Revised Common Lectionary (Semicontinuous)
ਦਾਊਦ ਦਾ ਇੱਕ ਉਸਤਤਿ ਗੀਤ।
143 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ।
ਮੇਰੀ ਪ੍ਰਾਰਥਨਾ ਕੰਨ ਲਾਕੇ ਸੁਣੋ।
ਅਤੇ ਫ਼ੇਰ ਮੇਰੀ ਪ੍ਰਾਰਥਨਾ ਮੰਨ ਲਵੋ।
ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਨੇਕ ਅਤੇ ਵਫ਼ਾਦਾਰ ਹੋ।
2 ਮੇਰੇ, ਆਪਣੇ ਸੇਵਕ ਬਾਰੇ ਨਿਆਂ ਨਾ ਕਰੋ।
ਮੇਰੀ ਆਪਣੀ ਸਾਰੀ ਜ਼ਿੰਦਗੀ ਵਿੱਚ ਕਦੇ ਵੀ ਮੇਰਾ ਨਿਆਂ ਬੇਗੁਨਾਹ ਵਾਂਗ ਨਹੀਂ ਹੋਵੇਗਾ।
3 ਪਰ ਮੇਰੇ ਦੁਸ਼ਮਣ ਮੇਰਾ ਪਿੱਛਾ ਕਰ ਰਹੇ ਹਨ।
ਉਨ੍ਹਾਂ ਨੇ ਮੇਰੇ ਜੀਵਨ ਨੂੰ ਮਿੱਟੀ ਵਿੱਚ ਰੋਲ ਦਿੱਤਾ ਹੈ।
ਉਹ ਮੈਨੂੰ ਹਨੇਰੀ ਕਬਰ ਅੰਦਰ ਉਨ੍ਹਾਂ ਲੋਕਾਂ ਵਾਂਗ ਧੱਕ ਰਹੇ ਹਨ,
ਜਿਹੜੇ ਬਹੁਤ ਪਹਿਲਾਂ ਮਰ ਗਏ ਸਨ।
4 ਮੈਂ ਹਥਿਆਰ ਛੱਡਣ ਲਈ ਤਿਆਰ ਹਾਂ।
ਮੈਂ ਆਪਣਾ ਹੌਂਸਲਾ ਗੁਆ ਰਿਹਾ ਹਾਂ।
5 ਪਰ ਮੈਂ ਉਹ ਗੱਲਾਂ ਯਾਦ ਕਰਦਾ ਹਾਂ, ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।
ਮੈਂ ਉਨ੍ਹਾਂ ਬਹੁਤ ਸਾਰੀਆਂ ਗੱਲਾਂ ਬਾਰੇ ਸੋਚ ਰਿਹਾ ਹਾਂ ਜਿਹੜੀਆਂ ਤੁਸਾਂ ਕੀਤੀਆਂ ਸਨ।
ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੀਆਂ ਤੁਸਾਂ ਆਪਣੀ ਮਹਾਨ ਸ਼ਕਤੀ ਨਾਲ ਕੀਤੀਆਂ ਸਨ!
