Revised Common Lectionary (Semicontinuous)
13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ
ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ!
ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ।
ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ।
ਇਹ ਬਹੁਤ ਅਦਭੁਤ ਹੈ।
15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ,
ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ।
ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ।
ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।
17 ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ।
ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ।
ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।
3 ਯਾਕੂਬ ਦਾ ਭਰਾ ਸੇਈਰ ਨਾਮ ਦੇ ਇਲਾਕੇ ਵਿੱਚ ਰਹਿੰਦਾ ਸੀ। ਇਸ ਇਲਾਕੇ ਨੂੰ ਅਦੋਮ ਦਾ ਪਹਾੜੀ ਇਲਾਕਾ ਆਖਿਆ ਜਾਂਦਾ ਸੀ। ਯਾਕੂਬ ਨੇ ਏਸਾਓ ਵੱਲ ਸੰਦੇਸ਼ਵਾਹਕ ਭੇਜੇ। 4 ਯਾਕੂਬ ਨੇ ਸੰਦੇਸ਼ਵਾਹਕਾਂ ਨੂੰ ਆਖਿਆ, “ਮੇਰੇ ਮਾਲਕ ਏਸਾਓ ਨੂੰ ਇਹ ਗੱਲਾਂ ਆਖਿਉ: ‘ਤੁਹਾਡਾ ਸੇਵਕ ਯਾਕੂਬ ਆਖਦਾ ਹੈ, ਮੈਂ ਇਹ ਸਾਰੇ ਵਰ੍ਹੇ ਲਾਬਾਨ ਨਾਲ ਰਿਹਾ ਹਾਂ। 5 ਮੇਰੇ ਕੋਲ ਬਹੁਤ ਸਾਰੀਆਂ ਗਊਆਂ, ਖੋਤੇ, ਇੱਜੜ ਅਤੇ ਦਾਸ-ਦਾਸੀਆਂ ਹਨ। ਸ਼੍ਰੀਮਾਨ ਜੀ, ਮੈਂ ਇਹ ਸੰਦੇਸ਼ ਤੁਹਾਨੂੰ ਇਹ ਆਖਣ ਲਈ ਭੇਜ ਰਿਹਾ ਹਾਂ ਕਿ ਸਾਨੂੰ ਪ੍ਰਵਾਨ ਕਰ ਲਵੋ।’”
6 ਸੰਦੇਸ਼ਵਾਹਕ ਯਾਕੂਬ ਕੋਲ ਵਾਪਸ ਆ ਗਏ ਅਤੇ ਕਹਿਣ ਲੱਗੇ, “ਅਸੀਂ ਤੁਹਾਡੇ ਭਰਾ ਏਸਾਓ ਵੱਲ ਗਏ ਸਾਂ। ਉਹ ਤੁਹਾਨੂੰ ਮਿਲਣ ਲਈ ਆ ਰਿਹਾ ਹੈ। ਉਸ ਦੇ ਨਾਲ ਚਾਰ ਸੌ ਆਦਮੀ ਹਨ।”
