Revised Common Lectionary (Semicontinuous)
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।
80 ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ।
ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ।
ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ।
ਸਾਨੂੰ ਤੁਹਾਨੂੰ ਵੇਖਣ ਦਿਉ।
2 ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ,
ਬਿਨਯਾਮੀਨ ਅਤੇ ਮਨੱਸ਼ਹ ਲਈ ਦਰਸ਼ਾਉ।
8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ।
ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।
ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ।
ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
9 ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ।
ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ
ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
11 ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ
ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ।
ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ।
ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ
ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ।
ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
16 ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ
ਗੋਹੇ ਵਾਂਗ ਸਾੜ ਦਿੱਤੀ ਗਈ ਹੈ।
17 ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ।
ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।
18 ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁੱਖ ਨਹੀਂ ਹੋਵਾਂਗੇ।
ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।
19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ
ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।
3 ਉਨ੍ਹਾਂ ਗੱਲਾਂ ਨੂੰ ਸਮਝੋ ਜਿਹੜੀਆਂ ਮੈਂ ਤੁਹਾਨੂੰ ਦੱਸ ਰਿਹਾ ਹਾਂ। ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਯਹੂਦਾਹ ਅਤੇ ਯਰੂਸ਼ਲਮ ਕੋਲੋਂ ਉਹ ਸਾਰੀਆਂ ਚੀਜ਼ਾਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਹ ਨਿਰਭਰ ਹਨ। ਪਰਮੇਸ਼ੁਰ ਸਾਰੇ ਭੋਜਨ ਅਤੇ ਸਾਰੇ ਪਾਣੀ ਨੂੰ ਖੋਹ ਲਵੇਗਾ। 2 ਪਰਮੇਸ਼ੁਰ ਸਾਰੇ ਨਾਇੱਕਾਂ ਅਤੇ ਸੈਨਿਕਾਂ ਨੂੰ ਖੋਹ ਲਵੇਗਾ। ਪਰਮੇਸ਼ੁਰ ਸਾਰੇ ਨਿਆਂਕਾਰਾਂ, ਨਬੀਆਂ, ਜਾਦੂਗਰਾਂ ਅਤੇ ਬਜ਼ੁਰਗਾਂ ਨੂੰ ਖੋਹ ਲਵੇਗਾ। 3 ਪਰਮੇਸ਼ੁਰ ਫ਼ੌਜੀ ਆਗੂਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਖੋਹ ਲਵੇਗਾ। ਪਰਮੇਸ਼ੁਰ ਕੁਸ਼ਲ ਸਲਾਹਕਾਰਾਂ ਅਤੇ ਸਿਆਣੇ ਬੰਦਿਆਂ ਨੂੰ, ਜਿਹੜੇ ਜਾਦੂਗਰੀ ਕਰਕੇ ਭਵਿੱਖ ਦਾ ਗਿਆਨ ਦਿੰਦੇ ਹਨ, ਖੋਹ ਲਵੇਗਾ।
4 ਪਰਮੇਸ਼ੁਰ ਆਖਦਾ ਹੈ, “ਮੈਂ ਨੌਜਵਾਨ ਮੁੰਡਿਆਂ ਨੂੰ ਤੁਹਾਡੇ ਆਗੂ ਬਣਾਵਾਂਗਾ। 5 ਹਰ ਵਿਅਕਤੀ ਇੱਕ ਦੂਸਰੇ ਦੇ ਖਿਲਾਫ਼ ਹੋਵੇਗਾ ਆਪਣੇ ਦੋਸਤਾਂ ਦੇ ਵੀ ਖਿਲਾਫ ਹੋਵੇਗਾ ਇਸ ਲਈ ਸਭ ਜਾਣੇ ਸਤਾਏ ਜਾਣਗੇ। ਛੋਟੇ ਵਡਿਆਂ ਦਾ ਆਦਰ ਨਹੀਂ ਕਰਨਗੇ। ਸਾਧਾਰਣ ਲੋਕ ਮਹੱਤਵਪੂਰਣ ਲੋਕਾਂ ਦਾ ਆਦਰ ਨਹੀਂ ਕਰਨਗੇ।”
6 ਉਸ ਵੇਲੇ, ਕੋਈ ਬੰਦਾ ਆਪਣੇ ਹੀ ਪਰਿਵਾਰ ਦੇ ਕਿਸੇ ਭਰਾ ਨੂੰ ਫ਼ੜ ਲਵੇਗਾ। ਉਹ ਬੰਦਾ ਆਪਣੇ ਭਰਾ ਨੂੰ ਆਖੇਗਾ, “ਤੇਰੇ ਕੋਲ ਕੋਟ ਹੈ, ਇਸ ਲਈ ਤੂੰ ਸਾਡਾ ਆਗੂ ਹੋਵੇਂਗਾ। ਤੂੰ ਇਨ੍ਹਾਂ ਸਾਰੀਆਂ ਤਬਾਹੀਆਂ ਦਾ ਆਗੂ ਹੋਵੇਂਗਾ।”
7 ਪਰ ਉਹ ਭਰਾ ਆਖੇਗਾ, “ਮੈਂ ਕਿਵੇਂ ਵੀ ਸਹਾਇਕ ਨਹੀਂ ਹੋ ਸੱਕਦਾ ਕਿਉਂ ਕਿ ਮੇਰੇ ਘਰ ਵਿੱਚ ਭੋਜਨ ਜਾਂ ਕੱਪੜੇ ਨਹੀਂ ਹਨ। ਤੁਹਾਨੂੰ ਮੈਨੂੰ ਆਪਣਾ ਆਗੂ ਨਹੀਂ ਬਨਾਉਣਾ ਚਾਹੀਦਾ।”
8 ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਰੂਸ਼ਲਮ ਦਾ ਪਤਨ ਹੋ ਗਿਆ ਹੈ ਇਸ ਕੋਲੋਂ ਗ਼ਲਤੀਆਂ ਹੋਈਆਂ ਹਨ। ਯਹੂਦਾਹ ਦਾ ਪਤਨ ਹੋ ਗਿਆ ਹੈ ਉਸ ਨੇ ਪਰਮੇਸ਼ੁਰ ਦਾ ਪੈਰੋਕਾਰ ਹੋਣਾ ਛੱਡ ਦਿੱਤਾ ਹੈ। ਜਿਹੜੀਆਂ ਗੱਲਾਂ ਉਹ ਕਰਦੇ ਅਤੇ ਕਹਿੰਦੇ ਹਨ ਉਹ ਯਹੋਵਾਹ ਦੇ ਖਿਲਾਫ਼ ਹਨ। ਯਹੋਵਾਹ ਦੀਆਂ ਸ਼ਾਨਦਾਰ ਅੱਖਾਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੀਆਂ ਹਨ।
9 ਲੋਕਾਂ ਦੇ ਚਿਹਰੇ ਦੱਸਦੇ ਹਨ ਕਿ ਉਹ ਪਾਪ ਕਰਨ ਦੇ ਦੋਸ਼ੀ ਹਨ। ਅਤੇ ਉਹ ਆਪਣੇ ਪਾਪ ਉੱਤੇ ਮਾਣ ਕਰਦੇ ਹਨ। ਉਹ ਸਦੂਮ ਦੇ ਲੋਕਾਂ ਵਰਗੇ ਹਨ-ਉਹ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕੌਣ ਉਨ੍ਹਾਂ ਦੇ ਪਾਪ ਨੂੰ ਦੇਖ ਰਿਹਾ ਹੈ। ਇਹ ਉਨ੍ਹਾਂ ਲਈ ਬਹੁਤ ਬੁਰੀ ਗੱਲ ਹੋਵੇਗੀ। ਉਨ੍ਹਾਂ ਨੇ ਆਪਣੇ-ਆਪ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਲਿਆ ਹੈ।
10 ਚਂਗੇ ਲੋਕਾਂ ਨੂੰ ਦੱਸੋ ਕਿ ਉਨ੍ਹਾਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਨੂੰ ਆਪਣੀ ਨੇਕੀ ਦਾ ਇਨਾਮ ਮਿਲੇਗਾ। 11 ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ। 12 ਬੱਚੇ ਮੇਰੇ ਲੋਕਾਂ ਨੂੰ ਹਰਾ ਦੇਣਗੇ। ਔਰਤਾਂ ਮੇਰੇ ਲੋਕਾਂ ਉੱਤੇ ਹਕੂਮਤ ਕਰਨਗੀਆਂ।
