Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਯਸਾਯਾਹ 60:1-6

ਪਰਮੇਸ਼ੁਰ ਆ ਰਿਹਾ ਹੈ

60 “ਹੇ ਯਰੂਸ਼ਲਮ, ਮੇਰੇ ਨੂਰ, ਉੱਠ।
    ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ।
    ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।
ਹੁਣ ਹਨੇਰੇ ਨੇ ਧਰਤੀ ਨੂੰ ਕਜਿਆ
    ਅਤੇ ਲੋਕ ਅੰਧਕਾਰ ਅੰਦਰ ਨੇ।
ਪਰ ਯਹੋਵਾਹ ਤੁਹਾਡੇ ਉੱਤੇ ਚਮਕੇਗਾ,
    ਅਤੇ ਉਸਦਾ ਪਰਤਾਪ ਤੁਹਾਡੇ ਉੱਤੇ ਦਿਖਾਈ ਦੇਵੇਗਾ।
ਕੌਮਾਂ ਤੁਹਾਡੇ ਨੂਰ ਵੱਲ ਆਉਣਗੀਆਂ।
    ਰਾਜੇ ਤੁਹਾਡੇ ਤੇਜ਼ ਚਾਨਣ ਕੋਲ ਆਉਣਗੇ।
ਆਪਣੇ ਆਲੇ-ਦੁਆਲੇ ਦੇਖੋ।
    ਦੇਖੋ ਚਾਰ-ਚੁਫ਼ੇਰੇ ਲੋਕ ਇਕੱਠੇ ਹੋ ਰਹੇ ਨੇ ਅਤੇ ਤੁਹਾਡੇ ਵੱਲ ਆ ਰਹੇ ਨੇ।
ਉਹ ਦੂਰ-ਦੁਰਾਡਿਓ ਆ ਰਹੇ ਹਨ ਤੁਹਾਡੇ ਪੁੱਤਰ ਨੇ।
    ਅਤੇ ਉਨ੍ਹਾਂ ਦੇ ਨਾਲ ਤੁਹਾਡੀਆਂ ਧੀਆਂ ਆ ਰਹੀਆਂ ਨੇ।

“ਇਹ ਭਵਿੱਖ ਵਿੱਚ ਵਾਪਰੇਗਾ।
    ਤੇ ਓਸ ਵੇਲੇ, ਤੁਸੀਂ ਆਪਣੇ ਲੋਕਾਂ ਨੂੰ ਅਤੇ ਆਪਣਿਆਂ ਚਿਹਰਿਆਂ ਨੂੰ ਖੁਸ਼ੀ ਨਾਲ ਚਮਕਦਿਆਂ ਦੇਖੋਂਗੇ।
ਤੁਸੀਂ ਪਹਿਲਾਂ ਭੈਭੀਤ ਹੋਵੋਂਗੇ ਪਰ ਫ਼ੇਰ ਤੁਸੀਂ ਉੱਤੇਜਿਤ ਹੋਵੋਂਗੇ!
    ਸਮੁੰਦਰੋ ਪਾਰ ਦੀਆਂ ਸਮੂਹ ਦੌਲਤਾਂ ਤੁਹਾਡੇ ਸਾਹਮਣੇ ਰੱਖ ਦਿੱਤੀਆਂ ਜਾਣਗੀਆਂ।
ਕੌਮਾਂ ਦੀਆਂ ਦੌਲਤਾਂ ਤੁਹਾਡੇ ਕੋਲ ਆਉਣਗੀਆਂ।
ਮਿਦਯਾਨ ਅਤੇ ਏਫਾਹ ਤੋਂ ਊਠਾਂ ਦੇ ਝੁਂਡ ਤੁਹਾਡੇ ਦੇਸ ਵਿੱਚੋਂ ਲੰਘਣਗੇ।
    ਸ਼ਬਾ ਤੋਂ ਊਠਾਂ ਦੀਆਂ ਲੰਮੀਆਂ ਕਤਾਰਾਂ ਆਉਣਗੀਆਂ।
ਉਹ ਸੋਨਾ ਅਤੇ ਸੁਗੰਧੀਆਂ ਲਿਆਉਣਗੇ।
    ਲੋਕ, ਯਹੋਵਾਹ ਦੀ ਉਸਤਤ ਦੇ ਗੀਤ ਗਾਉਣਗੇ।

ਜ਼ਬੂਰ 72:1-7

ਸੁਲੇਮਾਨ ਨੂੰ।

72 ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ।
    ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।
ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪੱਖ ਨਿਆਂ ਕਰੇ।
    ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਆਂ ਕਰੇ।
ਇਸ ਪੂਰੀ ਧਰਤੀ ਉੱਤੇ ਅਮਨ ਤੇ ਇਨਸਾਫ਼ ਹੋਵੇ।
ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪੱਖ ਹੋਣ ਦਿਉ।
    ਉਸ ਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।
ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ।
    ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ।
ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰੱਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ,
    ਜਿਵੇਂ ਧਰਤੀ ਉੱਤੇ ਫ਼ੁਹਾਰ ਪੈਂਦੀ ਹੈ।
ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ,
    ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।

ਜ਼ਬੂਰ 72:10-14

10 ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ।
    ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।
11 ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।
12 ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ।
    ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।
13 ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ,
    ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰੱਖਦਾ ਹੈ।
14 ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ।
    ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।

ਅਫ਼ਸੀਆਂ ਨੂੰ 3:1-12

ਪੌਲੁਸ ਦਾ ਗੈਰ ਯਹੂਦੀਆਂ ਲਈ ਕਾਰਜ

ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ। ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ। ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸ ਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁੱਕਿਆ ਹਾਂ। ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪੜ੍ਹੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ। ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦੱਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮਾ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਆਂ ਤੇ ਪ੍ਰਗਟ ਕੀਤਾ ਹੈ। ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸ ਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕੱਠੇ ਇੱਕੋ ਸਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕੱਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਇਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।

ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ। ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ। ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ। 10 ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ। 11 ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸ ਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ। 12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਆ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ।

ਮੱਤੀ 2:1-12

ਜੋਤਸ਼ੀ ਯਿਸੂ ਨੂੰ ਮਿਲਣ ਆਏ

ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ। ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”

ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ। ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ? ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:

‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ
    ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ।
ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ,
    ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’” (A)

ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ। ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”

ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ। 10 ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।

11 ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ। 12 ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।

Punjabi Bible: Easy-to-Read Version (ERV-PA)

2010 by World Bible Translation Center