Revised Common Lectionary (Semicontinuous)
ਦਾਊਦ ਦੀ ਪ੍ਰਾਰਥਨਾ।
17 ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ।
ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ।
ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ,
ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।
2 ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ,
ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।
3 ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ।
ਤੁਸੀਂ ਸਾਰੀ ਰਾਤ ਮੇਰੇ ਨਾਲ ਸੀ।
ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ
ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
4 ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ।
ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।
5 ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ।
ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।
6 ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ।
ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।
7 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ
ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ
ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ।
ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ।
ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ।
ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।
ਇਸਰਾਏਲ ਘਰ ਵਾਪਸ ਪਰਤੇਗਾ
14 ਭਵਿੱਖ ਵਿੱਚ ਯਹੋਵਾਹ ਯਾਕੂਬ ਨੂੰ ਆਪਣਾ ਪਿਆਰ ਫ਼ੇਰ ਦਰਸਾਵੇਗਾ। ਯਹੋਵਾਹ ਫ਼ੇਰ ਇਸਰਾਏਲ ਦੇ ਲੋਕਾਂ ਦੀ ਚੋਣ ਕਰੇਗਾ। ਉਸ ਸਮੇਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਦੇ ਦੇਵੇਗਾ। ਫ਼ੇਰ ਗ਼ੈਰ-ਯਹੂਦੀ ਲੋਕ ਯਹੂਦੀ ਲੋਕਾਂ ਨਾਲ ਰਲ ਜਾਣਗੇ। ਦੋਵੇਂ ਲੋਕ ਇਕੱਠੇ ਹੋ ਕੇ ਇੱਕ ਪਰਿਵਾਰ ਬਣ ਜਾਣਗੇ-ਯਾਕੂਬ ਦਾ ਪਰਿਵਾਰ। 2 ਉਹ ਕੌਮਾਂ ਇਸਰਾਏਲ ਦੇ ਲੋਕਾਂ ਨੂੰ ਇਸਰਾਏਲ ਦੇ ਦੇਸ ਵਾਪਸ ਲੈ ਜਾਣਗੀਆਂ। ਹੋਰਨਾਂ ਕੌਮਾਂ ਦੇ ਮਰਦ ਤੇ ਔਰਤਾਂ ਇਸਰਾਏਲ ਦੇ ਗੁਲਾਮ ਬਣ ਜਾਣਗੇ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਗੁਲਾਮ ਬਣਨ ਲਈ ਮਜ਼ਬੂਰ ਕੀਤਾ ਸੀ। ਪਰ ਇਸ ਸਮੇਂ ਇਸਰਾਏਲ ਦੇ ਲੋਕ ਉਨ੍ਹਾਂ ਕੌਮਾਂ ਨੂੰ ਹਰਾ ਦੇਣਗੇ ਅਤੇ ਉਦੋਂ ਇਸਰਾਏਲ ਉਨ੍ਹਾਂ ਉੱਤੇ ਹਕੂਮਤ ਕਰੇਗਾ।
ਪੌਲੁਸ ਫ਼ਿਲਿੱਪੀਆਂ ਦੇ ਮਸੀਹੀਆਂ ਦਾ ਧੰਨਵਾਦ ਕਰਦਾ
10 ਤੁਸੀਂ ਮੇਰੇ ਹਿੱਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰ ਫ਼ੇਰ ਤੁਸੀਂ ਮੈਨੂੰ ਮਹੱਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ। 11 ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ। 12 ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਹਾਲ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁੱਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ। 13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
14 ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ। 15 ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
2010 by World Bible Translation Center