Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 17:1-7

ਦਾਊਦ ਦੀ ਪ੍ਰਾਰਥਨਾ।

17 ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ।
    ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ।
ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ,
    ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।
ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ,
    ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।
ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ।
    ਤੁਸੀਂ ਸਾਰੀ ਰਾਤ ਮੇਰੇ ਨਾਲ ਸੀ।
ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ
    ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ।
    ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।
ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ।
    ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।
ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ।
    ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।
ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ
    ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ
ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ।
    ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।

ਜ਼ਬੂਰ 17:15

15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ।
ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ।
    ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।

ਯਸਾਯਾਹ 41:8-10

ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ

ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ।
    ਯਾਕੂਬ ਤੈਨੂੰ ਮੈਂ ਚੁਣਿਆ ਸੀ।
ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ।
    ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।
ਤੂੰ ਦੂਰ-ਦੁਰਾਡੇ ਦੇਸ਼ ਵਿੱਚ ਸੈਂ,
    ਪਰ ਮੈਂ ਤੇਰੇ ਤੀਕ ਪਹੁੰਚਿਆ ਸਾਂ।
ਮੈਂ ਤੈਨੂੰ ਉਸ ਦੂਰ-ਦੁਰਾਡੀ ਥਾਂ ਤੋਂ ਬੁਲਾਇਆ ਸੀ।
    ਮੈਂ ਆਖਿਆ ਸੀ, ‘ਤੂੰ ਮੇਰਾ ਸੇਵਕ ਹੈਂ।’
ਮੈਂ ਤੈਨੂੰ ਚੁਣਿਆ ਸੀ।
    ਅਤੇ ਮੈਂ ਤੈਨੂੰ ਨਹੀਂ ਤਿਆਗਿਆ ਹੈ।
10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ।
    ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ।
ਮੈਂ ਤੈਨੂੰ ਮਜ਼ਬੂਤ ਬਣਾਵਾਂਗਾ।
    ਮੈਂ ਤੇਰੀ ਸਹਾਇਤਾ ਕਰਾਂਗਾ।
ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।

ਰੋਮੀਆਂ ਨੂੰ 9:6-13

ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ। ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।” [a] ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ। ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।” [b]

10 ਸਿਰਫ਼ ਇਹੀ ਨਹੀਂ। ਰਿੱਬਕਾਹ ਵੀ ਗਰਭਵਤੀ ਹੋ ਗਈ ਅਤੇ ਉਸ ਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ। 11-12 ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” [c] ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ। 13 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਯਾਕੂਬ ਨਾਲ ਪਿਆਰ ਅਤੇ ਏਸਾਉ ਨਾਲ ਈਰਖਾ ਕੀਤੀ।” [d]

Punjabi Bible: Easy-to-Read Version (ERV-PA)

2010 by World Bible Translation Center