Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 119:105-112

ਨੂਣ

105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
106 ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ।
    ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।
107 ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ।
    ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸੱਕਾਂ।
108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ।
    ਅਤੇ ਮੈਨੂੰ ਆਪਣੇ ਨੇਮ ਸਿੱਖਾਉ।
109 ਮੇਰਾ ਜੀਵਨ ਸਦਾ ਖਤਰੇ ਵਿੱਚ ਹੈ।
    ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਨਹੀਂ ਭੁੱਲਿਆ ਹਾਂ।
110 ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ।
    ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ।
111 ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ।
    ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।
112 ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ।

2 ਰਾਜਿਆਂ 22:3-20

ਯੋਸੀਯਾਹ ਨੇ ਮੰਦਰ ਦੀ ਮੁਰੰਮਤ ਕਰਵਾਈ

ਯੋਸੀਯਾਹ ਪਾਤਸ਼ਾਹ ਦੇ 18 ਵਰ੍ਹੇ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਤੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਜੋ ਸਕੱਤਰ ਸੀ ਨੂੰ ਯਹੋਵਾਹ ਦੇ ਮੰਦਰ ਨੂੰ ਇਹ ਆਖਕੇ ਭੇਜਿਆ, “ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸ ਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸ ਨੂੰ ਗਿਣੇ। ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ। ਉਸ ਪੈਸੇ ਨੂੰ ਤਰਖਾਣਾਂ, ਪੱਥਰ ਦੀ ਕਟਾਈ ਤੇ ਕੁਟਾਈ ਕਰਨ ਵਾਲਿਆਂ ਨੂੰ ਦੇ ਦੇਣ। ਅਤੇ ਮੰਦਰ ਦੀ ਉਸਾਰੀ ਲਈ ਜਿਹੜੀ ਲੱਕੜ ਤੇ ਪੱਥਰ ਹੋਰ ਖਰੀਦਣ ਦੀ ਲੋੜ ਹੈ, ਉਹ ਇਸ ਧੰਨ ਵਿੱਚੋਂ ਵਰਤਿਆ ਜਾਵੇ। ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿਆ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।”

ਬਿਵਸਥਾ ਦੀ ਪੋਥੀ ਦਾ ਮੰਦਰ ਵਿੱਚ ਮਿਲਣਾ

ਤਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫ਼ਾਨ ਜੋ ਸੱਕੱਤਰ ਸੀ ਉਸ ਨੂੰ ਕਿਹਾ, “ਵੇਖ! ਮੈਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਿਵਸਥਾ ਦੀ ਪੋਥੀ ਪ੍ਰਾਪਤ ਹੋਈ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦਿੱਤੀ ਤਦ ਸ਼ਾਫ਼ਾਨ ਨੇ ਉਸ ਪੋਥੀ ਨੂੰ ਪੜ੍ਹਿਆ।

ਤਦ ਸ਼ਾਫ਼ਾਨ ਸਕੱਤਰ ਪਾਤਸ਼ਾਹ ਯੋਸੀਯਾਹ ਕੋਲ ਆਇਆ ਤੇ ਉਸ ਨੂੰ ਸਾਰੀ ਘਟਨਾ ਬਾਰੇ ਸੁਣਾਇਆ। ਸ਼ਾਫ਼ਾਨ ਨੇ ਆਖਿਆ, “ਤੇਰੇ ਸੇਵਕਾਂ ਨੇ ਮੰਦਰ ਵਿੱਚ ਜਿੰਨਾ ਵੀ ਖਜ਼ਾਨਾ ਸੀ ਉਹ ਇੱਕਤਰ ਕਰ ਲਿਆ ਹੈ ਅਤੇ ਉਨ੍ਹਾਂ ਨੇ ਇਹ ਪੈਸਾ ਜਿਹੜੇ ਕਾਮਿਆਂ ਦੀ ਨਿਗਰਾਨੀ ਕਰਦੇ ਸਨ, ਉਨ੍ਹਾਂ ਵਿੱਚ ਵੰਡ ਦਿੱਤਾ ਹੈ।” 10 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਦੱਸਿਆ, “ਅਤੇ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫ਼ੜਾਈ ਹੈ।” ਤਦ ਸ਼ਾਫ਼ਾਨ ਨੇ ਇਹ ਪੋਥੀ ਪਾਤਸ਼ਾਹ ਨੂੰ ਪੜ੍ਹ ਕੇ ਸੁਣਾਈ।

