Revised Common Lectionary (Semicontinuous)
ਆਸਾਫ਼ ਦਾ ਇੱਕ ਗੀਤ।
50 ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ।
ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
2 ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
3 ਸਾਡਾ ਪਰਮੇਸ਼ੁਰ, ਆ ਰਿਹਾ ਹੈ।
ਅਤੇ ਉਹ ਚੁੱਪ ਨਹੀਂ ਰਹੇਗਾ।
ਅੱਗ ਉਸ ਦੇ ਅੱਗੇ ਬਲਦੀ ਹੈ।
ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
4 ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ
ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
5 ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ।
ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”
6 ਪਰਮੇਸ਼ੁਰ ਨਿਰੰਕਾਰ ਹੈ,
ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ।
ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ।
ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ।
ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ।
ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
22 ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ।
ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ,
ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ।
ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।
23 ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ।
ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
ਪਰਮੇਸ਼ੁਰ ਦਾ ਆਪਣੇ ਲੋਕਾਂ ਦੇ ਖਿਲਾਫ਼ ਰੋਸ
2 ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ,
“ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵੱਧਣ ਫ਼ੁੱਲਣ ਵਿੱਚ ਸਹਾਇਤਾ ਕੀਤੀ।
ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ।
3 ਗਾਂ ਆਪਣੇ ਮਾਲਕ ਨੂੰ ਜਾਣਦੀ ਹੈ।
ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ।
ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”
4 ਇਸਰਾਏਲ ਦੀ ਕੌਮ ਪਾਪ ਨਾਲ ਭਰੀ ਹੋਈ ਹੈ। ਇਹ ਪਾਪ ਉਸ ਭਾਰੇ ਵਜ਼ਨ ਵਰਗਾ ਹੈ ਜਿਹੜਾ ਲੋਕਾਂ ਨੂੰ ਚੁੱਕਣਾ ਪੈ ਰਿਹਾ ਹੈ। ਉਹ ਲੋਕ ਬੁਰੇ ਪਰਿਵਾਰਾਂ ਦੇ ਮੰਦੇ ਬੱਚਿਆਂ ਵ੍ਵਰਗੇ ਹਨ। ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਦਾ ਅਪਮਾਨ ਕੀਤਾ। ਉਨ੍ਹਾਂ ਨੇ ਉਸ ਨੂੰ ਤਿਆਗ ਦਿੱਤਾ ਅਤੇ ਉਸ ਦੇ ਨਾਲ ਅਜਨਬੀ ਵਰਗਾ ਵਰਤਾਓ ਕੀਤਾ।
5 ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ। 6 ਸਿਰ ਤੋਂ ਪੈਰਾਂ ਤੀਕ ਤੁਹਾਡੇ ਸ਼ਰੀਰ ਉੱਤੇ ਜ਼ਖਮ ਅਤੇ ਫ਼ੋੜੇ ਹਨ। ਤੁਸੀਂ ਆਪਣੇ ਫ਼ੋੜਿਆਂ ਦਾ ਇਲਾਜ ਨਹੀਂ ਕੀਤਾ। ਤੁਹਾਡੇ ਜ਼ਖਮਾਂ ਦੀ ਸਫ਼ਾਈ ਅਤੇ ਮਰਹਮ ਪੱਟੀ ਨਹੀਂ ਹੋਈ।
7 “ਤੁਹਾਡੀ ਜ਼ਮੀਨ ਬਰਬਾਦ ਹੋ ਗਈ ਹੈ। ਤੁਹਾਡੇ ਸ਼ਹਿਰ ਅੱਗ ਨਾਲ ਸਾੜੇ ਗਏ ਹਨ। ਤੁਹਾਡੇ ਦੁਸ਼ਮਣਾਂ ਨੇ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਤੁਹਾਡੀ ਧਰਤੀ ਉਸ ਤਰ੍ਹਾਂ ਤਬਾਹ ਹੋ ਗਈ ਹੈ ਜਿਵੇਂ ਕਿਸੇ ਦੇਸ਼ ਨੂੰ ਫ਼ੌਜਾਂ ਤਬਾਹ ਕਰ ਦਿੰਦੀਆਂ ਹਨ।”
ਯਰੂਸ਼ਲਮ ਨੂੰ ਚੇਤਾਵਨੀ
8 ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ। 9 ਇਹ ਠੀਕ ਹੈ, ਪਰ ਸਰਬ ਸ਼ਕਤੀਮਾਨ ਯਹੋਵਾਹ ਨੇ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸਾਨੂੰ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਵਾਂਗ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ ਗਿਆ।
ਯਰੂਸ਼ਲਮ ਪਰਮੇਸ਼ੁਰ ਪ੍ਰਤਿ ਵਫ਼ਾਦਾਰ ਨਹੀਂ ਹੈ
21 ਪਰਮੇਸ਼ੁਰ ਆਖਦਾ ਹੈ, “ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸ ਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।
22 “ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ-ਇਹ ਹੁਣ ਬੇ ਅਸਰ ਹੋ ਚੁੱਕੀ ਹੈ। 23 ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”
ਦੌਲਤ ਨਾਲੋਂ ਪਰਮੇਸ਼ੁਰ ਵੱਧੇਰੇ ਮਹੱਤਵਪੂਰਣ ਹੈ(A)
19 “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। 20 ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ। 21 ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
22 “ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ। 23 ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
24 “ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।
2010 by World Bible Translation Center