Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 149

149 ਯਹੋਵਾਹ ਦੀ ਉਸਤਤਿ ਕਰੋ।
ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ।
    ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।
ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ।
    ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।
ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ
    ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।
ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ।
    ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ।
    ਉਸ ਨੇ ਉਨ੍ਹਾਂ ਨੂੰ ਬਚਾ ਲਿਆ।
ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ!
    ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।

ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ।
    ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।
ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ।
    ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।
ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ
    ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ।
ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।
    ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ।

ਯਹੋਵਾਹ ਦੀ ਉਸਤਤਿ ਕਰੋ।

ਕੂਚ 10:21-29

ਹਨੇਰਾ

21 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਨੇਰਾ ਛਾ ਜਾਵੇਗਾ। ਇਹ ਇੰਨਾ ਘੁੱਪ ਹਨੇਰਾ ਹੋਵੇਗਾ ਕਿ ਤੁਸੀਂ ਇਸ ਨੂੰ ਮਹਿਸੂਸ ਕਰ ਸੱਕੋਂਗੇ।”

22 ਇਸ ਲਈ ਮੂਸਾ ਨੇ ਹਵਾ ਵਿੱਚ ਆਪਣਾ ਹੱਥ ਉੱਠਾਇਆ ਅਤੇ ਹਨੇਰੇ ਦੇ ਇੱਕ ਬੱਦਲ ਨੇ ਮਿਸਰ ਨੂੰ ਢੱਕ ਲਿਆ। ਹਨੇਰਾ ਮਿਸਰ ਵਿੱਚ ਤਿੰਨ ਦਿਨ ਰਿਹਾ। 23 ਕੋਈ ਵੀ ਬੰਦਾ ਇੱਕ ਦੂਜੇ ਨੂੰ ਨਹੀਂ ਦੇਖ ਸੱਕਦਾ ਸੀ। ਅਤੇ ਕੋਈ ਵੀ ਤਿੰਨ ਦਿਨਾਂ ਤੱਕ ਉੱਠ ਕੇ ਕਿਸੇ ਥਾਂ ਨਹੀਂ ਗਿਆ। ਪਰ ਜਿਨ੍ਹਾਂ ਥਾਵਾਂ ਉੱਤੇ ਇਸਰਾਏਲ ਦੇ ਲੋਕ ਰਹਿੰਦੇ ਸਨ ਓੱਥੇ ਰੌਸ਼ਨੀ ਸੀ।

24 ਫ਼ਿਰਊਨ ਨੇ ਮੂਸਾ ਨੂੰ ਫ਼ੇਰ ਬੁਲਾਇਆ। ਫ਼ਿਰਊਨ ਨੇ ਆਖਿਆ, “ਜਾਓ ਅਤੇ ਆਪਣੇ ਯਹੋਵਾਹ ਦੀ ਉਪਾਸਨਾ ਕਰੋ। ਤੁਸੀਂ ਆਪਣੇ ਬੱਚੇ ਆਪਣੇ ਨਾਲ ਲਿਜਾ ਸੱਕਦੇ ਹੋ। ਪਰ ਤੁਹਾਨੂੰ ਆਪਣੀਆਂ ਭੇਡਾਂ ਤੇ ਪਸ਼ੂ ਇੱਥੇ ਹੀ ਛੱਡਣੇ ਪੈਣਗੇ।”

25 ਮੂਸਾ ਨੇ ਆਖਿਆ, “ਨਾ ਸਿਰਫ਼ ਅਸੀਂ ਆਪਣੀਆਂ ਭੇਡਾਂ ਅਤੇ ਪਸ਼ੂ ਹੀ ਆਪਣੇ ਨਾਲ ਲੈ ਜਾਵਾਂਗੇ, ਸਗੋਂ ਜਦੋਂ ਅਸੀਂ ਜਾਵਾਂਗੇ, ਤੁਸੀਂ ਸਾਨੂੰ ਭੇਟਾ ਤੇ ਬਲੀਆਂ ਵੀ ਦੇਵੋਂਗੇ। 26 ਹਾਂ, ਅਸੀਂ ਆਪਣੇ ਯਹੋਵਾਹ ਦੀ ਉਪਾਸਨਾ ਲਈ ਆਪਣੇ ਪਸ਼ੂ ਆਪਣੇ ਨਾਲ ਲੈ ਜਾਵਾਂਗੇ। ਕੋਈ ਖੁਰ ਵੀ ਪਿੱਛੇ ਨਹੀਂ ਛੱਡਿਆ ਜਾਵੇਗਾ। ਹਾਲੇ ਤੱਕ ਸਾਨੂੰ ਪੱਕਾ ਪਤਾ ਨਹੀਂ ਕਿ ਯਹੋਵਾਹ ਦੀ ਉਪਾਸਨਾ ਲਈ ਸਾਨੂੰ ਕੀ ਕੁਝ ਚਾਹੀਦਾ ਹੋਵੇਗਾ। ਇਸਦਾ ਸਾਨੂੰ ਉਦੋਂ ਹੀ ਪਤਾ ਚੱਲੇਗਾ ਜਦੋਂ ਅਸੀਂ ਉੱਥੇ ਜਾਵਾਂਗੇ ਜਿੱਥੇ ਅਸੀਂ ਜਾ ਰਹੇ ਹਾਂ। ਇਸ ਲਈ ਸਾਨੂੰ ਇਹ ਸਾਰੀਆਂ ਚੀਜ਼ਾਂ ਆਪਣੇ ਲਈ ਲਿਜਾਣੀਆਂ ਪੈਣਗੀਆਂ।”

