Revised Common Lectionary (Semicontinuous)
105 ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ।
ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
2 ਯਹੋਵਾਹ ਲਈ ਗੀਤ ਗਾਵੋ।
ਉਸਦੀ ਉਸਤਤਿ ਗਾਵੋ ਉਸ ਦੇ ਚਮਤਕਾਰਾਂ ਬਾਰੇ ਦੱਸੋ।
3 ਯਹੋਵਾਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ।
ਤੁਸੀਂ ਜਿਹੜੇ ਯਹੋਵਾਹ ਦੀ ਤਲਾਸ਼ ਵਿੱਚ ਆਏ ਸੀ ਖੁਸ਼ ਹੋ ਜਾਵੋ।
4 ਯਹੋਵਾਹ ਪਾਸੋਂ ਸ਼ਕਤੀ ਮੰਗੋ,
ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ।
5 ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।
6 ਤੁਸੀਂ ਉਸ ਦੇ ਨੌਕਰ ਅਬਰਾਹਾਮ ਦੀ ਔਲਾਦ ਹੋ।
ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ।
23 ਫ਼ੇਰ ਇਸਰਾਏਲ ਮਿਸਰ ਵਿੱਚ ਆਇਆ,
ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।
24 ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ।
ਉਹ ਆਪਣੇ ਦੁਸ਼ਮਣਾਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੋ ਗਏ।
25 ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ।
ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।
26 ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ
ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਹਾਰੂਨ ਨੂੰ ਭੇਜਿਆ।
45 ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ?
ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ।
ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ।
ਯਹੋਵਾਹ ਦੀ ਉਸਤਿਤ ਕਰੋ!
ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ
23 ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ। 24 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ।
5 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ। 2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
3 ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ। 4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ। 5 ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ।
6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
2010 by World Bible Translation Center