Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਆਮੋਸ 8:1-12

ਪੱਕੇ ਫ਼ਲ ਦੇ ਦਰਸ਼ਨ

ਯਹੋਵਾਹ ਮੇਰੇ ਸੁਆਮੀ ਨੇ ਮੈਨੂੰ ਗਰਮੀਆਂ ਦੇ ਫ਼ਲਾਂ ਦੀ ਇੱਕ ਟੋਕਰੀ ਵਿਖਾਈ। ਯਹੋਵਾਹ ਨੇ ਮੈਨੂੰ ਆਖਿਆ, “ਆਮੋਸ, ਤੂੰ ਕੀ ਵੇਖਦਾ ਹੈਂ?”

ਮੈਂ ਕਿਹਾ, “ਗਰਮੀ ਦੀ ਰੁੱਤ ਦੇ ਫਲਾਂ ਦੀ ਇੱਕ ਟੋਕਰੀ।”

ਫ਼ਿਰ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲੋਕਾਂ (ਇਸਰਾਏਲੀਆਂ) ਦਾ ਅੰਤ ਆ ਗਿਆ ਹੈ। ਮੈਂ ਹੋਰ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ। ਮੰਦਰ ਦੇ ਭਜਨ ਵੈਣਾਂ ਵਿੱਚ ਬਦਲ ਜਾਣਗੇ। ਯਹੋਵਾਹ ਮੇਰੇ ਸੁਆਮੀ ਪ੍ਰਭੂ ਨੇ ਇਹ ਕੁਝ ਆਖਿਆ। ਹਰ ਪਾਸੇ ਲਾਸ਼ਾਂ ਹੀ ਲਾਸ਼ਾਂ ਹੋਣਗੀਆਂ। ਚੁੱਪ ਕਰਕੇ ਲੋਕ ਉਨ੍ਹਾਂ ਲਾਸ਼ਾਂ ਨੂੰ ਚੁੱਕਣਗੇ ਅਤੇ ਕੂੜੇ ਦੇ ਢੇਰ ਉੱਪਰ ਸੁੱਟ ਆਉਣਗੇ।”

ਇਸਰਾਏਲ ਦੇ ਵਪਾਰੀਆਂ ਨੂੰ ਸਿਰਫ਼ ਧੰਨ ਇਕੱਠਾ ਕਰਨ ਦਾ ਲਾਲਚ

ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ
    ਅਤੇ ਉਨ੍ਹਾਂ ਨੂੰ ਕੁਚਲਦੇ ਹੋ।
ਤੁਸੀਂ ਵਪਾਰੀ ਆਖਦੇ ਹੋ,
    “ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ।
ਸਬਤ ਕਦੋਂ ਖਤਮ ਹੋਵੇਗਾ,
    ਤਾਂ ਜੋ ਅਸੀਂ ਕਣਕ ਵੇਚ ਸੱਕੀਏ।
ਇੰਝ ਅਸੀਂ ਗ਼ਲਤ ਤੋਂਲਾਂ
    ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ।
ਗਰੀਬ ਕਰਜਾ ਲਾਉਣ ਤੋਂ ਅਸਮਰੱਬ ਹਨ
    ਇਸ ਲਈ ਉਨ੍ਹਾਂ ਨੂੰ ਅਸੀਂ ਗੁਲਾਮ ਬਣਾਕੇ ਖਰੀਦੀਏ
ਅਸੀਂ ਉਨ੍ਹਾਂ ਗਰੀਬਾਂ ਨੂੰ ਇੱਕ ਜੁਤ੍ਤੇ ਦੇ ਜੋੜੇ ਦੇ ਮੁੱਲ ਵੱਟ ਲਵਾਂਗੇ।
    ਅਤੇ ਆਪਣੀ ਰਹਿੰਦ-ਖੁੰਹਦ ਕਣਕ ਨੂੰ ਵੀ ਵੇਚੀਏ।”

ਯਹੋਵਾਹ ਨੇ ਯਾਕੂਬ ਦੇ ਹੰਕਾਰ ਦੀ ਸੌਂਹ ਖਾਧੀ ਹੈ:

“ਮੈਂ ਉਨ੍ਹਾਂ ਦੀਆਂ ਕਰਤੂਤਾਂ ਨੂੰ ਕਦੇ ਵੀ ਨਾ ਭੁੱਲਾਂਗਾ।
ਉਨ੍ਹਾਂ ਕਰਤੂਤਾਂ ਕਾਰਣ ਸਾਰਾ ਦੇਸ਼ ਕੰਬੇਗਾ।
    ਇਸ ਧਰਤੀ ਤੇ ਰਹਿੰਦਾ ਹਰ ਮੁਨੱਖ ਉਨ੍ਹਾਂ ਮਰਿਆਂ ਹੋਇਆਂ ਲਈ ਰੋਵੇਗਾ।
ਅਤੇ ਸਾਰਾ ਦੇਸ ਮਿਸਰ ਵਿੱਚਲੇ ਨੀਲ ਦਰਿਆ ਵਾਂਗ ਚਢ਼ਕੇ ਡਿੱਗੇਗਾ।
    ਇਹ ਧਰਤੀ ਹੇਠਾਂ ਡੁੱਬ ਜਾਵੇਗੀ।”

