Revised Common Lectionary (Semicontinuous)
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।
80 ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ।
ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ।
ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ।
ਸਾਨੂੰ ਤੁਹਾਨੂੰ ਵੇਖਣ ਦਿਉ।
2 ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ,
ਬਿਨਯਾਮੀਨ ਅਤੇ ਮਨੱਸ਼ਹ ਲਈ ਦਰਸ਼ਾਉ।
8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ।
ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।
ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ।
ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
9 ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ।
ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ
ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
11 ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ
ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ।
ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ।
ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ
ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ।
ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
16 ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ
ਗੋਹੇ ਵਾਂਗ ਸਾੜ ਦਿੱਤੀ ਗਈ ਹੈ।
17 ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ।
ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।
18 ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁੱਖ ਨਹੀਂ ਹੋਵਾਂਗੇ।
ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।
19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ
ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।
18 ਉਸ ਸਮੇਂ ਯਹੋਵਾਹ ਉਹ ਸਾਰੀਆਂ ਵਸਤਾਂ ਉਨ੍ਹਾਂ ਕੋਲੋਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਨ੍ਹਾਂ ਨੂੰ ਗੁਮਾਨ ਹੈ: ਸੁੰਦਰ ਹਂਸਲੀਆਂ, ਸੂਰਜ ਚੰਨ ਵਾਂਗ ਚਮਕਦੇ ਹਾਰ, 19 ਵਾਲੀਆਂ, ਕੜੇ ਅਤੇ ਚਿਹਰੇ ਦੇ ਨਕਾਬ, 20 ਰੁਮਾਲ, ਪੈਰਾਂ ਵਿੱਚ ਪਾਉਣ ਵਾਲੀਆਂ ਝਾਂਜਰਾਂ, ਕਮਰਬੰਦ, 21 ਅਤਰ ਦੀਆਂ ਸ਼ੀਸ਼ੀਆਂ, ਤਵੀਤ, ਨਿਸ਼ਾਨੀ ਵਾਲੀਆਂ ਮੁੰਦਰੀਆਂ, ਨਬਨੀਆਂ, 22 ਸੁੰਦਰ ਚੋਲੇ, ਸ਼ਾਲ, ਬਟੂੇ, 23 ਸ਼ੀਸ਼ੇ, ਜ਼ਰੀ ਦੇ ਕੱਪੜੇ, ਸਾਫ਼ੇ ਅਤੇ ਕੰਬਲੀਆਂ।
24 ਉਨ੍ਹਾਂ ਔਰਤਾਂ ਕੋਲ ਹੁਣ ਮਿੱਠੀ ਸੁਗੰਧ ਵਾਲਾ ਅਤਰ ਹੈ, ਪਰ ਉਸ ਸਮੇਂ ਉਨ੍ਹਾਂ ਦੀ ਸੁਗੰਧੀ ਬੁਸ ਜਾਵੇਗੀ ਅਤੇ ਖਰਾਬ ਹੋ ਜਾਵੇਗੀ। ਹੁਣ ਉਹ ਪਹਿਨਦੀਆਂ ਹਨ ਪੇਟੀਆਂ। ਪਰ ਉਸ ਸਮੇਂ ਉਨ੍ਹਾਂ ਕੋਲ ਹੋਣਗੇ ਸਿਰਫ਼ ਰੱਸੇ ਹੀ ਹੋਣਗੇ ਪਹਿਨਣ ਲਈ। ਹੁਣ ਉਨ੍ਹਾਂ ਦੇ ਕੇਸ ਸਿਂਗਾਰੇ ਹੋਏ ਹਨ ਪਰ ਉਸ ਸਮੇਂ ਉਨ੍ਹਾਂ ਦੇ ਸਿਰ ਮੁੰਨੇ ਹੋਣਗੇ ਗੁਲਾਮਾਂ ਵਾਂਗ। ਹੁਣ ਉਨ੍ਹਾਂ ਕੋਲ ਹਨ ਦਾਅਵਤਾਂ ਵਾਲੇ ਵਸਤਰ। ਪਰ ਉਸ ਸਮੇਂ ਉਨ੍ਹਾਂ ਕੋਲ ਹੋਣਗੇ। ਸਿਰਫ਼ ਉਦਾਸੀ ਵਾਲੇ ਵਸਤਰ। ਹੁਣ ਉਨ੍ਹਾਂ ਦੇ ਚਿਹਰਿਆਂ ਉੱਤੇ ਖੂਬਸੂਰਤੀ ਦੇ ਚਿਨ੍ਹ ਹਨ। ਪਰ ਉਸ ਸਮੇਂ ਉਨ੍ਹਾਂ ਉੱਤੇ ਸਿਰਫ਼ ਇੱਕੋ ਨਿਸ਼ਾਨ ਹੋਵੇਗਾ। ਇਹ ਨਿਸ਼ਾਨ ਉਨ੍ਹਾਂ ਦੀ ਚਮੜੀ ਉੱਤੇ ਜਲਾ ਕੇ ਬਣਾਇਆ ਗਿਆ ਹੋਵੇਗਾ।
25 ਉਸ ਸਮੇਂ ਤੁਹਾਡੇ ਆਦਮੀ ਤਲਵਾਰਾਂ ਨਾਲ ਕਤਲ ਹੋਣਗੇ। ਤੁਹਾਡੇ ਨਾਇੱਕ ਯੁੱਧ ਵਿੱਚ ਮਾਰੇ ਜਾਣਗੇ। 26 ਉਸ ਸਮੇਂ ਸ਼ਹਿਰ ਦੇ ਫ਼ਾਟਕਾਂ ਉੱਤੇ ਸਭਾਵਾਂ ਵਿੱਚ ਰੋਣ-ਧੋਣ ਅਤੇ ਉਦਾਸੀ ਹੀ ਹੋਵੇਗੀ। ਯਰੂਸ਼ਲਮ ਜ਼ਮੀਨ ਤੇ ਉਦਾਸ ਹੋਕੇ ਬੈਠੀ ਹੋਵੇਗੀ ਅਤੇ ਇੱਕ ਮੁਬਾਜ ਵਾਂਗ ਰੋ ਰਹੀ ਹੋਵੇਗੀ।
4 ਉਸ ਸਮੇਂ, ਸੱਤ ਔਰਤਾਂ ਇੱਕ ਬੰਦੇ ਨੂੰ ਫ਼ੜ ਲੈਣਗੀਆਂ। ਔਰਤਾਂ ਆਖਣਗੀਆਂ, “ਅਸੀਂ ਆਪਣੀ ਰੋਟੀ ਖੁਦ ਬਣਾਵਾਂਗੀਆਂ, ਖਾਣ ਲਈ। ਅਸੀਂ ਆਪਣੇ ਪਹਿਨਣ ਲਈ ਖੁਦ ਕੱਪੜੇ ਬਣਾਵਾਂਗੀਆਂ। ਅਸੀਂ ਇਹ ਸਾਰੀਆਂ ਗੱਲਾਂ ਆਪਣੇ ਲਈ ਕਰਾਂਗੀਆਂ ਜੇ ਸਿਰਫ਼ ਤੁਸੀਂ ਸਾਡੇ ਨਾਲ ਵਿਆਹ ਕਰ ਲਵੋ। ਸਾਨੂੰ ਆਪਣਾ ਨਾਮ ਦਿਓ। ਮਿਹਰਬਾਨੀ ਕਰਕੇ ਸਾਡੀ ਸ਼ਰਮ ਸਾਡੇ ਕੋਲੋਂ ਲੈ ਲਵੋ।”