6 ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ।
ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ।
7 ਛੇਤੀ ਕਰੋ, ਯਹੋਵਾਹ, ਤੁਸੀਂ ਮੈਨੂੰ ਉੱਤਰ ਦੇਵੋ।
ਮੈਂ ਆਪਣਾ ਹੌਂਸਲਾ ਗੁਆ ਚੁੱਕਿਆ ਹਾਂ।
ਮੈਥੋਂ ਨਾ ਮੁੜੋ।
ਮੈਨੂੰ ਮਰਨ ਨਾ ਦਿਉ ਅਤੇ ਕਬਰ ਵਿੱਚ ਪਏ ਇੱਕ ਮੁਰਦੇ ਵਾਂਗ ਨਾ ਹੋਣ ਦਿਉ।
8 ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ।
ਮੈਂ ਤੇਰੇ ਵਿੱਚ ਯਕੀਨ ਰੱਖਾਂਗਾ।
ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ।
ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ।
9 ਯਹੋਵਾਹ, ਮੈਂ ਤੁਹਾਡੇ ਕੋਲ ਸੁਰੱਖਿਆ ਲਈ ਆਇਆ ਹਾਂ,
ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।
10 ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ।
ਤੁਸੀਂ ਮੇਰੇ ਪਰਮੇਸ਼ੁਰ ਹੋ।
11 ਯਹੋਵਾਹ, ਮੈਨੂੰ ਜਿਉਣ ਦਿਉ।
ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ।
ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਸ਼ੁਭ ਹੋ
ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।
12 ਯਹੋਵਾਹ, ਮੈਨੂੰ ਆਪਣਾ ਪਿਆਰ ਦਰਸਾਉ।
ਅਤੇ ਮੇਰੇ ਦੁਸ਼ਮਣਾ ਨੂੰ ਹਰਾ ਦਿਉ,
ਜਿਹੜੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ।
ਕਿਉਂ? ਕਿਉਂਕਿ ਮੈਂ ਤੁਹਾਡਾ ਸੇਵਕ ਹਾਂ।
ਯਿਰਮਿਯਾਹ ਇੱਕ ਖੇਤ ਖਰੀਦਦਾ ਹੈ
32 ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਦਸਵਾਂ ਵਰ੍ਹਾ ਸੀ। [a] ਸਿਦਕੀਯਾਹ ਦਾ ਦਸਵਾਂ ਵਰ੍ਹਾ ਨਬੂਕਦਨੱਸਰ ਦਾ ਅੱਠਾਰ੍ਹਵਾਂ ਵਰ੍ਹਾ ਸੀ। 2 ਉਸ ਸਮੇਂ, ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ। ਅਤੇ ਯਿਰਮਿਯਾਹ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ। ਇਹ ਵਰਾਂਡਾ ਯਹੂਦਾਹ ਦੇ ਰਾਜੇ ਦੇ ਮਹਿਲ ਦੇ ਅੰਦਰ ਸੀ। 3 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਉਸ ਥਾਂ ਕੈਦ ਕਰਕੇ ਰੱਖਿਆ ਹੋਇਆ ਸੀ। ਸਿਦਕੀਯਾਹ ਨੂੰ ਉਹ ਗੱਲਾਂ ਪਸੰਦ ਨਹੀਂ ਸਨ ਜਿਨ੍ਹਾਂ ਦੀ ਭਵਿੱਖਬਾਣੀ ਯਿਰਮਿਯਾਹ ਨੇ ਕੀਤੀ ਸੀ। ਯਿਰਮਿਯਾਹ ਨੇ ਆਖਿਆ ਸੀ, “ਯਹੋਵਾਹ ਆਖਦਾ ਹੈ: ‘ਮੈਂ ਛੇਤੀ ਹੀ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਨਬੂਕਦਨੱਸਰ ਇਸ ਸ਼ਹਿਰ ਉੱਤੇ ਕਬਜ਼ਾ ਕਰ ਲਵੇਗਾ। 