7 ਇਸ ਸੰਦੇਸ਼ ਨੇ ਯਾਕੂਬ ਨੂੰ ਭੈਭੀਤ ਕਰ ਦਿੱਤਾ। ਉਸ ਨੇ ਆਪਣੇ ਨਾਲ ਦੇ ਆਦਮੀਆਂ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ ਉਸ ਨੇ ਸਾਰੇ ਇੱਜੜਾਂ ਅਤੇ ਵੱਗਾਂ ਅਤੇ ਊਠਾਂ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ। 8 ਯਾਕੂਬ ਨੇ ਸੋਚਿਆ, “ਜੇ ਏਸਾਓ ਆਉਂਦਾ ਹੈ ਅਤੇ ਇੱਕ ਹਿੱਸੇ ਨੂੰ ਤਬਾਹ ਕਰ ਦਿੰਦਾ ਹੈ ਤਾਂ ਦੂਸਰਾ ਹਿੱਸਾ ਭੱਜ ਕੇ ਜਾਨ ਬਚਾ ਲਵੇਗਾ।”
9 ਯਾਕੂਬ ਨੇ ਆਖਿਆ “ਹੇ ਮੇਰੇ ਪਿਤਾ, ਅਬਰਾਹਾਮ ਦੇ ਪਰਮੇਸ਼ੁਰ! ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ! ਯਹੋਵਾਹ, ਤੂੰ ਮੈਨੂੰ ਮੇਰੇ ਦੇਸ਼ ਅਤੇ ਆਪਣੇ ਜਨਮ ਸਥਾਨ ਤੇ ਵਾਪਸ ਆਉਣ ਲਈ ਕਿਹਾ ਸੀ। ਤੂੰ ਆਖਿਆ ਸੀ ਕਿ ਤੂੰ ਮੇਰਾ ਭਲਾ ਕਰੇਂਗਾ। 10 ਮੈਂ ਪਿਆਰ ਦੇ ਸਾਰੇ ਵਿਖਾਵਿਆਂ ਅਤੇ ਵਫ਼ਾਦਾਰੀ ਦੇ ਯੋਗ ਨਹੀਂ ਹਾਂ ਜੋ ਤੂੰ ਮੇਰੇ ਲਈ ਕੀਤੀ ਹੈ। ਜਦੋਂ ਮੈਂ ਪਹਿਲੀ ਵਾਰੀ ਯਰਦਨ ਨਦੀ ਪਾਰ ਕਰਕੇ ਆਇਆ ਸੀ, ਮੇਰੇ ਕੋਲ ਆਪਣੀ ਤੁਰਨ ਵਾਲੀ ਛੜੀ ਤੋਂ ਇਲਾਵਾ ਕੁਝ ਵੀ ਨਹੀਂ ਸੀ। ਪਰ ਹੁਣ ਮੇਰੇ ਕੋਲ ਇੰਨਾ ਜ਼ਿਆਦਾ ਹੈ ਕਿ ਅਸੀਂ ਪੂਰੇ ਦੋ ਡੇਰੇ ਬਣਾ ਸੱਕਦੇ ਹਾਂ। 11 ਮੈਂ ਤੁਹਾਡੇ ਪਾਸੋਂ ਇਹੀ ਮਂਗਦਾ ਹਾਂ ਕਿ ਮਿਹਰ ਕਰਕੇ ਮੈਨੂੰ ਮੇਰੇ ਭਰਾ ਕੋਲੋਂ ਬਚਾ ਲਵੋ। ਮੈਨੂੰ ਏਸਾਓ ਕੋਲੋਂ ਬਚਾ ਲਵੋ। ਮੈਂ ਉਸ ਕੋਲੋਂ ਡਰਦਾ ਹਾਂ। ਮੈਨੂੰ ਡਰ ਹੈ ਕਿ ਉਹ ਆਵੇਗਾ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਵੇਗਾ, ਮਾਵਾਂ ਅਤੇ ਬੱਚਿਆਂ ਨੂੰ ਵੀ। 12 ਯਹੋਵਾਹ, ਤੂੰ ਮੈਨੂੰ ਆਖਿਆ ਸੀ, ‘ਮੈਂ ਤੇਰੇ ਉੱਤੇ ਨੇਕੀ ਕਰਾਂਗਾ। ਮੈਂ ਤੇਰੇ ਪਰਿਵਾਰ ਵਿੱਚ ਵਾਧਾ ਕਰਾਂਗਾ ਅਤੇ ਤੇਰੀ ਸੰਤਾਨ ਨੂੰ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨਾ ਕਰ ਦਿਆਂਗਾ। ਉਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸੱਕੇਗੀ।’”
