Revised Common Lectionary (Semicontinuous)
99 ਯਹੋਵਾਹ ਰਾਜਾ ਹੈ।
ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ।
ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ।
ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।
2 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ।
ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ।
3 ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ।
ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ।
ਪਰਮੇਸ਼ੁਰ ਪਵਿੱਤਰ ਹੈ।
4 ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ।
ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ।
ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।
5 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ,
ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ [a] ਉੱਤੇ ਉਪਾਸਨਾ ਕਰੋ।
6 ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ।
ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ।
ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ
ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
7 ਪਰਮੇਸ਼ੁਰ ਬੱਦਲ ਦੇ ਥੰਮ ਵਿੱਚੋਂ ਬੋਲਿਆ
ਉਨ੍ਹਾਂ ਨੇ ਉਸ ਦੇ ਹੁਕਮ ਮੰਨੇ
ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੇਮ ਪ੍ਰਦਾਨ ਕੀਤਾ।
8 ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ।
ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ।
ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।
9 ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ,
ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ।
ਪਰਮੇਸ਼ੁਰ ਸੱਚਮੁੱਚ ਪਵਿੱਤਰ।
54 ਸੁਲੇਮਾਨ ਨੇ ਇਹ ਪ੍ਰਾਰਥਨਾ ਪਰਮੇਸ਼ੁਰ ਦੇ ਅੱਗੇ ਕੀਤੀ ਤਾਂ ਉਹ ਜਗਵੇਦੀ ਦੇ ਅੱਗੇ ਗੋਡਿਆਂ ਭਰਨੇ ਸੀ ਅਤੇ ਆਪਣੇ ਹੱਥ ਆਕਾਸ਼ ਵੱਲ ਉਤਾਂਹ ਫ਼ੈਲਾਅ ਕੇ ਪ੍ਰਾਰਥਨਾ ਕਰ ਰਿਹਾ ਸੀ। ਜਦ ਉਸ ਨੇ ਆਪਣੀ ਪ੍ਰਾਰਥਨਾ ਪੂਰੀ ਕੀਤੀ ਤਾਂ ਉਹ ਖੜੋ ਗਿਆ। 55 ਫ਼ੇਰ, ਉਹ ਖੜ੍ਹਾ ਹੋਇਆ ਅਤੇ ਉੱਚੀ ਆਵਾਜ਼ ਵਿੱਚ ਇਸਰਾਏਲੀਆਂ ਦੇ ਸਾਰੇ ਇਕੱਠ ਨੂੰ ਅਸੀਸ ਦਿੱਤੀ।