4 ਯਹੂਦਾਹ ਦਾ ਰਾਜਾ ਸਿਦਕੀਯਾਹ ਬਾਬਲ ਦੀ ਫ਼ੌਜ ਤੋਂ ਬਚ ਕੇ ਨਹੀਂ ਨਿਕਲ ਸੱਕੇਗਾ। ਸਗੋਂ ਉਸ ਨੂੰ ਸੱਚਮੁੱਚ ਹੀ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਤੇ ਸਿਦਕੀਯਾਹ ਬਾਬਲ ਦੇ ਰਾਜੇ ਦੇ ਸਾਹਮਣੇ ਹੋਕੇ ਗੱਲ ਕਰੇਗਾ। ਸਿਦਕੀਯਾਹ ਉਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਗਾ। 5 ਬਾਬਲ ਦਾ ਰਾਜਾ ਸਿਦਕੀਯਾਹ ਨੂੰ ਬਾਬਲ ਲੈ ਜਾਵੇਗਾ। ਸਿਦਕੀਯਾਹ ਉਦੋਂ ਤੀਕ ਓੱਥੇ ਹੀ ਰਹੇਗਾ ਜਦੋਂ ਤੀਕ ਕਿ ਮੈਂ ਉਸ ਨੂੰ ਸਜ਼ਾ ਨਹੀਂ ਦੇ ਦਿੰਦਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਜੇ ਤੂੰ ਬਾਬਲ ਦੀਆਂ ਫ਼ੌਜਾਂ ਨਾਲ ਲੜੇਁਗਾ ਤਾਂ ਤੂੰ ਸਫ਼ਲ ਨਹੀਂ ਹੋਵੇਗਾ।’”
6 ਜਦੋਂ ਯਿਰਮਿਯਾਹ ਹਾਲੇ ਬੰਦੀਵਾਨ ਸੀ, ਉਸ ਨੇ ਆਖਿਆ, “ਮੈਨੂੰ ਯਹੋਵਾਹ ਵੱਲੋਂ ਸੰਦੇਸ਼ ਆਇਆ ਸੀ। ਸੰਦੇਸ਼ ਇਹ ਸੀ: 7 ਯਿਰਮਿਯਾਹ, ਤੇਰਾ ਚਚੇਰਾ ਭਰਾ ਹਨਮੇਲ, ਤੇਰੇ ਵੱਲ ਛੇਤੀ ਹੀ ਆਵੇਗਾ। ਉਹ ਤੇਰੇ ਚਾਚੇ ਸ਼ੱਲੁਮ ਦਾ ਪੁੱਤਰ ਹੈ। ਹਨਮੇਲ ਤੈਨੂੰ ਆਖੇਗਾ, ‘ਯਿਰਮਿਯਾਹ, ਅਨਾਬੋਬ ਕਸਬੇ ਦੇ ਨੇੜੇ ਦਾ ਮੇਰਾ ਖੇਤ ਖਰੀਦ ਲੈ। ਤੂੰ ਇਸ ਨੂੰ ਖਰੀਦ ਲੈ ਕਿਉਂ ਕਿ ਤੂੰ ਮੇਰਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈਂ। ਇਹ ਤੇਰਾ ਹੱਕ ਅਤੇ ਫ਼ਰਜ਼ ਹੈ ਕਿ ਤੂੰ ਉਸ ਖੇਤ ਨੂੰ ਖਰੀਦੇਁ।’
8 “ਤਾਂ ਜਿਵੇਂ ਯਹੋਵਾਹ ਨੇ ਆਖਿਆ ਸੀ ਓਵੇਂ ਹੀ ਵਾਪਰਿਆ। ਮੇਰਾ ਚਚੇਰਾ ਭਰਾ ਹਨਮੇਲ ਮੇਰੇ ਕੋਲ ਗਾਰਦ ਦੇ ਵਰਾਂਡੇ ਵਿੱਚ ਆਇਆ। ਹਨਮੇਲ ਨੇ ਮੈਨੂੰ ਆਖਿਆ, ‘ਯਿਰਮਿਯਾਹ ਅਨਾਬੋਬ ਕਸਬੇ ਦੇ ਨੇੜੇ ਵਾਲਾ ਮੇਰਾ ਖੇਤ ਖਰੀਦ ਲੈ, ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਧਰਤੀ ਵਿੱਚ ਹੈ। ਉਸ ਧਰਤੀ ਨੂੰ ਆਪਣੇ ਲਈ ਖਰੀਦ ਲੈ ਕਿਉਂ ਕਿ ਇਸ ਨੂੰ ਖਰੀਦਣਾ ਅਤੇ ਇਸਦਾ ਮਾਲਕ ਹੋਣਾ ਤੇਰਾ ਹੱਕ ਹੈ।’”
“ਇਸ ਲਈ, ਮੈਂ ਜਾਣਦਾ ਸਾਂ ਕਿ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 9 ਮੈਂ ਆਪਣੇ ਚਚੇਰੇ ਭਰਾ ਹਨਮੇਲ ਕੋਲੋਂ ਅਨਾਬੋਬ ਵਾਲਾ ਖੇਤ ਖਰੀਦ ਲਿਆ। ਮੈਂ ਉਸ ਨੂੰ ਚਾਂਦੀ ਦੇ 17 ਸ਼ੈਕਲ ਤੋਂਲਕੇ ਦੇ ਦਿੱਤੇ।
36 “ਤੁਸੀਂ ਲੋਕ ਆਖ ਰਹੇ ਹੋ, ‘ਬਾਬਲ ਦਾ ਰਾਜਾ ਯਰੂਸ਼ਲਮ ਉੱਤੇ ਕਬਜ਼ਾ ਕਰ ਲਵੇਗਾ। ਉਹ ਤਲਵਾਰਾਂ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਦੀ ਵਰਤੋਂ ਕਰਕੇ ਇਸ ਸ਼ਹਿਰ ਨੂੰ ਹਰਾ ਦੇਵੇਗਾ।’ ਪਰ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: 37 ‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਹੈ। ਮੈਂ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਸਾਂ। ਪਰ ਮੈਂ ਉਨ੍ਹਾਂ ਨੂੰ ਵਾਪਸ ਇਸ ਥਾਂ ਲਿਆਵਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਥਾਵਾਂ ਉੱਤੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕੀਤਾ ਸੀ। ਮੈਂ ਉਨ੍ਹਾਂ ਨੂੰ ਇਸ ਥਾਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਸ਼ਾਂਤੀ ਨਾਲ ਜਿਉਣ ਦਿਆਂਗਾ। 