27 ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। 28 ਤਾਂ ਫ਼ਿਰਊਨ ਨੇ ਮੂਸਾ ਨੂੰ ਆਖਿਆ, “ਇੱਥੋਂ ਚੱਲਿਆ ਜਾਹ। ਮੈਂ ਨਹੀਂ ਚਾਹੁੰਦਾ ਕਿ ਤੂੰ ਫ਼ੇਰ ਇੱਥੇ ਆਵੇਂ। ਅਗਲੀ ਵਾਰ ਜਦੋਂ ਤੂੰ ਮਿਲਣ ਆਵੇਂਗਾ, ਤੂੰ ਮਾਰਿਆ ਜਾਵੇਂਗਾ।”

29 ਤਾਂ ਮੂਸਾ ਨੇ ਫ਼ਿਰਊਨ ਨੂੰ ਆਖਿਆ, “ਤੂੰ ਇੱਕ ਗੱਲ ਬਾਰੇ ਬਿਲਕੁਲ ਠੀਕ ਹੈਂ। ਮੈਂ ਦੋਬਾਰਾ ਤੈਨੂੰ ਮਿਲਣ ਨਹੀਂ ਆਵਾਂਗਾ।”

ਰੋਮੀਆਂ ਨੂੰ 10:15-21

15 ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।” [a]

16 ਪਰ ਸਾਰੇ ਯਹੂਦੀਆਂ ਨੇ ਖੁਸ਼ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?” [b] 17 ਇਸ ਲਈ ਨਿਹਚਾ, ਖੁਸ਼ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।

18 ਪਰ ਮੈਂ ਪੁੱਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ,

“ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ
    ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।” (A)

19 ਮੈਂ ਫ਼ਿਰ ਪੁੱਛਦਾ ਹਾਂ, “ਕੀ ਇਸਰਾਏਲ ਦੇ ਲੋਕ ਇਹ ਨਾ ਸਮਝ ਸੱਕੇ?” ਹਾਂ, ਉਨ੍ਹਾਂ ਨੇ ਸਮਝਿਆ, ਮੂਸਾ ਪਰਮੇਸ਼ੁਰ ਲਈ ਇਹ ਆਖਦਾ ਹੈ:

“ਮੈਂ ਉਨ੍ਹਾਂ ਲੋਕਾਂ ਨੂੰ ਈਰਖਾਲੂ ਬਣਾਵਾਂਗਾ ਜੋ ਕੌਮ ਨਹੀਂ ਹਨ।
    ਤੁਹਾਨੂੰ ਗੁੱਸੇ ਕਰਨ ਲਈ ਮੈਂ ਇੱਕ ਕੌਮ ਦਾ ਇਸਤੇਮਾਲ ਕਰਾਂਗਾ ਜਿਸ ਨੂੰ ਕੋਈ ਸਮਝ ਨਹੀਂ ਹੈ।” (B)

20 ਫ਼ਿਰ ਯਸਾਯਾਹ ਨੇ ਇਹ ਨਿਡਰਤਾ ਨਾਲ ਪਰਮੇਸ਼ੁਰ ਨੂੰ ਆਖਿਆ:

“ਉਹ ਲੋਕ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ,
    ਉਨ੍ਹਾਂ ਨੇ ਮੈਨੂੰ ਲੱਭ ਲਿਆ।
ਸਗੋਂ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ ਉਨ੍ਹਾਂ ਤੇ ਮੈਂ ਪਰਗਟ ਹੋਇਆ।” (C)

21 ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ,

“ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ-
    ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।” (D)

Punjabi Bible: Easy-to-Read Version (ERV-PA)

2010 by World Bible Translation Center