Revised Common Lectionary (Semicontinuous)
ਮਰਿਯਮ ਪਰਮੇਸ਼ੁਰ ਦੀ ਉਸਤਤਿ ਕਰਦੀ ਹੈ
46 ਤਾਂ ਮਰਿਯਮ ਨੇ ਕਿਹਾ,
47 “ਮੇਰਾ ਆਤਮਾ ਪ੍ਰਭੂ ਦੀ ਉਸਤਤਿ ਕਰਦਾ ਹੈ
ਮੇਰਾ ਦਿਲ ਬੜਾ ਖੁਸ਼ ਹੈ ਕਿਉਂਕਿ ਪਰਮੇਸ਼ੁਰ ਮੇਰਾ ਮੁਕਤੀਦਾਤਾ ਹੈ।
48 ਉਸ ਨੇ ਆਪਣੀ ਦੀਨ ਦਾਸੀ
ਵੱਲ ਆਪਣਾ ਧਿਆਨ ਦਿੱਤਾ ਹੈ।
ਹਾਂ, ਹੁਣ ਤੋਂ ਸਭ
ਮੈਨੂੰ ਧੰਨ ਆਖਣਗੇ,
49 ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ
ਅਤੇ ਉਸਦਾ ਨਾਮ ਪਵਿੱਤਰ ਹੈ।
50 ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ,
ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।
51 ਉਸ ਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ।
ਉਸ ਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।
52 ਉਸ ਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ
ਅਤੇ ਉਸ ਨੇ ਦੀਨ ਲੋਕਾਂ ਨੂੰ ਉੱਚਾ ਉੱਠਾਇਆ।
53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ
ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ।
54 ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ।
ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ।
55 ਇਸ ਤਰ੍ਹਾਂ ਉਸ ਨੇ ਸਾਡੇ ਪੁਰਖਿਆਂ, ਅਬਰਾਹਾਮ ਅਤੇ ਉਸਦੀਆਂ ਉਲਾਦਾਂ,
ਨਾਲ ਕੀਤਾ ਵਚਨ ਸਦੀਵੀ ਪੂਰਾ ਕੀਤਾ।”
17 ਤੁਹਾਡੀਆਂ ਅੱਖਾਂ ਰਾਜੇ (ਪਰਮੇਸ਼ੁਰ) ਨੂੰ ਆਪਣੇ ਪੂਰੇ ਜਲਾਲ ਵਿੱਚ ਦੇਖਣਗੀਆਂ। ਤੁਸੀਂ ਉਸ ਮਹਾਨ ਧਰਤੀ ਨੂੰ ਦੇਖੋਗੇ। 18-19 ਤੁਸੀਂ ਆਪਣੀਆਂ ਅਤੀਤ ਦੀਆਂ ਮੁਸੀਬਤਾਂ ਬਾਰੇ ਸੋਚੋਗੇ। ਤੁਸੀਂ ਸੋਚੋਗੇ, “ਦੂਸਰੇ ਦੇਸ਼ਾਂ ਦੇ ਉਹ ਲੋਕ ਕਿੱਥੋ ਹਨ? ਉਹ ਲੋਕ ਅਜਿਹੀਆਂ ਭਾਸ਼ਾਵਾਂ ਬੋਲਦੇ ਸਨ ਜਿਨ੍ਹਾਂ ਨੂੰ ਅਸੀਂ ਸਮਝ ਨਹੀਂ ਸੱਕਦੇ ਸਾਂ। ਹੋਰਨਾਂ ਧਰਤੀਆਂ ਦੇ ਉਹ ਅਧਿਕਾਰੀ ਅਤੇ ਕਰ ਉਗਰਾਹੁਣ ਵਾਲੇ ਕਿੱਥੋ ਹਨ? ਕਿੱਥੋ ਨੇ ਉਹ ਜਾਸੂਸ ਜਿਹੜੇ ਸਾਡੇ ਸੁਰੱਖਿਆ ਮ੍ਮੁਨਾਰਿਆਂ ਦੀ ਗਿਣਤੀ ਕਰਦੇ ਸਨ? ਉਹ ਸਾਰੇ ਹੀ ਚੱਲੇ ਗਏ ਹਨ ਅਤੇ ਤੁਸੀਂ ਉਨ੍ਹਾਂ ਨੂੰ ਹੋਰ ਵੱਧੇਰੇ ਨਹੀਂ ਵੇਖੋਁਗੇ।”
