Revised Common Lectionary (Semicontinuous)
8 ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ;
ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।
9 ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ,
ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।
10 ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।
11 ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ,
ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।
12 ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ,
ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ।
ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ।
13-14 ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ।
ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ।
ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ,
ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
15 ਮੈਂ ਤੁਹਾਨੂੰ ਆਪਣੇ ਪਾਪ ਲਈ ਚੜ੍ਹਾਵੇ ਭੇਟ ਕਰ ਰਿਹਾ ਹਾਂ।
ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ।
ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ।
16 ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ,
ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ।
17-18 ਮੈਂ ਉਸ ਅੱਗੇ ਪ੍ਰਾਰਥਨਾ ਕੀਤੀ,
ਮੈਂ ਉਸਦੀ ਉਸਤਤਿ ਕੀਤੀ।
ਮੇਰਾ ਹਿਰਦਾ ਸ਼ੁੱਧ ਸੀ,
ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।
19 ਪਰਮੇਸ਼ੁਰ ਨੇ ਮੈਨੂੰ ਸੁਣਿਆ,
ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।
20 ਪਰਮੇਸ਼ੁਰ ਦੀ ਉਸਤਤਿ ਕਰੋ।
ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸ ਨੇ ਮੇਰੀ ਪ੍ਰਾਰਥਨਾ ਸੁਣੀ।
ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।
ਹੜ੍ਹ ਦਾ ਆਰੰਭ ਹੋਣਾ