11 ਜਦੋਂ ਰਾਜੇ ਨੇ ਬਿਵਸਥਾ ਦੀ ਪੋਥੀ ਦੇ ਬਚਨ ਸੁਣੇ ਤਾਂ ਉਸ ਨੇ ਇਹ ਦਰਸਾਉਣ ਲਈ ਕਿ ਉਹ ਬੜਾ ਦੁੱਖੀ ਅਤੇ ਪਰੇਸ਼ਾਨ ਹੈ, ਆਪਣੇ ਕੱਪੜੇ ਪਾੜ ਸੁੱਟੇ। 12 ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਅਤੇ ਸ਼ਾਫ਼ਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫ਼ਾਨ ਸਕੱਤਰ, ਪਾਤਸ਼ਾਹ ਦੇ ਸੇਵਕ ਅਸਾਯਾਹ ਨੂੰ ਇਹ ਆਗਿਆ ਦਿੱਤੀ ਤੇ ਆਖਿਆ, 13 “ਜਾਓ ਅਤੇ ਜਾਕੇ ਯਹੋਵਾਹ ਨੂੰ ਪੁੱਛੋ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ? ਯਹੋਵਾਹ ਕੋਲੋਂ ਮੇਰੇ ਲਈ, ਲੋਕਾਂ ਲਈ ਅਤੇ ਸਾਰੇ ਯਹੂਦਾਹ ਲਈ ਇਹ ਪੁੱਛੋ ਕਿ ਹੁਣ ਕੀ ਕਰੀਏ? ਉਸ ਕੋਲੋਂ ਇਸ ਪੋਥੀ ਦੇ ਬਚਨਾਂ ਬਾਰੇ ਜੋ ਮੰਦਰ ਵਿੱਚੋਂ ਪ੍ਰਾਪਤ ਹੋਈ ਹੈ ਬਾਰੇ ਪੁੱਛੋ। ਯਹੋਵਾਹ ਸਾਡੇ ਤੇ ਨਾਰਾਜ਼ ਹੈ। ਕਿਉਂ ਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੇ ਬਚਨਾਂ ਨੂੰ ਨਹੀਂ ਮੰਨਿਆ। ਤੇ ਜਿਹੜੇ ਹੁਕਮ, ਸਾਡੇ ਵਾਸਤੇ ਜੋ ਨੇਮ ਇਸ ਪੋਥੀ ਵਿੱਚ ਲਿਖੇ ਗਏ ਸਨ, ਉਨ੍ਹਾਂ ਸਭ ਤੇ ਅਮਲ ਨਹੀਂ ਕੀਤਾ।”

ਯੋਸੀਯਾਹ ਅਤੇ ਹੁਲਦਾਹ ਨਬੀਆਂ

14 ਤਦ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਹੁਲਦਾਹ ਨਬੀਆਂ ਕੋਲ ਗਏ ਉਹ ਤਿਕਵਾਹ ਦੇ ਪੁੱਤਰ ਅਤੇ ਹਰਹਸ ਦੇ ਪੋਤਰੇ ਸੱਲੁਮ ਦੀ ਪਤਨੀ ਸੀ। ਸੱਲੁਮ ਦੇ ਕੱਪੜਿਆਂ ਦੀ ਸ਼ਾਂਭ-ਸੰਭਾਲ ਕਰਦਾ ਹੁੰਦਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਹਿੱਸੇ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਉਸ ਨੇ ਉਸ ਕੋਲ ਜਾਕੇ ਗੱਲ ਕੀਤੀ।

15 ਤਦ ਹੁਲਦਾਹ ਨੇ ਉਨ੍ਹਾਂ ਨੂੰ ਦੱਸਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਆਖਦਾ ਹੈ: ਤੁਸੀਂ ਉਸ ਆਦਮੀ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਕਹਿਣਾ: 16 ‘ਯਹੋਵਾਹ ਇਹ ਆਖਦਾ ਹੈ: ਵੇਖੋ! ਮੈਂ ਇਸ ਜਗ੍ਹਾ ਉੱਤੇ ਇੱਥੇ ਰਹਿੰਦੇ ਸਾਰੇ ਲੋਕਾਂ ਉੱਤੇ, ਸਾਰੇ ਕਸ਼ਟ ਲਿਆਵਾਂਗਾ ਜਿਹੜੇ ਯਹੂਦਾਹ ਦਾ ਪਾਤਸ਼ਾਹ ਨੇ ਪੜ੍ਹੇ ਸਨ। ਜੋ ਇਸ ਪੋਥੀ ਵਿੱਚ ਲਿਖੇ ਹੋਏ ਹਨ। 17 ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਕੇ ਉਨਹਾਂ ਨੇ ਮੈਨੂੰ ਕ੍ਰੋਧਿਤ ਕਰ ਦਿੱਤਾ। ਉਨ੍ਹਾਂ ਨੇ ਬਹੁਤ ਸਾਰੇ ਬੁੱਤ ਬਣਾਏ, ਇਸ ਲਈ ਮੈਂ ਇਸ ਥਾਵੇਂ ਆਪਣੀ ਕਰੋਪ ਦਰਸਾਵਾਂਗਾ ਅਤੇ ਇਹ ਤਬਾਹੀ ਦੀ ਅੱਗ ਵਰਗੀ ਹੋਵੇਗੀ ਜਿਹੜੀ ਬੁਝਾਈ ਨਹੀਂ ਜਾ ਸੱਕੇਗੀ।’