2 ਯਹੋਵਾਹ ਦੀ ਟਹਿਣੀ ਬਹੁਤ ਸੁੰਦਰ ਅਤੇ ਮਹਾਨ ਹੋਵੇਗੀ। ਅਤੇ ਇਸਰਾਏਲ ਵਿੱਚ ਬਚੇ ਹੋਏ ਉਸ ਧਰਤੀ ਵਿੱਚ ਉੱਗੀਆਂ ਚੀਜਾਂ ਬਾਰੇ ਬੜੇ ਗੁਮਾਨੀ ਹੋਣਗੇ। 3 ਉਸ ਸਮੇਂ, ਉਹ ਸਾਰੇ ਲੋਕ ਜਿਹੜੇ ਹਾਲੇ ਸੀਯੋਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਉਂ ਰਹੇ ਹੋਣਗੇ, ਪਵਿੱਤਰ (ਖਾਸ) ਲੋਕ ਅਖਵਾਣਗੇ। ਇਹ ਗੱਲ ਉਨ੍ਹਾਂ ਸਾਰੇ ਲੋਕਾਂ ਨਾਲ ਵਾਪਰੇਗੀ ਜਿਨ੍ਹਾਂ ਦੇ ਨਾਮ ਖਾਸ ਸੂਚੀ ਵਿੱਚ ਹੋਣਗੇ, ਉਨ੍ਹਾਂ ਲੋਕਾਂ ਦੀ ਸੂਚੀ ਵਿੱਚ ਜਿਨ੍ਹਾਂ ਨੂੰ ਜਿਉਂਦੇ ਰਹਿਣ ਦੀ ਇੱਜ਼ਤ ਮਿਲੀ ਹੋਈ ਹੋਵੇਗੀ।
4 ਯਹੋਵਾਹ ਸੀਯੋਨ ਦੀਆਂ ਔਰਤਾਂ ਨੂੰ ਖੂਨ ਤੋਂ ਪਾਕ ਕਰ ਦੇਵੇਗਾ। ਯਹੋਵਾਹ ਯਰੂਸ਼ਲਮ ਤੋਂ ਸਾਰਾ ਖੂਨ ਧੋ ਦੇਵੇਗਾ। ਪਰਮੇਸ਼ੁਰ ਇਨਸਾਫ਼ ਦੀ ਰੂਹ ਦੀ ਵਰਤੋਂ ਕਰੇਗਾ ਸੱਚਾ ਇਨਸਾਫ਼ ਕਰੇਗਾ। ਅਤੇ ਉਹ ਅਗਨੀ ਦੇ ਆਤਮੇ ਦੀ ਵਰਤੋਂ ਕਰੇਗਾ, ਅਤੇ ਹਰ ਚੀਜ਼ ਨੂੰ ਪਾਕ ਕਰ ਦੇਵੇਗਾ। 5 ਉਸ ਸਮੇਂ ਪਰਮੇਸ਼ੁਰ ਸਾਬਤ ਕਰ ਦੇਵੇਗਾ ਕਿ ਉਹ ਆਪਣੇ ਲੋਕਾਂ ਦੇ ਨਾਲ ਹੈ। ਦਿਨ ਵੇਲੇ, ਪਰਮੇਸ਼ੁਰ ਧੂਏਂ ਦਾ ਬੱਦਲ ਪੈਦਾ ਕਰੇਗਾ। ਅਤੇ ਰਾਤ ਵੇਲੇ ਪਰਮੇਸ਼ੁਰ ਚਮਕਦਾਰ ਅਗਨੀ ਦੀ ਲਾਟ ਬਣਾਵੇਗਾ। ਇਹ ਸਾਰੇ ਸਬੂਤ ਅਕਾਸ਼ ਵਿੱਚ ਹੋਣਗੇ, ਹਰ ਮਕਾਨ ਉੱਤੇ ਅਤੇ ਸੀਯੋਨ ਪਰਬਤ ਉੱਤੇ ਲੋਕਾਂ ਦੀ ਹਰ ਮਜਲਿਸ ਉੱਤੇ। ਹਰ ਬੰਦੇ ਉੱਤੇ ਸੁਰੱਖਿਆ ਦਾ ਪਰਦਾ ਹੋਵੇਗਾ। 6 ਇਹ ਪਰਦਾ ਸੁਰੱਖਿਆ ਦਾ ਸਥਾਨ ਹੋਵੇਗਾ। ਇਹ ਪਰਦਾ ਲੋਕਾਂ ਨੂੰ ਸੂਰਜ ਦੀ ਗਰਮੀ ਤੋਂ ਬਚਾਵੇਗਾ। ਇਹ ਪਰਦਾ ਹਰ ਤਰ੍ਹਾਂ ਦੇ ਹੜ੍ਹ ਅਤੇ ਬਰੱਖਾ ਤੋਂ ਬਚਾ ਲਈ ਹੋਵੇਗਾ।
15 “ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ‘ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ।’ [a] ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” (ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪੜ੍ਹਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।) 16 “ਉਸ ਵਕਤ ਜਿਹੜੇ ਲੋਕ ਯਹੂਦਿਯਾ ਵਿੱਚ ਹੋਣ ਉਹ ਪਹਾੜੀਆਂ ਨੂੰ ਭੱਜ ਜਾਣ। 