Revised Common Lectionary (Semicontinuous)
ਮੰਦਰ ਜਾਣ ਵੇਲੇ ਦਾ ਇੱਕ ਗੀਤ।
128 ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ।
ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ
ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
2 ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ।
ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
3 ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ।
ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
4 ਯਹੋਵਾਹ ਸੱਚਮੁੱਚ ਇਸ ਤਰ੍ਹਾਂ ਆਪਣੇ ਪੈਰੋਕਾਰਾਂ ਨੂੰ ਅਸੀਸ ਦੇਵੇਗਾ।
5 ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ।
ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।
6 ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ।
ਇਸਰਾਏਲ ਵਿੱਚ ਸ਼ਾਂਤੀ ਹੋਵੇ।
22 ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਪਰਿਵਾਰ, ਤੂੰ ਜਿੱਥੇ ਵੀ ਗਿਆ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਮੈਂ ਇਸ ਨੂੰ ਰੋਕਣ ਲਈ ਕੁਝ ਕਰਨ ਜਾ ਰਿਹਾ ਹਾਂ। ਇਸਰਾਏਲ, ਮੈਂ ਤੇਰੀ ਖਾਤਰ ਅਜਿਹਾ ਨਹੀਂ ਕਰਾਂਗਾ! ਮੈਂ ਅਜਿਹਾ ਆਪਣੇ ਪਵਿੱਤਰ ਨਾਮ ਖਾਤਰ ਕਰਾਂਗਾ। 23 ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
24 ਪਰਮੇਸ਼ੁਰ ਨੇ ਆਖਿਆ, “ਮੈਂ ਤੈਨੂੰ ਉਨ੍ਹਾਂ ਕੌਮਾਂ ਤੋਂ ਬਾਹਰ ਕੱਢ ਲਵਾਂਗਾ, ਤੁਹਾਨੂੰ ਇਕੱਠਿਆਂ ਕਰਾਂਗਾ, ਅਤੇ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲਿਆਵਾਂਗਾ। 25 ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”
26 ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੰਦਰ ਨਵਾਂ ਆਤਮਾ ਪਾਵਾਂਗਾ ਅਤੇ ਤੁਹਾਡੇ ਸੋਚਣ ਦੇ ਢੰਗ ਨੂੰ ਬਦਲ ਦਿਆਂਗਾ। ਮੈਂ ਤੁਹਾਡੇ ਸ਼ਰੀਰ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਇੱਕ ਕੋਮਲ ਮਨੁੱਖੀ ਦਿਲ ਦੇਵਾਂਗਾ। 27 ਅਤੇ ਮੈਂ ਆਪਣਾ ਆਤਮਾ ਤੁਹਾਡੇ ਅੰਦਰ ਰੱਖ ਦਿਆਂਗਾ। ਮੈਂ ਤੁਹਾਨੂੰ ਇਸ ਤਰ੍ਹਾਂ ਬਦਲ ਦਿਆਂਗਾ ਕਿ ਤੁਸੀਂ ਮੇਰੇ ਕਨੂੰਨਾ ਨੂੰ ਮੰਨੋਗੇ। ਤੁਸੀਂ ਮੇਰੇ ਆਦੇਸ਼ਾਂ ਨੂੰ ਧਿਆਨ ਨਾਲ ਪ੍ਰਵਾਨ ਕਰੋਂਗੇ। 28 ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।” 29 ਪਰਮੇਸ਼ੁਰ ਨੇ ਆਖਿਆ, “ਇਸਤੋਂ ਇਲਾਵਾ, ਮੈਂ ਤੁਹਾਨੂੰ ਬਚਾਵਾਂਗਾ ਵੀ ਅਤੇ ਨਾਪਾਕ ਹੋ ਜਾਣ ਤੋਂ ਦੂਰ ਰੱਖਾਂਗਾ। ਮੈਂ ਅਨਾਜ ਨੂੰ ਉੱਗਣ ਦਾ ਆਦੇਸ਼ ਦੇਵਾਂਗਾ ਮੈਂ ਤੁਹਾਡੇ ਵਿਰੁੱਧ ਭੁੱਖਮਾਰੀ ਦਾ ਸਮਾਂ ਨਹੀਂ ਲਿਆਵਾਂਗਾ। 30 ਮੈਂ ਤੁਹਾਨੂੰ ਤੁਹਾਡੇ ਰੁੱਖਾਂ ਤੇ ਫ਼ਲਾਂ ਦੀਆਂ ਵੱਡੀਆਂ ਫ਼ਸਲਾਂ ਅਤੇ ਤੁਹਾਡੇ ਖੇਤਾਂ ਵਿੱਚੋਂ ਵਾਢੀਆਂ ਦੇਵਾਂਗਾ ਤਾਂ ਜੋ ਫ਼ੇਰ ਕਦੇ ਵੀ ਤੁਸੀਂ ਬਿਗਾਨੇ ਦੇਸ ਵਿੱਚ ਭੁੱਖੇ ਹੋਣ ਦੀ ਸ਼ਰਮ ਮਹਿਸੂਸ ਨਾ ਕਰੋ। 31 ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।”
32 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲਾਂ ਚੇਤੇ ਰੱਖੋ: ਮੈਂ ਇਹ ਗੱਲਾਂ ਤੁਹਾਡੇ ਭਲੇ ਵਾਸਤੇ ਨਹੀਂ ਕਰ ਰਿਹਾ! ਮੈਂ ਇਹ ਆਪਣੀ ਨੇਕ ਨਾਮੀ ਲਈ ਕਰ ਰਿਹਾ ਹਾਂ! ਇਸਰਾਏਲ ਦੇ ਪਰਿਵਾਰ, ਤੈਨੂੰ ਆਪਣੇ ਜੀਵਨ ਢੰਗ ਬਾਰੇ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹੋਣਾ ਚਾਹੀਦਾ ਹੈ!”
(ਯੂਹੰਨਾ ਦੀਆਂ ਕੁਝ ਪੁਰਾਣੀਆਂ ਪਤ੍ਰ੍ਰੀਆਂ ਵਿੱਚ ਤੁਕ 7:53-8:11 ਨਹੀਂ ਹਨ।)
ਇੱਕ ਔਰਤ ਬਦਕਾਰੀ ਕਰਦਿਆਂ ਫ਼ੜੀ ਗਈ
53 ਸਾਰੇ ਯਹੂਦੀ ਆਗੂ ਉੱਥੋਂ ਆਪੋ-ਆਪਣੇ ਘਰ ਚੱਲੇ ਗਏ।
8 ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ। 2 ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
3 ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ। 4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ? 5 ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ। 7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।” 8 ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।
9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ। 10 ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।”
ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।” [a]
2010 by World Bible Translation Center