7 ਫ਼ੇਰ ਯਹੋਵਾਹ ਨੇ ਨੂਹ ਨੂੰ ਆਖਿਆ, “ਮੈਂ ਦੇਖਿਆ ਹੈ ਕਿ ਤੂੰ ਚੰਗਾ ਆਦਮੀ ਹੈਂ, ਇਸ ਸਮੇਂ ਦੇ ਮੰਦੇ ਲੋਕਾਂ ਵਿੱਚ ਰਹਿੰਦਾ ਹੋਇਆ ਵੀ। ਇਸ ਲਈ ਆਪਣੇ ਸਾਰੇ ਪਰਿਵਾਰ ਨੂੰ ਇਕੱਠਿਆਂ ਕਰਕੇ ਕਿਸ਼ਤੀ ਵਿੱਚ ਲੈ ਜਾ। 2 ਸਾਰੇ ਪਾਕ ਜਾਨਵਰਾਂ ਦੇ ਸੱਤ ਜੋੜੇ (ਨਰ ਅਤੇ ਮਾਦਾ) ਜੋ ਬਲੀ ਦੇ ਲਾਇੱਕ ਹੋਣ ਅਤੇ ਹੋਰ ਸਾਰੇ ਜਾਨਵਰਾਂ ਦਾ ਇੱਕ ਜੋੜਾ (ਇੱਕ ਨਰ ਤੇ ਸੱਤ ਮਾਦਾ) ਇਸ ਤਰ੍ਹਾਂ ਇਹ ਸਾਰੇ ਜਾਨਵਰ ਜਿਉਂਦੇ ਰਹਿਣਗੇ। 3-4 ਅੱਜ ਤੋਂ ਸੱਤਾਂ ਦਿਨਾਂ ਬਾਅਦ ਮੈਂ ਧਰਤੀ ਉੱਤੇ ਭਾਰੀ ਬਾਰਿਸ਼ ਭੇਜਾਂਗਾ। ਚਾਲੀ ਦਿਨਾਂ ਅਤੇ ਚਾਲੀ ਰਾਤਾਂ ਤੱਕ ਬਾਰਿਸ਼ ਹੁੰਦੀ ਰਹੇਗੀ। ਅਤੇ ਮੈਂ ਧਰਤੀ ਦੇ ਚਿਹਰੇ ਉੱਤੋਂ ਹਰ ਸ਼ੈਅ ਨੂੰ ਪੂੰਝ ਸੁੱਟਾਂਗਾ। ਮੈਂ ਹਰ ਓਸ ਚੀਜ਼ ਨੂੰ ਤਬਾਹ ਕਰ ਦਿਆਂਗਾ ਜਿਸ ਨੂੰ ਮੈਂ ਸਾਜਿਆ ਸੀ।” 5 ਨੂਹ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਕਰਨ ਲਈ ਹੁਕਮ ਦਿੱਤਾ ਸੀ।
6 ਜਦੋਂ ਹੜ੍ਹ ਆਏ, ਨੂਹ 600 ਵਰ੍ਹਿਆਂ ਦਾ ਸੀ। 7 ਨੂਹ ਅਤੇ ਉਸਦਾ ਪਰਿਵਾਰ ਹੜ੍ਹ ਤੋਂ ਬਚਣ ਲਈ ਕਿਸ਼ਤੀ ਅੰਦਰ ਚੱਲਿਆ ਗਿਆ। ਨੂਹ ਦੀ ਪਤਨੀ ਅਤੇ ਉਸ ਦੇ ਪੁੱਤਰ ਅਤੇ ਨੂਹਾਂ ਉਸ ਦੇ ਨਾਲ ਕਿਸ਼ਤੀ ਵਿੱਚ ਸਨ। 8 ਸਾਰੇ ਪਾਕ ਜਾਨਵਰ, ਧਰਤੀ ਦੇ ਹੋਰ ਸਾਰੇ ਜਾਨਵਰ, ਪੰਛੀ ਅਤੇ ਧਰਤੀ ਉੱਤੇ ਰੀਂਗਣ ਵਾਲੇ ਜੀਵ, 9 ਨੂਹ ਦੇ ਨਾਲ ਹੀ ਕਿਸ਼ਤੀ ਵਿੱਚ ਚੱਲੇ ਗਏ। ਏਹ ਜਾਨਵਰ ਪਰਮੇਸ਼ੁਰ ਦੇ ਆਦੇਸ਼ ਅਨੁਸਾਰ ਜੋੜਿਆਂ, ਨਰ ਅਤੇ ਮਾਦਾ, ਦੇ ਰੂਪ ਵਿੱਚ ਗਏ ਸਨ। 10 ਸੱਤਾਂ ਦਿਨਾਂ ਬਾਅਦ ਹੜ੍ਹ ਸ਼ੁਰੂ ਹੋ ਗਿਆ। ਧਰਤੀ ਉੱਤੇ ਬਾਰਿਸ਼ ਹੋਣ ਲੱਗ ਪਈ।
11 ਨੂਹ ਦੇ 600 ਵਰ੍ਹੇ ਦੀ ਉਮਰ ਦੇ ਦੂਸਰੇ ਮਹੀਨੇ ਦੇ 17ਵੇਂ ਦਿਨ ਨੂੰ ਧਰਤੀ ਹੇਠਲੇ ਸਮੂਜ ਝਰਨੇ ਫ਼ਟ ਕੇ ਫੁੱਟ ਪਏ ਓਸੇ ਦਿਨ, ਧਰਤੀ ਉੱਤੇ ਭਾਰੀ ਬਾਰਿਸ਼ ਹੋਣ ਲੱਗ ਪਈ ਜਿਵੇਂ ਕਿ ਅਕਾਸ਼ ਦੀਆਂ ਖਿੜਕੀਆਂ ਖੁਲ੍ਹ ਗਈਆਂ ਹੋਣ। 12 ਚਾਲੀ ਦਿਨ ਤੇ ਚਾਲੀ ਰਾਤਾਂ ਭਾਰੀ ਬਾਰਿਸ਼ ਹੁੰਦੀ ਰਹੀ। 13 ਓਸੇ ਦਿਨ ਨੂਹ ਅਤੇ ਉਸਦੀ ਪਤਨੀ, ਉਸ ਦੇ ਪੁੱਤਰ-ਸ਼ੇਮ, ਹਾਮ ਅਤੇ ਯਾਫ਼ਥ-ਅਤੇ ਉਨ੍ਹਾਂ ਦੀਆਂ ਪਤਨੀਆਂ ਕਿਸ਼ਤੀ ਵਿੱਚ ਚਲੀਆਂ ਗਈਆਂ। 14 ਉਹ ਲੋਕ ਅਤੇ ਧਰਤੀ ਦੇ ਹੋਰ ਸਾਰੇ ਜਾਨਵਰ ਕਿਸ਼ਤੀ ਵਿੱਚ ਸਨ। ਹਰ ਤਰ੍ਹਾਂ ਦੇ ਪਸ਼ੂ, ਹਰ ਤਰ੍ਹਾਂ ਦੇ ਧਰਤੀ ਉੱਤੇ ਰੀਂਗਣ ਵਾਲੇ ਜਾਨਵਰ, ਅਤੇ ਹਰ ਤਰ੍ਹਾਂ ਦੇ ਪੰਛੀ ਕਿਸ਼ਤੀ ਵਿੱਚ ਸਨ। 15 ਹਰ ਤਰ੍ਹਾਂ ਦੇ ਜਿਉਣ ਵਾਲੇ ਪ੍ਰਾਣੀਆਂ ਦਾ ਇੱਕ-ਇੱਕ ਜੋੜਾ ਨੂਹ ਕੋਲ ਕਿਸ਼ਤੀ ਅੰਦਰ ਆ ਗਿਆ। 16 ਇਹ ਸਮੂਹ ਜਾਨਵਰ ਉਸੇ ਤਰ੍ਹਾਂ ਜੋੜਿਆਂ (ਨਰ ਅਤੇ ਮਾਦਾ) ਵਿੱਚ ਕਿਸ਼ਤੀ ਵਿੱਚ ਚੱਲੇ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਹੁਕਮ ਦਿੱਤਾ ਸੀ। ਫ਼ੇਰ ਯਹੋਵਾਹ ਨੇ ਨੂਹ ਦੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।
