Revised Common Lectionary (Semicontinuous)
ਧੰਨਵਾਦ ਦਾ ਗੀਤ।
100 ਹੇ ਧਰਤੀ ਯਹੋਵਾਹ ਦੇ ਗੀਤ ਗਾ।
2 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ।
ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।
3 ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ।
ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ,
ਅਸੀਂ ਉਸ ਦੀਆਂ ਭੇਡਾਂ ਹਾਂ।
4 ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ।
ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ।
ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
5 ਯਹੋਵਾਹ ਸ਼ੁਭ ਹੈ।
ਉਸਦਾ ਪਿਆਰ ਸਦੀਵੀ ਹੈ।
ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।
23 ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ। 24 ਫ਼ੇਰ ਮੈਂ, ਪ੍ਰਭੂ ਅਤੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਵਿੱਚ ਰਹਿਣ ਵਾਲਾ ਉਨ੍ਹਾਂ ਦਾ ਹਾਕਮ ਹੋਵੇਗਾ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ।
25 “ਅਤੇ ਫ਼ੇਰ ਮੈਂ ਆਪਣੀਆਂ ਭੇਡਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਮੈਂ ਨੁਕਸਾਨਦਾਇੱਕ ਜਾਨਵਰਾਂ ਨੂੰ ਇਸਰਾਏਲ ਦੀ ਧਰਤੀ ਤੋਂ ਦੂਰ ਕਰ ਦਿਆਂਗਾ। ਫ਼ੇਰ ਭੇਡਾਂ ਮਾਰੂਬਲ ਵਿੱਚ ਸੁਰੱਖਿਅਤ ਹੋ ਸੱਕਦੀਆਂ ਹਨ ਅਤੇ ਜੰਗਲ ਵਿੱਚ ਸੌਂ ਸੱਕਦੀਆਂ ਹਨ। 26 ਮੈਂ ਆਪਣੀ ਪਹਾੜੀ ਦੇ ਇਰਦ-ਗਿਰਦ ਦੀਆਂ ਭੇਡਾਂ ਅਤੇ ਥਾਵਾਂ ਨੂੰ ਅਸੀਸ ਦੇਵਾਂਗਾ। ਮੈਂ ਸਹੀ ਸਮੇਂ ਬਾਰਸ਼ਾਂ ਹੋਣ ਦੇਵਾਂਗਾ। ਉਹ ਉਨ੍ਹਾਂ ਉੱਤੇ ਅਸੀਸਾਂ ਵਰ੍ਹਾਉਣਗੀਆਂ। 27 ਖੇਤਾਂ ਵਿੱਚ ਉੱਗਣ ਵਾਲੇ ਰੁੱਖ ਫ਼ਲ ਪੈਦਾ ਕਰਨਗੇ। ਧਰਤੀ ਆਪਣੀ ਫ਼ਸਲ ਦੇਵੇਗੀ। ਇਸ ਲਈ ਭੇਡਾਂ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੀਆਂ। ਮੈਂ ਉਨ੍ਹਾਂ ਉਤਲੇ ਜੂਲੇ ਤੋੜ ਦਿਆਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਸ਼ਕਤੀ ਤੋਂ ਬਚਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਸੀ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। 28 ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਜਾਨਵਰਾਂ ਵਾਂਗ ਨਹੀਂ ਫ਼ੜੇ ਜਾਣਗੇ। ਉਹ ਜਾਨਵਰ ਉਨ੍ਹਾਂ ਨੂੰ ਫ਼ੇਰ ਨਹੀਂ ਖਾਣਗੇ। ਪਰ ਉਹ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ। 29 ਮੈਂ ਉਨ੍ਹਾਂ ਨੂੰ ਕੁਝ ਜ਼ਮੀਨ ਦਿਆਂਗਾ ਜਿਹੜਾ ਚੰਗਾ ਬਗੀਚਾ ਬਣ ਸੱਕੇਗੀ। ਫ਼ੇਰ ਉਨ੍ਹਾਂ ਨੂੰ ਉਸ ਧਰਤੀ ਤੇ ਭੁੱਖ ਨਹੀਂ ਝੱਲਣੀ ਪਵੇਗੀ। ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਬੇਇੱਜ਼ਤ ਨਹੀਂ ਹੋਣਗੇ। 30 ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। ਅਤੇ ਉਨ੍ਹਾਂ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ। ਅਤੇ ਇਸਰਾਏਲ ਦਾ ਪਰਿਵਾਰ ਜਾਣ ਜਾਵੇਗਾ ਕਿ ਉਹ ਮੇਰੇ ਬੰਦੇ ਹਨ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
31 “ਤੁਸੀਂ ਮੇਰੀਆਂ ਭੇਡਾਂ ਹੋ, ਮੇਰੇ ਘਾਹ ਦੇ ਮੈਦਾਨ ਦੀਆਂ ਭੇਡਾਂ। ਤੁਸੀਂ ਸਿਰਫ਼ ਮਨੁੱਖ ਹੋ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
20-21 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।
2010 by World Bible Translation Center