18-19 “ਯਹੂਦਾਹ ਦੇ ਪਾਤਸ਼ਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ, ਉਸ ਨੂੰ ਜਾਕੇ ਇਹ ਆਖਣਾ: ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਹ ਸਭ ਗੱਲਾਂ ਆਖੀਆਂ ਜੋ ਤੁਸੀਂ ਸੁਣੀਆਂ। ਤੁਸੀਂ ਉਹ ਗੱਲਾਂ ਸੁਣੀਆਂ ਜੋ ਮੈਂ ਇਸ ਜਗ੍ਹਾ ਬਾਰੇ ਅਤੇ ਇੱਥੇ ਰਹਿੰਦੇ ਲੋਕਾਂ ਬਾਰੇ ਸੁਣੀਆਂ। ਇਹ ਸੁਣਕੇ ਤੇਰਾ ਦਿਲ ਪਸੀਜਿਆ ਗਿਆ। ਤੂੰ ਦੁੱਖ ਮਹਿਸੂਸ ਕੀਤਾ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਮਣੇ ਨਿਮਾਣਾ ਬਣਾਇਆ। ਜਦੋਂ ਮੈਂ ਕਿਹਾ ਯਰੂਸ਼ਲਮ ਉੱਤੇ ਅਨੇਕਾਂ ਮੁਸੀਬਤਾਂ ਆਉਣਗੀਆਂ, ਤੁਸੀਂ ਆਪਣੀ ਉਦਾਸੀ ਦਰਸਾਉਣ ਲਈ ਆਪਣੇ ਕੱਪੜੇ ਪਾੜ ਲਏ ਅਤੇ ਤੁਸੀਂ ਮੇਰੇ ਅੱਗੇ ਰੋਣ ਲੱਗ ਪਏ, ਇਸੇ ਵਾਸਤੇ ਮੈਂ ਤੁਹਾਡੀ ਪ੍ਰਾਰਥਨਾ ਸੁਣੀ।’ ਯਹੋਵਾਹ ਇਹ ਆਖਦਾ ਹੈ, 20 ‘ਇਸ ਲਈ ਵੇਖ! ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ। ਤੂੰ ਮਰੇਂਗਾ ਅਤੇ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ। ਇਸ ਲਈ ਤੇਰੀਆਂ ਅੱਖਾਂ ਨੂੰ ਇਹ ਸਾਰੀ ਭੌਜੜ ਜੋ ਮੈਂ ਇਸ ਥਾਵੇਂ (ਯਰੂਸ਼ਲਮ) ਉੱਤੇ ਲਿਆਉਣ ਵਾਲਾ ਹਾਂ ਤੈਨੂੰ ਨਹੀਂ ਦੇਖਣੀ ਪਵੇਗੀ।’”

ਤਦ ਹਿਲਕੀਯਾਹ ਜਾਜਕ, ਅਹੀਕਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਨੇ ਇਹ ਸੁਨੇਹਾ ਪਾਤਸ਼ਾਹ ਨੂੰ ਦਿੱਤਾ।

ਰੋਮੀਆਂ ਨੂੰ 11:2-10

ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ। ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁੱਟਿਆ, ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇੱਕਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿੱਛੇ ਪਏ ਹੋਏ ਹਨ।” [a] ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।” [b]

ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ। ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।

ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ। ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ,

“ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” (A)

“ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸੱਕਣ।
    ਉਸ ਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸੱਕਣ।
ਇਹ ਹਾਲੇ ਤੱਕ ਵਾਪਰ ਰਿਹਾ ਹੈ।” (B)

ਅਤੇ ਦਾਊਦ ਆਖਦਾ ਹੈ:

“ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ।
    ਉਨ੍ਹਾਂ ਨੂੰ ਫ਼ੰਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।
10 ਉਨ੍ਹਾਂ ਦੀਆਂ ਅੱਖਾਂ ਧੁੰਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸੱਕਣ
    ਅਤੇ ਉਹ ਹਮੇਸ਼ਾ ਸੰਕਟ ’ਚ ਰਹਿਣ।” (C)

Punjabi Bible: Easy-to-Read Version (ERV-PA)

2010 by World Bible Translation Center