ਕੋਟ ਜ਼ਮੀਨ ਤੇ ਡਿੱਗ ਪਿਆ, ਤਾਂ ਅਲੀਸ਼ਾ ਨੇ ਉਸ ਨੂੰ ਚੁੱਕਿਆ ਅਤੇ ਯਰਦਨ ਨਦੀ ਦੇ ਕਿਨਾਰੇ ਆ ਗਿਆ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਅਤੇ ਆਖਿਆ, “ਯਹੋਵਾਹ, ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” 14 ਜਦ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਤਾਂ ਪਾਣੀ ਖੱਬੇ-ਸੱਜੇ ਦੋ ਹਿੱਸਿਆ ਵਿੱਚ ਵੰਡਿਆਂ ਗਿਆ ਅਤੇ ਅਲੀਸ਼ਾ ਦਰਿਆ ਪਾਰ ਕਰ ਗਿਆ।

ਜ਼ਬੂਰ 77:1-2

ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ।

77 ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ।
    ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ।
    ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ।
    ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।

ਜ਼ਬੂਰ 77:11-20

11 ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੁਝ ਕੀਤਾ।
    ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ।
12 ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ।
    ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।
13 ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ।
    ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ।
14 ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ।
    ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।
15 ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ।
    ਤੁਸੀਂ ਯਾਕੂਬ ਅਤੇ ਯੂਸੁਫ਼ ਦੀ ਔਲਾਦਾਂ ਨੂੰ ਬਚਾਇਆ।

16 ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ।
    ਡੂੰਘਾ ਪਾਣੀ ਡਰ ਨਾਲ ਕੰਬ ਉੱਠਿਆ।
17 ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ।
    ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ।
    ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ।
18 ਬਹੁਤ ਉੱਚੀ ਗਰਜ ਹੋਈ।
    ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ।
    ਕੰਬੀ ਅਤੇ ਹਿੱਲੀ ਧਰਤੀ।
19 ਹੇ ਪਰਮੇਸ਼ੁਰ, ਤੁਸੀਂ ਡੂੰਘੇ ਪਾਣੀਆਂ ਵਿੱਚੋਂ ਦੀ ਚੱਲੇ, ਤੁਸੀਂ ਡੂੰਘਾ ਸਮੁੰਦਰ ਪਾਰ ਕੀਤਾ।
    ਪਰ ਤੁਸੀਂ ਕੋਈ ਵੀ ਪੈਰ ਚਿਨ੍ਹ ਨਹੀਂ ਛੱਡਿਆ।
20 ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ
    ਅਗਵਾਈ ਕਰਨ ਲਈ ਇਸਤੇਮਾਲ ਕੀਤਾ।

ਗਲਾਤੀਆਂ ਨੂੰ 5:1

ਆਪਣੀ ਆਜ਼ਾਦੀ ਆਪਣੇ ਕੋਲ ਰੱਖੋ

ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।

ਗਲਾਤੀਆਂ ਨੂੰ 5:13-25

13 ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ। 14 ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।” [a] 15 ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।

ਆਤਮਾ ਅਤੇ ਮਨੁੱਖੀ ਸਭਾ

16 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ। 17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ। 18 ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨੂੰ ਆਗਿਆ ਦੇਵੋ ਤਾਂ ਤੁਸੀਂ ਨੇਮ ਦੇ ਅਧੀਨ ਨਹੀਂ ਹੋ।

19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, 20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ, 21 ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ। 22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ, 23 ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹੜਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸੱਕਦਾ ਹੈ। 24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ। 25 ਅਸੀਂ ਆਪਣਾ ਨਵਾਂ ਜੀਵਨ ਆਤਮਾ ਤੋਂ ਪਾਉਂਦੇ ਹਾਂ। ਇਸ ਲਈ ਸਾਨੂੰ ਆਤਮਾ ਦੀ ਅਗਵਾਈ ਦੇ ਅਨੁਸਾਰ ਹੀ ਵਿਹਾਰ ਕਰਨਾ ਚਾਹੀਦਾ ਹੈ।

ਲੂਕਾ 9:51-62

ਸਾਮਰਿਯਾ ਸ਼ਹਿਰ

51 ਉਹ ਵਕਤ ਨੇੜੇ ਆ ਰਿਹਾ ਸੀ ਜਦੋਂ ਯਿਸੂ ਛੱਡ ਕੇ ਸੁਰਗ ਵੱਲ ਜਾਵੇਗਾ। 52 ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ। 53 ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ। 54 ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?” [a]

55 ਪਰ ਯਿਸੂ ਮੁੜਿਆ ਅਤੇ ਉਨ੍ਹਾਂ ਨੂੰ ਝਿੜਕਿਆ। [b] 56 ਫ਼ਿਰ ਉਹ ਅਤੇ ਉਸ ਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ।

ਯਿਸੂ ਦਾ ਅਨੁਸਰਣ ਕਰਨਾ(A)

57 ਜਦੋਂ ਉਹ ਰਾਹ ਤੇ ਚੱਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿੱਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿੱਛਾ ਕਰਾਂਗਾ।”

58 ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।”

59 ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ ਆ!”

ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।”

60 ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।”

61 ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।”

62 ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”

Punjabi Bible: Easy-to-Read Version (ERV-PA)

2010 by World Bible Translation Center