13 ਯਾਕੂਬ ਉਸ ਥਾਂ ਰਾਤ ਲਈ ਠਹਿਰ ਗਿਆ। ਯਾਕੂਬ ਨੇ ਏਸਾਓ ਨੂੰ ਸੁਗਾਤ ਵਜੋਂ ਦੇਣ ਲਈ ਕੁਝ ਚੀਜ਼ਾਂ ਤਿਆਰ ਕੀਤੀਆਂ। 14 ਯਾਕੂਬ ਨੇ 200 ਬੱਕਰੀਆਂ ਅਤੇ 20 ਬੱਕਰੇ, 200 ਭੇਡਾਂ ਅਤੇ 20 ਭੇਡੂ ਚੁਣੇ। 15 ਯਾਕੂਬ ਨੇ 30 ਊਠ ਅਤੇ ਉਨ੍ਹਾਂ ਦੇ ਬਛੜੇ, 40 ਗਊਆਂ ਅਤੇ 10 ਸੰਢੇ, 20 ਖੋਤੀਆਂ ਅਤੇ 10 ਖੋਤੇ ਚੁਣੇ। 16 ਯਾਕੂਬ ਨੇ ਜਾਨਵਰਾਂ ਦਾ ਹਰ ਇੱਜੜ ਆਪਣੇ ਨੌਕਰਾਂ ਨੂੰ ਦੇ ਦਿੱਤਾ। ਫ਼ੇਰ ਯਾਕੂਬ ਨੇ ਆਪਣੇ ਨੌਕਰਾਂ ਨੂੰ ਆਖਿਆ, “ਜਾਨਵਰਾਂ ਦੇ ਹਰ ਇੱਜੜ ਵਿੱਚਕਾਰ ਇੱਕ ਨਿਸ਼ਚਿੰਤ ਜਗ਼੍ਹਾ ਛੱਡੋ। ਮੇਰੇ ਅੱਗੇ-ਅੱਗੇ ਚੱਲੋ ਅਤੇ ਹਰੇਕ ਇੱਜੜ ਦੇ ਵਿੱਚਕਾਰ ਵਿੱਥ ਬਣਾਕੇ ਰੱਖੋ।” 17 ਯਾਕੂਬ ਨੇ ਉਨ੍ਹਾਂ ਨੂੰ ਹੁਕਮ ਦਿੱਤਾ। ਜਾਨਵਰਾਂ ਦੇ ਪਹਿਲੇ ਸਮੂਹ ਦੇ ਨੌਕਰ ਨੂੰ ਯਾਕੂਬ ਨੇ ਆਖਿਆ, “ਜਦੋਂ ਮੇਰਾ ਭਰਾ ਏਸਾਓ ਤੇਰੇ ਕੋਲ ਆਵੇ ਅਤੇ ਤੈਨੂੰ ਪੁੱਛੇ, ‘ਇਹ ਕਿਸਦੇ ਜਾਨਵਰ ਹਨ? ਤੂੰ ਕਿਧਰ ਜਾ ਰਿਹਾ ਹੈ? ਤੂੰ ਕਿਸਦਾ ਨੌਕਰ ਹੈ?’ 18 ਤਾਂ ਤੈਨੂੰ ਜਵਾਬ ਦੇਣਾ ਚਾਹੀਦਾ ਹੈ, ‘ਇਹ ਜਾਨਵਰ ਤੁਹਾਡੇ ਸੇਵਕ ਯਾਕੂਬ ਦੇ ਹਨ। ਯਾਕੂਬ ਨੇ ਇਨ੍ਹਾਂ ਨੂੰ ਤੁਹਾਡੇ ਆਪਣੇ ਸੁਆਮੀ, ਏਸਾਓ ਨੂੰ ਘੱਲਿਆ ਹੈ। ਅਤੇ ਯਾਕੂਬ ਵੀ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ।’”
19 ਯਾਕੂਬ ਨੇ ਦੂਸਰੇ ਨੌਕਰ ਨੂੰ, ਤੀਜੇ ਨੌਕਰ ਅਤੇ ਹੋਰ ਸਾਰੇ ਨੌਕਰਾਂ ਨੂੰ ਇਹੀ ਗੱਲ ਕਰਨ ਦਾ ਹੁਕਮ ਦਿੱਤਾ। ਉਸ ਨੇ ਆਖਿਆ, “ਤੁਸੀਂ ਇਹੀ ਗੱਲ ਏਸਾਓ ਨਾਲ ਕਰੋਂਗੇ ਜਦੋਂ ਤੁਸੀਂ ਉਸ ਨੂੰ ਮਿਲੋ। 20 ਤੁਸੀਂ ਆਖੋਂਗੇ, ‘ਇਹ ਤੁਹਾਡੇ ਵਾਸਤੇ ਸੁਗਾਤ ਹੈ ਅਤੇ ਤੁਹਾਡਾ ਸੇਵਕ ਯਾਕੂਬ ਸਾਡੇ ਪਿੱਛੇ ਆ ਰਿਹਾ ਹੈ।’”
ਯਾਕੂਬ ਨੇ ਸੋਚਿਆ, “ਜੇ ਮੈਂ ਇਨ੍ਹਾਂ ਆਦਮੀਆਂ ਨੂੰ ਸੁਗਾਤਾਂ ਦੇਕੇ ਅੱਗੇ-ਅੱਗੇ ਭੇਜਾਂ ਤਾਂ ਹੋ ਸੱਕਦਾ ਹੈ ਕਿ ਏਸਾਓ ਮੈਨੂੰ ਮਾਫ਼ ਕਰ ਦੇਵੇ ਅਤੇ ਮੈਨੂੰ ਪ੍ਰਵਾਨ ਕਰ ਲਵੇ।” 21 ਇਸ ਲਈ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਘੱਲੀਆਂ। ਪਰ ਯਾਕੂਬ ਉਸ ਰਾਤ ਡੇਰੇ ਵਿੱਚ ਹੀ ਰਿਹਾ।