17 ਧਰਤੀ ਉੱਤੇ ਚਾਲੀ ਦਿਨਾਂ ਤੱਕ ਹੜ੍ਹ ਫ਼ੈਲਿਆ ਰਿਹਾ। ਪਾਣੀ ਚਢ਼ਣਾ ਸ਼ੁਰੂ ਹੋ ਗਿਆ ਅਤੇ ਉਸ ਨੇ ਕਿਸ਼ਤੀ ਨੂੰ ਧਰਤੀ ਤੋਂ ਉੱਪਰ ਉੱਠਾ ਦਿੱਤਾ। 18 ਪਾਣੀ ਚੜ੍ਹਦਾ ਗਿਆ ਅਤੇ ਕਿਸ਼ਤੀ ਧਰਤੀ ਤੋਂ ਉੱਪਰ ਪਾਣੀ ਉੱਤੇ ਤੈਰਨ ਲਗੀ। 19 ਪਾਣੀ ਇੰਨਾ ਚੜ੍ਹ ਗਿਆ ਕਿ ਸਭ ਤੋਂ ਉੱਚੇ ਪਹਾੜ ਵੀ ਪਾਣੀ ਨਾਲ ਢੱਕੇ ਗਏ। 20 ਪਾਣੀ ਪਹਾੜਾਂ ਤੋਂ ਉੱਚਾ ਉੱਠਣ ਲੱਗਾ। ਪਾਣੀ ਸਭ ਤੋਂ ਉੱਚੇ ਪਹਾੜ ਤੋਂ ਵੀ 20 ਫੁੱਟ ਉੱਚਾ ਉੱਠ ਗਿਆ।
21-22 ਧਰਤੀ ਉਤਲਾ ਹਰ ਜੀਵ ਮਰ ਗਿਆ-ਹਰ ਆਦਮੀ ਤੇ ਹਰ ਔਰਤ, ਹਰ ਪੰਛੀ, ਅਤੇ ਧਰਤੀ ਦਾ ਹਰ ਤਰ੍ਹਾਂ ਦਾ ਜਾਨਵਰ ਮਰ ਗਿਆ। ਸੁੱਕੀ ਧਰਤੀ ਉੱਤੇ ਰਹਿਣ ਵਾਲੀ ਅਤੇ ਸਾਹ ਲੈਣ ਵਾਲੀ ਹਰ ਸ਼ੈਅ ਮਰ ਗਈ। 23 ਪਰਮੇਸ਼ੁਰ ਨੇ ਧਰਤੀ ਦੀ ਹਰ ਜਿਉਂਦੀ ਸ਼ੈਅ ਨੂੰ ਤਬਾਹ ਕਰ ਦਿੱਤਾ: ਹਰ ਆਦਮੀ, ਹਰ ਜਾਨਵਰ, ਹਰ ਰੀਂਗਣ ਵਾਲਾ ਜੀਵ ਅਤੇ ਹਰ ਪੰਛੀ। ਇਹ ਸਾਰੀਆਂ ਸ਼ੈਆਂ ਧਰਤੀ ਤੋਂ ਤਬਾਹ ਹੋ ਗਈਆਂ ਸਨ। ਜਿਹੜਾ ਜੀਵਨ ਬਚਾਇਆ ਗਿਆ ਉਹ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਲੋਕ ਅਤੇ ਜੀਵਿਤ ਪ੍ਰਾਣੀ ਸਨ। 24 ਪਾਣੀ 150 ਦਿਨਾਂ ਤੱਕ ਧਰਤੀ ਉੱਤੇ ਫ਼ੈਲਿਆ ਰਿਹਾ।
ਤੂਫ਼ਾਨ
13 ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ। 14 ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ। 15 ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰੱਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ।
16 ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁੱਜੇ। ਫ਼ੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਬੇੜੀ ਜਹਾਜ਼ ਤੇ ਲਿਆ ਸੱਕੇ। 17 ਉਨ੍ਹਾਂ ਨੇ ਜੀਵਨ ਬੇੜੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥੱਲਿਉਂ ਜਹਾਜ਼ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜਨ ਦਿੱਤਾ।
