Revised Common Lectionary (Semicontinuous)
ਦਾਊਦ ਦਾ ਮਿਕਤਾਮ।
16 ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।
2 ਮੈਂ ਆਪਣੇ ਯਹੋਵਾਹ ਨੂੰ ਆਖਿਆ,
“ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ।
ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।”
3 ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ।
ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।
4 ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ।
ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ।
ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।
5 ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ।
ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ [a] ਦਿੱਤਾ ਹੈ।
6 ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ,
ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।
7 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ।
ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।
8 ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ,
ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
9 ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ।
ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।
10 ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ।
ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ।
ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ।
ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।
6 ਰੱਖ ਮੈਨੂੰ (ਕੋਲ ਆਪਣੇ) ਮੁਹਰ ਵਾਂਗ ਜਿਸ ਨੂੰ ਪਹਿਨਿਆ ਹੈ
ਤੂੰ ਦਿਲ ਆਪਣੇ ਉੱਤੇ ਨਿਸ਼ਾਨੀ ਵਾਲੀ ਹੋਵੇ ਜਿਵੇਂ ਅੰਗੂਠੀ ਜਿਸ ਨੂੰ ਪਹਿਨਿਆ ਹੈ ਤੂੰ ਹੱਥ ਵਿੱਚ।
ਇਹ ਮੌਤ ਵਾਂਗ ਹੈ ਜੋ ਪਿਆਰ ਤਕੜਾ ਹੈ।
ਕਬਰ ਦੇ ਜੁਲਮ ਵਰਗੀ ਹੈ ਈਰਖਾ।
ਇਸਦੀ ਲਾਟ ਹੈ ਅੱਗ ਦੇ ਭਾਂਬੜ ਵਾਂਗ।
7 ਬਹੁਤ ਸਾਰਾ ਪਾਣੀ ਵੀ ਪਿਆਰ ਨੂੰ ਬੁਝਾ ਨਹੀਂ ਸੱਕਦਾ।
ਅਤੇ ਇੱਕ ਦਰਿਆ ਪਿਆਰ ਨੂੰ ਡੁਬੋ ਨਹੀਂ ਸੱਕਦਾ।
ਲੋਕ ਤਿਰਸੱਕਾਰਨਗੇ ਉਸ ਬੰਦੇ ਨੂੰ, ਭੇਟ ਕਰ ਦਿੰਦਾ ਹੈ
ਜੋ ਪਿਆਰ ਲਈ ਆਪਣੀਆਂ ਸਾਰੀਆਂ ਅਮੀਰੀਆਂ ਨੂੰ।
11 ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ। 12 ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ।
13 ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?”
ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ।” 14 ਜਦੋਂ ਉਸ ਨੇ ਇਹ ਆਖਿਆ ਅਤੇ ਆਸੇ-ਪਾਸੇ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜ੍ਹਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
15 ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲੱਭ ਰਹੀ ਹੈਂ?”
ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਜਨਾਬ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸੱਕਾਂ ਅਤੇ ਉਸ ਨੂੰ ਲੈ ਲਵਾਂ।”
16 ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।”
ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”
18 ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦੱਸੀਆਂ ਜੋ ਯਿਸੂ ਨੇ ਉਸ ਨੂੰ ਆਖੀਆਂ ਸਨ।
ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ(A)
19 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।” 20 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਪ੍ਰਸੰਨ ਹੋਏ।
2010 by World Bible Translation Center