56 “ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਕਿ ਉਸ ਨੇ ਇਕਰਾਰ ਕੀਤਾ ਸੀ। ਉਸ ਸਾਰੇ ਚੰਗੇ ਵਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ, ਉਸਦੀ ਇੱਕ ਵੀ ਗੱਲ ਖਾਲੀ ਨਾ ਗਈ। 57 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਤੇ ਨਾ ਹੀ ਉਹ ਸਾਨੂੰ ਛੱਡੇ। 58 ਉਹ ਸਾਡੇ ਮਨਾਂ ਨੂੰ ਆਪਣੇ ਵੱਲ ਮੋੜੇ ਤਾਂ ਜੋ ਅਸੀਂ ਸਾਰੇ ਉਸ ਦੇ ਦੱਸੇ ਮਾਰਗ ਤੇ ਚੱਲੀਏ ਅਤੇ ਉਸ ਦੇ ਹੁਕਮ, ਵਿਧੀਆਂ ਅਤੇ ਨਿਆਵਾਂ ਨੂੰ ਮੰਨੀਏ, ਜਿਨ੍ਹਾਂ ਦਾ ਉਸ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ। 59 ਯਹੋਵਾਹ ਸਾਡਾ ਪਰਮੇਸੁਰ ਮੇਰੀ ਇਹ ਪ੍ਰਾਰਥਨਾ ਹਮੇਸ਼ਾ ਯਾਦ ਰੱਖੇ ਅਤੇ ਉਹ ਮੇਰੀਆਂ ਮੰਗੀਆਂ ਗੱਲਾਂ ਪੂਰੀਆਂ ਕਰੇ। ਪ੍ਰਾਰਥਨਾ ਦੇ ਇਹ ਸ਼ਬਦ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਅਤੇ ਰਾਤ ਰਹਿਣ, ਤਾਂ ਜੋ ਉਹ ਹਰ ਰੋਜ਼ ਆਪਣਾ ਨਿਆਂ ਆਪਣੇ ਸੇਵਕ, ਪਾਤਸ਼ਾਹ ਦੇ ਪੱਖ ਵਿੱਚ ਅਤੇ ਉਸ ਦੇ ਲੋਕਾਂ, ਇਸਰਾਏਲੀਆਂ ਦੇ ਪੱਖ ਵਿੱਚ ਦੇ ਸੱਕੇ। 60 ਜੇਕਰ ਯਹੋਵਾਹ ਅਜਿਹਾ ਕਰੇ, ਤਾਂ ਦੁਨੀਆਂ ਦੀਆਂ ਸਾਰੀਆਂ ਕੌਮਾਂ ਜਾਣ ਲੈਣਗੀਆਂ ਕਿ ਯਹੋਵਾਹ ਹੀ ਇੱਕੋ ਸੱਚਾ ਪਰਮੇਸ਼ੁਰ ਹੈ। 61 ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਸ ਦੀਆਂ ਵਿਧੀਆਂ ਉੱਪਰ ਚੱਲੋਂ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ ਇੰਝ ਹੀ ਭਵਿੱਖ ਵਿੱਚ ਵੀ ਕਰੋ।”
62 ਤਾਂ ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ। 63 ਸੁਲੇਮਾਨ ਨੇ 22,000 ਹਜ਼ਾਰ ਪਸੂ ਅਤੇ 1,20,000 ਭੇਡਾਂ ਨੂੰ ਜਿਬਾਹ ਕੀਤਾ ਅਤੇ ਉਨ੍ਹਾਂ ਯਹੋਵਾਹ ਨੂੰ ਸੁੱਖ-ਸਾਂਦ ਦੀਆਂ ਭੇਟ ਵਜੋਂ ਚੜ੍ਹਾ ਦਿੱਤਾ। ਇਉਂ, ਸੁਲੇਮਾਨ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਮੰਦਰ ਨੂੰ ਸਮਰਪਿਤ ਕਰ ਦਿੱਤਾ।
64 ਉਸ ਦਿਨ, ਸੁਲੇਮਾਨ ਨੇ ਵਿਹੜੇ ਦੇ ਮੱਧ ਨੂੰ ਸਮਰਪਿਤ ਕੀਤਾ ਜਿਹੜਾ ਕਿ ਯਹੋਵਾਹ ਦੇ ਮੰਦਰ ਦੇ ਸਾਹਮਣੇ ਸੀ। ਉਸ ਨੇ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਕਿਉਂ ਕਿ ਕਾਂਸੀ ਦੀ ਜਗਵੇਦੀ ਜਿਹੜੀ ਕਿ ਯਹੋਵਾਹ ਦੇ ਸਾਹਮਣੇ ਸੀ ਉਨ੍ਹਾਂ ਸਾਰਿਆਂ ਨੂੰ ਸਮਾ ਸੱਕਣ ਲਈ ਕਾਫ਼ੀ ਨਹੀਂ ਸੀ।
65 ਇਉਂ ਸੁਲੇਮਾਨ ਨੇ ਉਸ ਵਕਤ ਸਾਰੇ ਇਸਰਾਏਲ ਸਮੇਤ ਜੋ ਕਿ ਇੱਕ ਬਹੁਤ ਵੱਡੀ ਸਭਾ ਸੀ ਉੱਤਰ ਵਿੱਚ ਹਮਾਥ ਦੇ ਰਸਤੇ ਤੋਂ ਦੱਖਣ ਵਿੱਚ ਮਿਸਰ ਦੀ ਨਦੀ ਤੀਕ ਯਹੋਵਾਹ ਪਰਮੇਸ਼ੁਰ ਦੇ ਅੱਗੇ ਉਸ ਪੁਰਬ [a] ਨੂੰ ਮਨਾਇਆ। ਉੱਥੇ ਬਹੁਤ ਵੱਡੀ ਭੀੜ ਇੱਕਤਰ ਹੋਈ ਅਤੇ ਉਨ੍ਹਾਂ ਸੱਤ ਦਿਨ ਯਹੋਵਾਹ ਦੇ ਨਾਲ ਇਕੱਠਿਆਂ ਖੂਬ ਖਾਧਾ, ਪੀਤਾ ਤੇ ਰੱਜ ਕੇ ਮੌਜ ਮਨਾਈ। ਫ਼ਿਰ ਉਹ ਸੱਤਾਂ ਦਿਨਾਂ ਲਈ ਉੱਥੇ ਹੋਰ ਠਹਿਰੇ। ਇਉਂ ਕੁਲ ਮਿਲਾ ਕੇ ਉਨ੍ਹਾਂ ਨੇ 14 ਦਿਨ ਉਤਸਵ ਮਨਾਇਆ।
ਉਹ ਸਵਰਗ ਤੋਂ ਆਉਂਦਾ ਹੈ
31 “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ। 32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ। 33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ। 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ। 35 ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ। 36 ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
2010 by World Bible Translation Center