Revised Common Lectionary (Semicontinuous)
ਆਸਾਫ਼ ਦਾ ਇੱਕ ਉਸਤਤਿ ਗੀਤ।
82 ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ।
ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
2 ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ।
ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”
3 “ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ,
ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।
4 ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ।
ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।
5 “ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ।
ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ,
ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ
ਢਹਿ-ਢੇਰੀ ਹੋ ਰਹੀ ਹੈ।”
6 ਮੈਂ ਆਖਦਾ, “ਤੁਸੀਂ ਦੇਵਤੇ ਹੋਂ।
ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।
7 ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ।
ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”
8 ਹੇ ਪਰਮੇਸ਼ੁਰ, ਉੱਠੋ, ਅਤੇ ਦੁਨੀਆਂ ਦੀਆਂ
ਸਾਰੀਆਂ ਕੌਮਾਂ ਦਾ ਨਿਆਂ ਕਰੋ।
12 “ਪਰ ਤੁਸੀਂ ਨਜ਼ੀਰਾਂ ਨੂੰ ਮੈਅ ਪਿਲਾਈ ਅਤੇ ਨਬੀਆਂ ਨੂੰ ਅਗੰਮ ਵਾਕ ਆਖਣ ਤੋਂ ਰੋਕਿਆ। 13 ਤੁਸੀਂ ਮੇਰੇ ਲਈ ਵੱਡਾ ਭਾਰ ਹੋ ਤੇ ਮੈਂ ਭਰੀਆਂ ਨਾਲ ਲੱਧੇ ਹੋਏ ਗੱਡੇ ਵਾਂਗ ਝੁਕ ਗਿਆ ਹਾਂ। 14 ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ। 15 ਧਨੁੱਖ-ਬਾਣ ਵਾਲੇ ਮਨੁੱਖ ਵੀ ਨਾ ਬਚ ਸੱਕਣਗੇ ਤੇ ਨਾ ਹੀ ਦੌੜਾਕ। ਘੁੜਸਵਾਰ ਮਨੁੱਖ ਵੀ ਨਾ ਜਿਉਂਦੇ ਬਚ ਪਾਣਗੇ। 16 ਉਸ ਵਕਤ, ਬਹਾਦੁਰ ਸਿਪਾਹੀ ਵੀ ਨੰਗੇ ਹੀ ਭੱਜ ਜਾਣਗੇ।” ਯਹੋਵਾਹ ਨੇ ਇਹ ਸ਼ਬਦ ਆਖੇ।
ਇਸਰਾਏਲ ਨੂੰ ਚੇਤਾਵਨੀ
3 ਹੇ ਇਸਰਾਏਲੀਓ, ਇਹ ਸੰਦੇਸ਼ ਸੁਣੋ! ਯਹੋਵਾਹ ਨੇ ਤੁਹਾਡੇ ਬਾਰੇ ਇਹ ਗੱਲਾਂ ਆਖੀਆਂ ਹਨ। ਇਹ ਸੰਦੇਸ਼ ਉਸ ਪੂਰੇ ਪਰਿਵਾਰ ਦੇ ਖਿਲਾਫ਼ ਹੈ ਜਿਸ ਨੂੰ ਮੈਂ ਮਿਸਰ ਤੋਂ ਲਿਆਇਆ। 2 “ਇਸ ਧਰਤੀ ਤੇ ਬਹੁਤ ਸਾਰੇ ਘਰਾਣੇ ਹਨ ਪਰ ਉਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਤੁਹਾਨੂੰ ਮੈਂ ਤਰਜੀਹ ਦਿੱਤੀ। ਅਤੇ ਤੁਸੀਂ ਹੀ ਮੇਰੇ ਖਿਲਾਫ਼ ਹੋ ਗਏ। ਇਸ ਲਈ ਮੈਂ ਤੁਹਾਡੇ ਸਾਰੇ ਕੀਤੇ ਪਾਪਾਂ ਲਈ ਤੁਹਾਨੂੰ ਸਜ਼ਾ ਦੇਵਾਂਗਾ।”
ਇਸਰਾਏਲ ਦੀ ਸਜ਼ਾ ਦਾ ਕਾਰਣ
3 ਦੋ ਮਨੁੱਖ ਸਹਿਮਤੀ ਬਗ਼ੈਰ
ਇਕੱਠੇ ਨਾ ਤੁਰਨਗੇ।
4 ਜੰਗਲ ਵਿੱਚ ਸ਼ੇਰ ਸ਼ਿਕਾਰ ਲੱਭਣ ਉਪਰੰਤ ਹੀ ਗੱਜੇਗਾ।
ਜੇਕਰ ਕੋਈ ਬੱਬਰ-ਸ਼ੇਰ ਆਪਣੀ ਖੁੰਦਰ ਵਿੱਚੋਂ ਗੱਜੇਗਾ
ਤਾਂ ਇਸਦਾ ਮਤਲਬ ਉਸ ਦੇ ਹੱਥ ਕੋਈ ਸ਼ਿਕਾਰ ਲੱਗਾ ਹੈ।
5 ਇੱਕ ਪੰਛੀ ਤਾਂ ਹੀ ਫ਼ਸੇਗਾ
ਜੇ ਉਸ ਨੂੰ ਫ਼ਸਾਉਣ ਲਈ ਇੱਕ ਜਾਲ ਹੈ।
ਉਸ ਦਾ ਜਾਲ ਤਾਂ ਹੀ ਛੜੱਪਾ ਮਾਰੇਗਾ
ਜੇ ਓੱਥੇ ਫ਼ੜਨ ਲਈ ਕੋਈ ਪੰਛੀ ਹੋਵੇਗਾ।
6 ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ
ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ।
ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ
ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।
7 ਪ੍ਰਭੂ ਮੇਰਾ ਯਹੋਵਾਹ ਭਾਵੇਂ ਕੋਈ ਫ਼ੈਸਲਾ ਲੈ ਲਵੇ ਪਰ ਕੁਝ ਵੀ ਕਰਨ ਤੋਂ ਪਹਿਲਾਂ ਉਹ ਆਪਣੀ ਯੋਜਨਾ ਆਪਣੇ ਸੇਵਕਾਂ, ਨਬੀਆਂ ਨੂੰ ਜ਼ਰੂਰ ਪ੍ਰਗਟਾਵੇਗਾ। 8 ਜੇਕਰ ਸ਼ੇਰ ਗਰਜਦਾ ਹੈ ਤਾਂ ਲੋਕ ਡਰ ਜਾਂਦੇ ਹਨ, ਜੇਕਰ ਯਹੋਵਾਹ ਬੋਲਦਾ ਹੈ, ਤਾਂ ਨਬੀ ਅਗੰਮੀ ਵਾਕ ਆਖਦੇ ਹਨ।
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ। 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ। 18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ। 19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। 20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ। 21 ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
2010 by World Bible Translation Center