ਯਹੋਵਾਹ ਮੇਰੇ ਸੁਆਮੀ ਨੇ ਇਹ ਸ਼ਬਦ ਆਖੇ,
“ਉਸ ਵਕਤ, ਮੈਂ ਸੂਰਜ ਨੂੰ ਦੁਪਿਹਰ ਵੇਲੇ ਹੀ ਲਾਅ ਦੇਵਾਂਗਾ
    ਅਤੇ ਸਾਫ਼ ਦਿਨੇ ਹੀ ਧਰਤੀ ਨੂੰ ਹਨੇਰੇ ਨਾਲ ਢੱਕੱ ਦੇਵਾਂਗਾ।
10 ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ।
    ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ
ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ
    ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ
ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ
    ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”

ਪਰਮੇਸ਼ੁਰ ਦੇ ਵਾਕ ਦੇ ਆਉਣ ਦੇ ਨਾਲ ਹੀ ਭੁੱਖ ਦਾ ਭਿਆਨਕ ਸਮਾਂ

11 ਯਹੋਵਾਹ ਮੇਰਾ ਸੁਆਮੀ ਆਖਦਾ ਹੈ:

“ਉਹ ਦਿਨ ਆ ਰਹੇ ਹਨ
    ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ।
ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ।
    ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।
12 ਲੋਕ ਆਪਣੇ ਦੇਸ ਵਿੱਚ, ਸਮੁੰਦਰ ਤੋਂ ਸਮੁੰਦਰ,
    ਉੱਤਰ ਤੋਂ ਪੂਰਬ ਤੀਕ ਘੁੰਮਦੇ ਫ਼ਿਰਣਗੇ।
ਉਹ ਯਹੋਵਾਹ ਦੇ ਸੰਦੇਸ਼ ਨੂੰ ਭਾਲਦੇ ਇੱਧਰੋ
    ਉੱਧਰ ਘਂਮਦੇ ਫ਼ਿਰਣਗੇ ਪਰ ਉਹ ਇਸ ਨੂੰ ਖੋਜ ਨਾ ਸੱਕਣਗੇ।

ਜ਼ਬੂਰ 52

ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।”

52 ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ?
    ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ।
    ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।
ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ।
    ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ।
    ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
ਤੁਸੀਂ ਨੇਕੀ ਨਾਲੋਂ ਬਦੀ ਨੂੰ ਵੱਧੇਰੇ ਪਿਆਰ ਕਰਦੇ ਹੋ।
    ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵੱਧੇਰੇ ਪਿਆਰ ਕਰਦੇ ਹੋ।

ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ।
ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ।
    ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।

ਨੇਕ ਲੋਕ ਇਸ ਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ
    ਅਤੇ ਉਸਦਾ ਆਦਰ ਕਰਨਾ ਸਿੱਖਣਗੇ।
    ਉਹ ਤੁਹਾਡੇ ਉੱਤੇ ਹੱਸਣਗੇ ਅਤੇ ਆਖਣਗੇ,
“ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ।
    ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”

ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।
ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ।
    ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਹਮਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।

ਕੁਲੁੱਸੀਆਂ ਨੂੰ 1:15-28

ਜਦੋਂ ਅਸੀਂ ਮਸੀਹ ਵੱਲ ਦੇਖਦੇ ਹਾਂ ਸਾਨੂੰ ਪਰਮੇਸ਼ੁਰ ਨਜ਼ਰ ਆਉਂਦਾ ਹੈ

15 ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸੱਕਦਾ।
    ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ।
    ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ।
16 ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ,
    ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ,
    ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ
ਅਤੇ ਉਸੇ ਲਈ ਸਾਜੀਆਂ ਗਈਆਂ ਹਨ।

17 ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇੱਥੇ ਮੌਜੂਦ ਸੀ।
    ਅਤੇ ਉਸ ਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ।
18 ਮਸੀਹ ਸਰੀਰ ਦਾ ਮੁਖੀ ਹੈ।
    ਜੋ ਕਿ ਕਲੀਸਿਯਾ ਹੈ।
ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ।
    ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ,
ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।

19 ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ।
20     ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ,
    ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ।
ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ।

21 ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ। 22 ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ। 23 ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।

ਪੌਲੁਸ ਦਾ ਕਲੀਸਿਯਾ ਲਈ ਕਾਰਜ

24 ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ। 25 ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ। 26 ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਲੋਕਾਂ ਤੋਂ ਲੁਕਾਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ। 27 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ। 28 ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।

ਲੂਕਾ 10:38-42

ਮਰਿਯਮ ਅਤੇ ਮਾਰਥਾ

38 ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ। 39 ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ। 40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।”

41 ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ। 42 ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”

Punjabi Bible: Easy-to-Read Version (ERV-PA)

2010 by World Bible Translation Center