18 ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ। 19 ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ। 20 ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ।
21 ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ। 22 ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ। 23 ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ। 24 ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’ 25 ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ। 26 ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।”
27 ਚੌਦ੍ਹਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ ਰਹੇ ਸਾਂ। ਤਾਂ ਅੱਧੀ ਰਾਤ ਦੇ ਕਰੀਬ ਮਲਾਹਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇੜੇ ਸੀ। 28 ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹਕੇ ਉਸ ਨੂੰ ਪਾਣੀ ਵਿੱਚ ਸੁੱਟਿਆ। ਉਹ ਜਾਣ ਗਏ ਕਿ ਉੱਥੇ ਪਾਣੀ ਇੱਕ ਸੌ ਵੀਹ ਫ਼ੁੱਟ ਡੂੰਘਾ ਸੀ ਫ਼ੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫ਼ਿਰ ਰੱਸਾ ਪਾਣੀ ਵਿੱਚ ਸੁੱਟਿਆ। ਉੱਥੇ ਪਾਣੀ ਨੱਬੇ ਫ਼ੁੱਟ ਡੂੰਘਾ ਸੀ। 29 ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ। 30 ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ। 31 ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸੱਕਦੀਆਂ।” 32 ਤਾਂ ਸਿਪਾਹੀਆਂ ਨੇ ਰਸਿਆਂ ਨੂੰ ਵੱਢ ਦਿੱਤਾ ਅਤੇ ਡੌਂਗੀ ਪਾਣੀ ਵਿੱਚ ਡਿੱਗਣ ਦਿੱਤੀ।
33 ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ। 34 ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।” 35 ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ। 36 ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ। 37 (ਅਸੀਂ ਸਾਰੇ ਇਕੱਠੇ, ਜਹਾਜ਼ ਤੇ 276 ਆਦਮੀ ਸਾਂ।) 38 ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ।
2010 by World Bible Translation Center