12 ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਵਿਸ਼ਵਾਸੀਆਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।
13 ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸ ਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।”
ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।”
ਧਰਤੀ ਦੀ ਵਾਢੀ ਹੁੰਦੀ ਹੈ
14 ਮੈਂ ਤੱਕਿਆ ਅਤੇ ਮੇਰੇ ਅੱਗੇ ਇੱਕ ਚਿੱਟਾ ਬੱਦਲ ਸੀ। ਉਸ ਚਿੱਟੇ ਬੱਦਲ ਉੱਪਰ ਉਹ ਬੈਠਾ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸ ਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸ ਦੇ ਹੱਥ ਵਿੱਚ ਤਿੱਖੀ ਦਾਤਰੀ ਸੀ। 15 ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸ ਨੂੰ ਜਿਹੜਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, “ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕੱਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪੱਕ ਚੁੱਕਿਆ ਹੈ।” 16 ਫ਼ਿਰ ਉਸ ਨੇ ਜਿਹੜਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ।
17 ਫ਼ੇਰ ਸਵਰਗ ਦੇ ਮੰਦਰ ਵਿੱਚੋਂ ਇੱਕ ਹੋਰ ਦੂਤ ਬਾਹਰ ਆਇਆ। ਇਸ ਦੂਤ ਕੋਲ ਵੀ ਤਿੱਖੀ ਦਾਤਰੀ ਸੀ। 18 ਫ਼ੇਰ ਇੱਕ ਹੋਰ ਦੂਤ ਜੱਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸ ਨੂੰ ਸੱਦਿਆ। ਜਿੱਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋੜ। ਅੰਗੂਰ ਪੱਕੇ ਹੋਏ ਹਨ।” 19 ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾੜੀ ਵਿੱਚ ਪਾ ਦਿੱਤਾ। 20 ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉੱਠ ਗਿਆ।
2010 by World Bible Translation Center