38 ਇਸਰਾਏਲ ਅਤੇ ਯਹੂਦਾਹ ਦੇ ਲੋਕ ਮੇਰੇ ਬੰਦੇ ਹੋਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। 39 ਮੈਂ ਉਨ੍ਹਾਂ ਲੋਕਾਂ ਅੰਦਰ ਸੱਚਮੁੱਚ ਵਿੱਚ ਇੱਕ ਹੋਣ ਦੀ ਲੋਚਾ ਪੈਦਾ ਕਰਾਂਗਾ। ਉਨ੍ਹਾਂ ਦਾ ਟੀਚਾ ਇੱਕ ਹੋਵੇਗਾ-ਉਹ ਆਪਣੀ ਸਾਰੀ ਜ਼ਿੰਦਗੀ ਸੱਚਮੁੱਚ ਮੇਰੀ ਹੀ ਉਪਾਸਨਾ ਕਰਨੀ ਚਾਹੁਂਣਗੇ। ਉਹ ਸੱਚਮੁੱਚ ਅਜਿਹਾ ਕਰਨਾ ਲੋਚਣਗੇ ਅਤੇ ਇਹੋ ਗੱਲ ਉਨ੍ਹਾਂ ਦੀ ਸੰਤਾਨ ਵੀ ਲੋਚੇਗੀ।
40 “‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ। 41 ਉਹ ਮੈਨੂੰ ਪ੍ਰਸੰਨ ਕਰ ਦੇਣਗੇ। ਮੈਨੂੰ ਉਨ੍ਹਾਂ ਨਾਲ ਨੇਕੀ ਕਰਦਿਆਂ ਖੁਸ਼ੀ ਮਿਲੇਗੀ। ਅਤੇ ਮੈਂ ਉਨ੍ਹਾਂ ਨੂੰ ਅਵੱਸ਼ ਇਸ ਧਰਤੀ ਵਿੱਚ ਬੀਜ ਦਿਆਂਗਾ ਅਤੇ ਉਨ੍ਹਾਂ ਨੂੰ ਵੱਧਣ ਫ਼ੁੱਲਣ ਦਾ ਮੌਕਾ ਦਿਆਂਗਾ। ਇਹ ਮੈਂ ਆਪਣੇ ਪੂਰੇ ਦਿਲ ਅਤੇ ਰੂਹ ਨਾਲ ਕਰਾਂਗਾ।’”
ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਚੱਲੀ(A)
23 ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ, 24 ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸ ਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ। [a] 25 ਸਾਡੇ ਵਿੱਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੋ ਉਸਦੀ ਕੋਈ ਉਲਾਦ ਨਹੀਂ ਸੀ, ਉਸ ਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ। 26 ਦੂਜੇ ਅਤੇ ਤੀਜੇ ਭਰਾ ਤੋਂ ਲੈ ਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ। 27 ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ। 28 ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”
29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ। 30 ਕਿਉਂ ਜੋ ਪੁਨਰ ਉਥਾਨ ਤੋਂ ਬਾਦ, ਉੱਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ। 31 ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ। 32 ‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ [b] ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”
33 ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ।
2010 by World Bible Translation Center