Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 100

ਧੰਨਵਾਦ ਦਾ ਗੀਤ।

100 ਹੇ ਧਰਤੀ ਯਹੋਵਾਹ ਦੇ ਗੀਤ ਗਾ।
ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ।
    ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।
ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ।
    ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ,
    ਅਸੀਂ ਉਸ ਦੀਆਂ ਭੇਡਾਂ ਹਾਂ।
ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ।
    ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ।
    ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
ਯਹੋਵਾਹ ਸ਼ੁਭ ਹੈ।
    ਉਸਦਾ ਪਿਆਰ ਸਦੀਵੀ ਹੈ।
    ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।

ਹਿਜ਼ਕੀਏਲ 34:17-23

17 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਤੂੰ, ਮੇਰੇ ਇੱਜੜ, ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। ਮੈਂ ਭੇਡੂਆਂ ਅਤੇ ਬਕਰਿਆਂ ਵਿੱਚਕਾਰ ਨਿਆਂ ਕਰਾਂਗਾ। 18 ਤੁਸੀਂ ਚੰਗੀ ਧਰਤੀ ਉੱਤੇ ਉੱਗਣ ਵਾਲੀ ਘਾਹ ਚਰ ਸੱਕਦੇ ਹੋ। ਇਸ ਲਈ ਤੁਸੀਂ ਉਸ ਘਾਹ ਨੂੰ ਕਿਉਂ ਲਿਤਾੜਦੇ ਹੋ ਜਿਸ ਨੂੰ ਹੋਰ ਭੇਡਾਂ ਖਾਣਾ ਚਾਹੁੰਦੀਆਂ ਹਨ? ਤੁਸੀਂ ਬਹੁਤ ਸਾਰਾ ਸਾਫ਼ ਪਾਣੀ ਪੀ ਸੱਕਦੇ ਹੋ। ਇਸ ਲਈ ਤੁਸੀ ਉਸ ਪਾਣੀ ਨੂੰ ਕਿਉਂ ਗੰਧਲਾ ਕਰਦੇ ਹੋ ਜਿਸ ਨੂੰ ਹੋਰ ਭੇਡਾਂ ਪੀਣਾ ਚਾਹੁੰਦੀਆਂ ਹਨ? 19 ਮੇਰੇ ਇੱਜੜ ਨੂੰ ਉਹੀ ਘਾਹ ਖਾਣਾ ਪੈਣਾ ਹੈ ਜੋ ਤੁਸੀਂ ਆਪਣੇ ਪੈਰਾਂ ਹੇਠਾਂ ਮਿਧਿਆ ਅਤੇ ਉਨ੍ਹਾਂ ਨੂੰ ਓਹੀ ਪਾਣੀ ਪੀਣਾ ਪਿਆ ਜਿਹੜਾ ਤੁਸੀਂ ਆਪਣੇ ਪੈਰਾਂ ਨਾਲ ਗੰਧਲਾ ਕੀਤਾ!”

20 ਇਸ ਲਈ ਮੇਰਾ ਪ੍ਰਭੂ ਯਹੋਵਾਹ ਉਨ੍ਹਾਂ ਨੂੰ ਆਖਦਾ ਹੈ: “ਮੈਂ, ਖੁਦ, ਮੋਟੀਆਂ ਅਤੇ ਪਤਲੀਆਂ ਭੇਡਾਂ ਵਿੱਚਕਾਰ ਨਿਆਂ ਕਰਾਂਗਾ। 21 ਤੁਸੀਂ ਆਪਣੇ ਪਾਸਿਆਂ ਅਤੇ ਮੋਢੇ ਨਾਲ ਧੱਕਾ ਦਿੰਦੇ ਹੋ। ਤੁਸੀਂ ਸਾਰੀਆਂ ਕਮਜ਼ੋਰ ਭੇਡਾਂ ਨੂੰ ਆਪਣੇ ਸਿੰਗਾਂ ਨਾਲ ਹੇਠਾਂ ਡੇਗ ਦਿੰਦੇ ਹੋ। ਤੁਸੀਂ ਉਨ੍ਹਾਂ ਨੂੰ ਬਾਹਰ ਕੱਢਣ ਤੀਕ ਧੱਕਦੇ ਰਹਿੰਦੇ ਹੋ। 22 ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ। ਉਹ ਹੁਣ ਜੰਗਲੀ ਜਾਨਵਰਾਂ ਦਾ ਸ਼ਿਕਾਰ ਨਹੀਂ ਹੋਵੇਗਾ। ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। 23 ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।

1 ਪਤਰਸ 5:1-5

ਪਰਮੇਸ਼ੁਰ ਦਾ ਪਰਿਵਾਰ

ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ। ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ। ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ। ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।

ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ:

“ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ।
    ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।” (A)

Punjabi Bible: Easy-to-Read Version (ERV-PA)

2010 by World Bible Translation Center