17 ਲੋਕਾਂ ਨੂੰ ਉਸ ਵਕਤ ਬਿਨਾ ਆਪਣਾ ਵਕਤ ਜਾਇਆ ਕੀਤਿਆਂ ਉੱਥੇ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਆਪਣੇ ਘਰ ਦੀ ਛੱਤ ਉੱਤੇ ਹੈ, ਤਾਂ ਉਸ ਨੂੰ ਘਰ ਵਿੱਚੋਂ ਆਪਣੀਆਂ ਚੀਜ਼ਾਂ ਲੈਣ ਵਾਸਤੇ ਹੇਠਾਂ ਨਹੀਂ ਆਉਣਾ ਚਾਹੀਦਾ। 18 ਜੇਕਰ ਕੋਈ ਮਨੁੱਖ ਖੇਤ ਵਿੱਚ ਹੈ ਤਾਂ ਉਸ ਨੂੰ ਆਪਣਾ ਚੋਲਾ ਲੈਣ ਵਾਸਤੇ ਵਾਪਿਸ ਨਹੀਂ ਆਉਣਾ ਚਾਹੀਦਾ।
19 “ਇਹ ਵਕਤ ਉਨ੍ਹਾਂ ਔਰਤਾਂ ਵਾਸਤੇ ਬੜਾ ਖਰਾਬ ਹੋਵੇਗਾ ਜਿਹੜੀਆਂ ਗਰਭਵਤੀਆਂ ਹੋਣਗੀਆਂ ਜਾਂ ਜਿਨ੍ਹਾਂ ਦੇ ਬੱਚੇ ਦੁੱਧ ਚੁੰਘਦੇ ਹੋਣਗੇ। 20 ਪਰ ਤੁਸੀਂ ਪ੍ਰਾਰਥਨਾ ਕਰੋ ਕਿ ਤੁਹਾਡੀ ਭਾਜ ਸਰਦੀਆਂ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ। 21 ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈ ਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।
22 “ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸ ਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਣੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।
23 “ਉਸ ਵਕਤ ਜੇਕਰ ਤੁਹਾਨੂੰ ਕੋਈ ਆਖੇ ਕਿ ਵੇਖੋ ਮਸੀਹ ਇੱਥੇ ਹੈ, ਤੇ ਕੋਈ ਕਹੇ ਕਿ ਵੇਖੋ ਉਹ ਇੱਥੇ ਹੈ, ਤਾਂ ਤੁਸੀਂ ਉਨ੍ਹਾਂ ਦਾ ਵਿਸ਼ਵਾਸ ਨਾ ਕਰਨਾ। 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ। 25 ਹੁਣ ਮੈਂ ਤੁਹਾਨੂੰ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ।
26 “ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾੜ ਵਿੱਚ ਮਸੀਹ ਨੂੰ ਲੱਭਣ ਨਾ ਚੱਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸੱਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠੜੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ। 27 ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹ੍ਹਦਿਉਂ ਚਮਕਾ ਮਾਰਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
2010 by World Bible Translation Center