Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 119:17-32

ਗਿਮਲ

17 ਆਪਣੇ ਸੇਵਕ, ਮੇਰੇ ਨਾਲ, ਚੰਗਾ ਰਹਿ।
    ਤਾਂ ਜੋ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਅਤੇ ਜਿਉਣ ਦੇ ਯੋਗ ਹੋ ਜਾਵਾਂ।
18 ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ।
ਮੈਨੂੰ ਤੁਹਾਡੀਆਂ ਸਿੱਖਿਆਵਾਂ ਅੰਦਰ ਝਾਕਣ ਦਿਉ।
    ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪੜ੍ਹਨ ਦਿਉ ਜੋ ਤੁਸਾਂ ਨੇ ਕੀਤੇ ਸਨ।
19 ਮੈਂ ਇਸ ਧਰਤੀ ਉੱਤੇ ਅਜਨਬੀ ਸਾਂ।
    ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿੱਖਿਆਵਾਂ ਨਾ ਛੁਡਾਉ।
20 ਮੈਂ ਹਰ ਵੇਲੇ ਤੁਹਾਡੇ ਨਿਆਂਇਆਂ
    ਦਾ ਅਧਿਐਨ ਕਰਨਾ ਚਾਹੁੰਦਾ ਹਾਂ।
21 ਯਹੋਵਾਹ, ਤੁਸੀਂ ਗੁਮਾਨੀ ਲੋਕਾਂ ਦੀ ਪੜਚੋਲ ਕਰਦੇ ਹੋ ਉਨ੍ਹਾਂ ਨਾਲ ਬੁਰਾ ਹੋਵੇਗਾ।
    ਉਹ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਹਨ।
22 ਮੈਨੂੰ ਸ਼ਰਮਿੰਦਾ ਅਤੇ ਨਮੋਸ਼ ਨਾ ਹੋਣ ਦੇਵੋ।
    ਮੈਂ ਤੁਹਾਡੇ ਕਰਾਰ ਨੂੰ ਮੰਨਿਆ ਹੈ।
23 ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ।
    ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ।
    ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
24 ਤੁਹਾਡਾ ਕਰਾਰ ਮੇਰਾ ਸਭ ਤੋਂ ਚੰਗਾ ਦੋਸਤ ਹੈ।
    ਇਹ ਮੈਨੂੰ ਨੇਕ ਸਲਾਹ ਦਿੰਦਾ ਹੈ।

ਦਾਲਥ

25 ਮੈਂ ਛੇਤੀ ਹੀ ਮਰ ਜਾਵਾਂਗਾ।
    ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ।
26 ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ।
    ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿੱਖਾਉ।
27 ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ।
    ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ।
28 ਮੈਂ ਉਦਾਸ ਅਤੇ ਥਕਿਆ ਹੋਇਆ ਹਾਂ,
    ਆਦੇਸ਼ ਦੇਵੋ ਅਤੇ ਮੈਨੂੰ ਫ਼ੇਰ ਬਲਵਾਨ ਬਣਾ ਦਿਉ।
29 ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ।
    ਆਪਣੀਆਂ ਸਿੱਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ।
30 ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ।
    ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪੜ੍ਹਦਾ ਹਾਂ।
31 ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ।
    ਮੈਨੂੰ ਨਿਰਾਸ਼ ਨਾ ਕਰੋ।
32 ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ।
    ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।

ਆਮੋਸ 7:1-6

ਟਿੱਡੀਦਲ ਦੇ ਦਰਸ਼ਨ

ਯਹੋਵਾਹ ਨੇ ਮੈਨੂੰ ਇਉਂ ਵਿਖਾਇਆ। ਜਦੋਂ ਦੂਜੀ ਫ਼ਸਲ ਤਿਆਰ ਹੋ ਰਹੀ ਸੀ, ਉਸ ਵਕਤ ਉਸ ਨੇ ਇੱਕ ਟਿੱਡੀਦਲ ਬਣਾਇਆ ਅਤੇ ਉਹ ਹਾੜੀ ਸ਼ਾਹੀ ਵਾਢੀ ਦੇ ਮਗਰੋਂ ਸੀ। ਟਿੱਡੀਦਲ ਸਾਰੇ ਦੇਸ ਦਾ ਘਾਹ ਖਾ ਗਿਆ। ਉਸ ਉਪਰੰਤ ਮੈਂ ਕਿਹਾ, “ਯਹੋਵਾਹ, ਮੇਰੇ ਪ੍ਰਭੂ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਸਾਨੂੰ ਮੁਆਫ਼ ਕਰਦੇ! ਯਾਕੂਬ ਕਿਵੇਂ ਬਚੇਗਾ! ਉਹ ਅਜੇ ਬਹੁਤ ਛੋਟਾ ਹੈ!”

ਤਦ ਯਹੋਵਾਹ ਨੇ ਇਸ ਬਾਬਤ ਆਪਣਾ ਮਨ ਬਦਲ ਲਿਆ ਅਤੇ ਉਸ ਨੇ ਆਖਿਆ, “ਅਜਿਹਾ ਨਹੀਂ ਹੋਵੇਗਾ।”

ਅੱਗ ਦੇ ਦਰਸ਼ਨ

ਯਹੋਵਾਹ, ਮੇਰੇ ਪ੍ਰਭੂ ਨੇ ਮੈਨੂੰ ਇਹ ਵਸਤਾਂ ਵਿਖਾਈਆਂ। ਮੈਂ ਯਹੋਵਾਹ ਪਰਮੇਸ਼ੁਰ ਨੂੰ ਅੱਗ ਦੁਆਰਾ ਨਿਆਂ ਲਈ ਪੁਕਾਰਦਿਆਂ ਵੇਖਿਆ ਅਤੇ ਉਸ ਅੱਗ ਨੇ ਵੱਡੀ ਡੂੰਘਾਈ ਨੂੰ ਵੀ ਤਬਾਹ ਕਰ ਦਿੱਤਾ। ਇਸਦੇ ਜ਼ਮੀਨ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ। ਪਰ ਮੈਂ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਸਭ ਰੋਕਦੇ! ਯਾਕੂਬ ਅਜੇ ਬਹੁਤ ਛੋਟਾ ਹੈ, ਉਹ ਇਉਂ ਬਚ ਨਹੀਂ ਪਾਵੇਗਾ।”

ਤਦ ਯਹੋਵਾਹ ਪਰਮੇਸ਼ੁਰ ਨੇ ਆਪਣਾ ਇਰਾਦਾ ਬਦਲਿਆ ਅਤੇ ਯਹੋਵਾਹ ਨੇ ਆਖਿਆ, “ਇਉਂ ਵੀ ਨਹੀਂ ਹੋਵੇਗਾ।”

ਕੁਲੁੱਸੀਆਂ ਨੂੰ 1:27-2:7

27 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ। 28 ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ। 29 ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਰਹੀ ਹੈ।

ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ। ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ। ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।

ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ। ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।

ਮਸੀਹ ਵਿੱਚ ਜਿਉਣਾ ਜਾਰੀ ਰੱਖੋ

ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ। ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।

Punjabi Bible: Easy-to-Read Version (ERV-PA)

2010 by World Bible Translation Center