ਮੇਰੇ ਲੋਕੋ, ਤੁਹਾਡੇ ਆਗੂ ਤੁਹਾਨੂੰ ਕੁਰਾਹੇ ਪਾਉਂਦੇ ਹਨ। ਉਹ ਤੁਹਾਨੂੰ ਸਹੀ ਰਸਤੇ ਤੋਂ ਭਟਕਾਉਂਦੇ ਹਨ।
ਪਰਮੇਸ਼ੁਰ ਦਾ ਆਪਣੇ ਲੋਕਾਂ ਬਾਰੇ ਫ਼ੈਸਲਾ
13 ਯਹੋਵਾਹ ਲੋਕਾਂ ਦਾ ਨਿਆਂ ਕਰਨ ਲਈ ਖਲੋਵੇਗਾ। 14 ਯਹੋਵਾਹ ਉਨ੍ਹਾਂ ਬਜ਼ੁਰਗਾਂ ਅਤੇ ਆਗੂਆਂ ਦੇ ਖਿਲਾਫ਼ ਆਪਣਾ ਨਿਆਂ ਦੇਵੇਗਾ ਜਿਨ੍ਹਾਂ ਨੇ ਗ਼ਲਤ ਕੰਮ ਕੀਤੇ ਹਨ।
ਯਹੋਵਾਹ ਆਖਦਾ ਹੈ, “ਤੁਸਾਂ ਲੋਕਾਂ ਨੇ (ਯਹੂਦਾਹ ਦੇ) ਅੰਗੂਰਾਂ ਦੇ ਬਾਗ਼ ਜਲਾ ਦਿੱਤੇ ਹਨ। ਤੁਸੀਂ ਗਰੀਬਾਂ ਕੋਲੋਂ ਚੀਜ਼ਾਂ ਖੋਹ ਲਈਆਂ, ਅਤੇ ਉਹ ਚੀਜ਼ਾਂ ਹਾਲੇ ਵੀ ਤੁਹਾਡੇ ਘਰਾਂ ਅੰਦਰ ਹਨ। 15 ਮੇਰੇ ਲੋਕਾਂ ਨੂੰ ਦੁੱਖ ਦੇਣ ਦਾ ਅਧਿਕਾਰ ਤੁਹਾਨੂੰ ਕੌਣ ਦਿੰਦਾ ਹੈ? ਗਰੀਬ ਲੋਕਾਂ ਦੇ ਚਿਹਰਿਆਂ ਨੂੰ ਮਿੱਟੀ ਵਿੱਚ ਧੱਕਣ ਦਾ ਅਧਿਕਾਰ ਤੁਹਾਨੂੰ ਕਿਵੇਂ ਹੈ?” ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।
16 ਯਹੋਵਾਹ ਆਖਦਾ ਹੈ, “ਸੀਯੋਨ ਦੀਆਂ ਔਰਤਾਂ ਬਹੁਤ ਗੁਮਾਨੀ ਹੋ ਗਈਆਂ ਹਨ। ਉਹ ਆਪਣੇ ਸਿਰ ਉੱਚੇ ਕਰਕੇ ਤੁਰਦੀਆਂ ਹਨ ਅਤੇ ਇਸ ਤਰ੍ਹਾਂ ਦਿਖਾਵਾ ਕਰਦੀਆਂ ਹਨ ਜਿਵੇਂ ਉਹ ਹੋਰਾਂ ਲੋਕਾਂ ਨਾਲੋਂ ਬਿਹਤਰ ਹੋਣ। ਉਹ ਔਰਤਾਂ ਪਰਾਏ ਮਰਦਾਂ ਨਾਲ ਅੱਖ-ਮਟਕੱੇ ਲਾਉਂਦੀਆਂ ਹਨ। ਅਤੇ ਉਹ ਆਪਣੇ ਪੈਰਾਂ ਦੀਆਂ ਝਾਂਜਰਾਂ ਛਣਕਾਉਂਦੀਆਂ ਨੱਚ ਰਹੀਆਂ ਹਨ।”
17 ਮੇਰਾ ਪ੍ਰਭੂ ਸੀਯੋਨ ਦੀਆਂ ਇਨ੍ਹਾਂ ਔਰਤਾਂ ਦੇ ਸਿਰਾਂ ਨੂੰ ਫ਼ੋੜਿਆਂ ਨਾਲ ਭਰ ਦੇਵੇਗਾ। ਯਹੋਵਾਹ ਉਨ੍ਹਾਂ ਦੇ ਸਿਰ ਦੇ ਸਾਰੇ ਵਾਲ ਝਾੜ ਦੇਵੇਗਾ।
ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ
32 ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ। 33 ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ। 34 ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।
35 ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ। 36 ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। 37 ਥੋੜੇ ਹੀ ਸਮੇਂ ਵਿੱਚ,
“ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ।
ਉਹ ਦੇਰ ਨਹੀਂ ਕਰੇਗਾ।
38 ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ,
ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ।
ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ
ਨਾਲ ਪ੍ਰਸੰਨ ਨਹੀਂ ਹੋਵਾਂਗਾ।” (A)
39 ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰੱਖਦੇ ਹਾਂ ਅਤੇ ਬਚਾਏ ਗਏ ਹਾਂ।
2010 by World Bible Translation Center