Revised Common Lectionary (Semicontinuous)
93 ਯਹੋਵਾਹ ਰਾਜਾ ਹੈ।
ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ।
ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ।
ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ।
ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।
3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ।
ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
4 ਸਾਗਰ ਦੀਆਂ ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
ਪਰ ਉੱਚਾ ਯਹੋਵਾਹ ਹੋਰ ਵੀ ਵੱਧ ਸ਼ਕਤੀਸ਼ਾਲੀ ਹੈ।
5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ।
ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।
13 ਏਲੀਯਾਹ ਦਾ ਕੋਟ ਜ਼ਮੀਨ ਤੇ ਡਿੱਗ ਪਿਆ, ਤਾਂ ਅਲੀਸ਼ਾ ਨੇ ਉਸ ਨੂੰ ਚੁੱਕਿਆ ਅਤੇ ਯਰਦਨ ਨਦੀ ਦੇ ਕਿਨਾਰੇ ਆ ਗਿਆ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਅਤੇ ਆਖਿਆ, “ਯਹੋਵਾਹ, ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” 14 ਜਦ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਤਾਂ ਪਾਣੀ ਖੱਬੇ-ਸੱਜੇ ਦੋ ਹਿੱਸਿਆ ਵਿੱਚ ਵੰਡਿਆਂ ਗਿਆ ਅਤੇ ਅਲੀਸ਼ਾ ਦਰਿਆ ਪਾਰ ਕਰ ਗਿਆ।
ਨਬੀਆਂ ਨੇ ਏਲੀਯਾਹ ਬਾਰੇ ਪੁੱਛਿਆ
15 ਜਦੋਂ ਯਰੀਹੋ ਵਿੱਚ ਨਬੀਆਂ ਦੀ ਟੋਲੀ ਨੇ ਅਲੀਸ਼ਾ ਨੂੰ ਵੇਖਿਆ ਤਾਂ ਉਨ੍ਹਾਂ ਕਿਹਾ, “ਏਲੀਯਾਹ ਦੀ ਆਤਮਾ ਹੁਣ ਅਲੀਸ਼ਾ ਵਿੱਚ ਹੈ।” ਤਾਂ ਉਹ ਅਲੀਸ਼ਾ ਨੂੰ ਮਿਲਣ ਲਈ ਆਏ। ਉਨ੍ਹਾਂ ਅਲੀਸ਼ਾ ਦੇ ਸਾਹਮਣੇ ਸਿਰ ਝੁਕਾਇਆ ਅਤੇ ਉਸ ਨੂੰ ਕਿਹਾ,
ਯਹੂਦੀ ਯਿਸੂ ਨੂੰ ਨਹੀਂ ਸਮਝੇ
21 ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
22 ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”
23 ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ। 24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
25 ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?”
ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ। 26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”
27 ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ। 28 ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ। 29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।” 30 ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
2010 by World Bible Translation Center