ਪਰਮੇਸ਼ੁਰ ਯਰੂਸ਼ਲਮ ਦੀ ਰਾਖੀ ਕਰੇਗਾ
20 ਸਾਡੇ ਧਾਰਮਿਕ ਉਤਸਵਾਂ ਦੇ ਸ਼ਹਿਰ ਸੀਯੋਨ ਵੱਲ ਦੇਖੋ। ਯਰੂਸ਼ਲਮ ਵੱਲ ਦੇਖੋ-ਆਰਾਮ ਕਰਨ ਦੀ ਉਸ ਖੂਬਸੂਰਤ ਥਾਂ ਵੱਲ। ਯਰੂਸ਼ਲਮ ਇੱਕ ਅਜਿਹੇ ਤੰਬੂ ਵਰਗਾ ਹੈ ਜਿਹੜਾ ਕਦੇ ਨਹੀਂ ਹਿਲੇਗਾ। ਜਿਹੜੀਆਂ ਕਿੱਲੀਆਂ ਨੇ ਉਸ ਨੂੰ ਰੋਕਿਆ ਹੋਇਆ ਹੈ ਉਹ ਕਦੇ ਨਹੀਂ ਪੁਟ੍ਟੀਆਂ ਜਾਣਗੀਆਂ। ਉਸ ਦੇ ਰੱਸੇ ਕਦੇ ਨਹੀਂ ਟੁੱਟਣਗੇ। 21-23 ਕਿਉਂਕਿ ਸ਼ਕਤੀਸ਼ਾਲੀ ਯਹੋਵਾਹ ਓੱਥੇ ਹੈ। ਉਹ ਧਰਤੀ ਚਸ਼ਮਿਆਂ ਅਤੇ ਚੌੜੀਆਂ ਨਦੀਆਂ ਦੀ ਧਰਤੀ ਹੈ। ਪਰ ਉਨ੍ਹਾਂ ਨਦੀਆਂ ਵਿੱਚ ਦੁਸ਼ਮਣ ਦੀਆਂ ਕਿਸ਼ਤੀਆਂ ਜਾਂ ਤਾਕਤਵਰ ਜਹਾਜ਼ ਨਹੀਂ ਹੋਣਗੇ। ਤੁਸੀਂ ਲੋਕ ਜਿਹੜੇ ਉਨ੍ਹਾਂ ਕਿਸ਼ਤੀਆਂ ਉੱਤੇ ਕੰਮ ਕਰਦੇ ਹੋ ਰੱਸਿਆਂ ਨਾਲ ਆਪਣਾ ਕੰਮ ਛੱਡ ਸੱਕਦੇ ਹੋ। ਤੁਸੀਂ ਇੰਨਾ ਮਜ਼ਬੂਤ ਮਸਤੂਲ ਨਹੀਂ ਬਣਾ ਸੱਕਦੇ ਅਤੇ ਤੁਸੀਂ ਆਪਣੀ ਯਾਤਰਾ ਆਰੰਭ ਨਹੀਂ ਕਰ ਸੱਕੋਗੇ। ਕਿਉਂ ਕਿ ਯਹੋਵਾਹ ਸਾਡਾ ਨਿਆਂਪਾਲਕ ਹੈ ਅਤੇ ਉਹ ਸਾਡੇ ਨੇਮ ਬਣਾਉਂਦਾ ਹੈ। ਯਹੋਵਾਹ ਸਾਡਾ ਰਾਜਾ ਹੈ। ਉਹ ਸਾਨੂੰ ਬਚਾਉਂਦਾ ਹੈ। ਇਸ ਲਈ ਯਹੋਵਾਹ ਸਾਨੂੰ ਕਾਫ਼ੀ ਦੌਲਤ ਦੇਵੇਗਾ। ਵਿਕਲਾਂਗ ਬੰਦੇ ਵੀ ਲੜਾਈ ਵਿੱਚ ਵੱਡੀ ਦੌਲਤ ਜਿੱਤਣਗੇ।
6 ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ। 7 ‘ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹੜਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।’”
18 ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹੜੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋੜਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ। 19 ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕੱਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।
20 ਯਿਸੂ ਹੀ ਹੈ ਜਿਹੜਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, “ਹਾਂ, ਮੈਂ ਛੇਤੀ ਆ ਰਿਹਾ ਹਾਂ।”
ਆਮੀਨ! ਆਓ ਪ੍ਰਭੂ ਯਿਸੂ!
2010 by World Bible Translation Center